Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਹਿਲਾ ਕਾਂਗਰਸ ਪ੍ਰਧਾਨ ਸੋਢੀ ਨੇ ਕੀਤਾ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਲਈ ਚੋਣ ਪ੍ਰਚਾਰ

ਲੋਕਾਂ ਨੂੰ ਕੀਤੀ ਭਾਰਤ ਭੂਸ਼ਣ ਆਸ਼ੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ

Bharat Bhushan Ashu, Congress, Punjab Congress, Government of Punjab, Punjab Government, Punjab, Ludhiana, Punjab Pradesh Congress Committee

Web Admin

Web Admin

5 Dariya News

ਲੁਧਿਆਣਾ , 13 Feb 2022

Last updated on: Feb 13, 2022, 00:00 IST

ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਬਲਵੀਰ ਰਾਣੀ ਸੋਢੀ ਵੱਲੋਂ  ਪੰਜਾਬ ਵਿਚਲੀਆਂ ਔਰਤਾਂ ਨੂੰ ਲਾਮਬੰਦ ਕਰਦੇ ਹੋਏ ਅਤੇ ਕਾਂਗਰਸ ਦੀ ਸਰਕਾਰ ਲਿਆਉਣ ਦਾ ਸੱਦਾ ਦਿੰਦੇ ਹੋਏ  ਲਗਾਤਾਰ ਪੰਜਾਬ ਭਰ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ  । ਇਸੇ ਲੜੀ ਦੇ ਤਹਿਤ  ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਚੋਣ ਪ੍ਰਚਾਰ ਲਈ  ਮੈਡਮ ਬਲਬੀਰ ਰਾਣੀ ਸੋਢੀ ਅੱਜ ਲੁਧਿਆਣਾ ਵਿਖੇ  ਰਿਸ਼ੀ ਹੇਮਰਾਜ ਅਗਰਵਾਲ ਵੱਲੋਂ ਆਯੋਜਿਤ ਕੀਤੇ ਇੱਕ ਪ੍ਰੋਗਰਾਮ ਵਿੱਚ ਪਹੁੰਚੇ ਅਤੇ ਸੈਂਕੜਿਆਂ ਦੀ ਤਾਦਾਦ ਵਿੱਚ  ਇਕੱਠੀਆਂ ਹੋਈਆਂ ਮਹਿਲਾਵਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਔਰਤ ਨੂੰ ਦੇਸ਼ ਦੀ ਪਹਿਲੀ ਪ੍ਰਧਾਨ ਮੰਤਰੀ ਹੋਣ ਦਾ ਮਾਣ ਦੇਣ ਵਾਲੀ ਕਾਂਗਰਸ ਸਰਕਾਰ  ਮੁੜ ਸੱਤਾ ਵਿੱਚ ਆਵੇਗੀ  । ਜਿਸ ਦਾ ਵੱਡਾ ਕਾਰਨ ਇਹ ਵੀ ਹੈ ਕਿ ਪੰਜਾਬ ਦੀਆਂ ਮਹਿਲਾਵਾਂ ਜਾਣਦੀਆਂ ਹਨ ਕਿ ਮਹਿਲਾਵਾਂ ਨੂੰ ਮਜ਼ਬੂਤ ਕਰਨ ਦਾ ਸਭ ਤੋਂ ਵੱਧ ਕੰਮ ਕਾਂਗਰਸ ਪਾਰਟੀ ਕਰ ਰਹੀ ਹੈ  । ਇਸ ਲਈ ਪੰਜਾਬ ਦੀਆਂ ਮਹਿਲਾਵਾਂ ਵੀਹ ਫਰਵਰੀ ਨੂੰ  ਪੰਜੇ ਦੇ ਉੱਤੇ ਮੋਹਰ ਲਗਾ ਕੇ  ਮੁੜ ਪੰਜਾਬੀ ਵਿੱਚ ਕਾਂਗਰਸੀ ਸਰਕਾਰ ਲੈ ਕੇ ਆਉਣਗੀਆਂ  । 

ਇਸ ਮੌਕੇ ਮਹਿਲਾ ਕਾਂਗਰਸ ਪ੍ਰਧਾਨ ਸੋਢੀ ਨੇ  ਮਹਿਲਾਵਾਂ ਨੂੰ  ਮੰਤਰੀ  ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ  । ਦੱਸਣਾ ਬਣਦਾ ਹੈ ਕਿ ਮੈਡਮ ਸੋਢੀ ਇਸ ਪ੍ਰੋਗਰਾਮ ਵਿਚ ਬਤੌਰ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਸਨ ਅਤੇ ਇਸ ਮੌਕੇ ਪ੍ਰੋਗਰਾਮ ਵਿਚ ਹਾਜ਼ਰ  ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਾਂਗਰਸ ਪ੍ਰਧਾਨ  ਸੋਢੀ ਦਾ ਧੰਨਵਾਦ ਕਰਦੇ ਹੋਏ ਲੁਧਿਆਣਾ ਜ਼ਿਲ੍ਹੇ ਦੀਆਂ ਮਹਿਲਾਵਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ  । ਇਸ ਮੌਕੇ ਹਾਜ਼ਰ ਮਹਿਲਾਵਾਂ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਹਿਲਾਵਾਂ ਆਪਣੀ ਅਹਿਮ ਭੂਮਿਕਾ ਅਦਾ ਕਰਕੇ ਆਪਣੀ  ਮਰਜ਼ੀ ਦੀ ਸਰਕਾਰ ਬਣਾ ਸਕਦੀਆਂ ਹਨ  । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਆਉਣ ਤੇ ਉਨ੍ਹਾਂ ਵੱਲੋਂ ਮਹਿਲਾਵਾਂ ਨੂੰ ਮਜ਼ਬੂਤ ਕਰਨ ਦੇ ਲਈ ਕੰਮ ਕੀਤਾ ਜਾਵੇਗਾ । ਇਸ ਮੌਕੇ ਮਹਿਲਾ ਪ੍ਰਧਾਨ ਸੋਢੀ ਦੇ ਨਾਲ ਹੋਰਨਾਂ ਤੋਂ ਇਲਾਵਾ    ਡਿਸਟ੍ਰਿਕ ਪ੍ਰੈਜ਼ੀਡੈਂਟ ਮਨੀਸ਼ਾ ਕਪੂਰ ਵਾਈਸ ਪ੍ਰੈਜ਼ੀਡੈਂਟ ਲੀਨਾ ਟਪਾਰੀਆ  ,ਰਿਸ਼ੀ ਹੇਮਰਾਜ ਅਗਰਵਾਲ ਅਤੇ ਸੈਂਕੜਿਆਂ ਦੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ  ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD