Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੋਟਾਂ ਨੂੰ ਲੈ ਕੇ ਪੰਜਾਬ ਦੇ ਵੋਟਰਾਂ ਵਿੱਚ ਭਾਰੀ ਉਤਸ਼ਾਹ : ਡਾ. ਕਰਨਾ ਰਾਜੂ

ਮਾਤਾ ਗੁਜਰੀ ਸਕੂਲ ਵਿਖੇ ਚੋਣ ਅਮਲੇ ਦੀ ਟਰੇਨਿੰਗ ਦਾ ਲਿਆ ਜਾਇਜ਼ਾ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 13 Feb 2022

Last updated on: Feb 13, 2022, 00:00 IST

ਵਿਧਾਨ ਸਭਾ ਚੋਣਾਂ ਸਬੰਧੀ ਪੰਜਾਬ ਦੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਹੈ ਤੇ ਚੋਣ ਅਮਲਾ ਵੀ ਪੂਰੀ ਸਮਰਪਣ ਭਾਵਨਾ ਨਾਲ ਕੰਮ ਕਰ ਰਿਹਾ ਹੈ।ਵੋਟ ਪਾਉਣ ਸਬੰਧੀ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਲਈ ਸਮੂਹ ਵੋਟਰ ਅੱਗੇ ਵੱਧ ਕੇ ਆਪਣੇ ਹੱਕ ਦੀ ਵਰਤੋਂ ਕਰਦਿਆਂ ਵੋਟ ਜ਼ਰੂਰ ਪਾਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਚੋਣ ਕਮਿਸ਼ਨਰ ਪੰਜਾਬ ਡਾ. ਐਸ. ਕਰਨਾ ਰਾਜੂ ਨੇ ਮਾਤਾ ਗੁਜਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਚੋਣ ਅਮਲੇ ਦੀ ਕਰਵਾਈ ਗਈ ਟਰੇਨਿੰਗ ਦਾ ਜਾਇਜ਼ਾ ਲੈਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਪੰਜਾਬ ਸ਼ੇਰ ਵਰਗੀ ਹਿੰਮਤ ਤੇ ਸਮਰਪਣ ਭਾਵਨਾ ਲਈ ਜਾਣਿਆ ਜਾਂਦਾ ਹੈ ਤੇ ਉਨ੍ਹਾਂ ਨੂੰ ਆਸ ਹੈ ਕਿ 100 ਫੀਸਦ ਵੋਟਿੰਗ ਦੇ ਟੀਚੇ ਦੀ ਪ੍ਰਾਪਤੀ ਲਈ ਵੀ ਪੰਜਾਬੀ ਅਜਿਹੀ ਭਾਵਨਾ ਦਾ ਪ੍ਰਗਟਾਵਾ ਕਰਨਗੇ।

ਡਾ. ਰਾਜੂ ਨੇ ਕਿਹਾ ਕਿ ਵੋਟਾਂ ਸਬੰਧੀ ਢੁੱਕਵੇਂ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਲਈ 650 ਕੰਪਨੀਆਂ ਅਰਧ ਸੈਨਿਕ ਬਲਾਂ ਦੀਆਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਕਰੀਬ 330 ਤੋਂ ਵੱਧ ਕੰਪਨੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਮੁੱਖ ਚੋਣ ਕਮਿਸ਼ਨਰ, ਪੰਜਾਬ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਅਮਲੇ ਦੀ ਟਰੇਨਿੰਗ ਦਾ ਜਾਇਜ਼ਾ ਲਿਆ ਹੈ, ਜਿਸ ਤੋਂ ਉਹ ਪੂਰੀ ਤਰ੍ਹਾਂ ਸੰਤੁਸ਼ਟ ਹਨ ਤੇ ਚੋਣ ਅਮਲਾ ਪੂਰੀ ਸਮਰਪਣ ਭਾਵਨਾ ਨਾਲ ਕੰਮ ਕਰ ਰਿਹਾ ਹੈ।ਕਰੋਨਾ ਦੇ ਮੱਦੇਨਜ਼ਰ ਕਰੋਨਾ ਤੋਂ ਬਚਾਅ ਸਬੰਧੀ ਪੂਰੀ ਪ੍ਰਬੰਧ ਕੀਤੇ ਜਾ ਰਹੇ ਹਨ। ਪੋਲਿੰਗ ਬੂਥਾਂ ਉਤੇ ਦੋ ਗਜ਼ ਦੀ ਦੂਰੀ, ਸੈਨੇਟਾਈਜ਼ਰ ਅਤੇ ਮਾਸਕ ਆਦਿ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 100 ਫੀਸਦ ਵੋਟਿੰਗ ਦੇ ਟੀਚੇ ਨੂੰ ਯਕੀਨੀ ਬਨਾਉਣ ਵਿੱਚ ਯੋਗਦਾਨ ਪਾਉਣ ਅਤੇ ਆਪਣੇ ਹੱਕ ਦੀ ਵਰਤੋਂ ਜ਼ਰੂਰ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਸਮੇਤ ਵੱਖ ਵੱਖ ਅਧਿਕਾਰੀ ਹਾਜ਼ਰ ਸਨ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD