Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਰਾਣਾ ਸੋਢੀ ਤੇ ਨੰਨੂ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਰਕਲ ਜਥੇਦਾਰ ਸਮੇਤ ਦਰਜਨਾਂ ਮੈਂਬਰਾਂ ਨੇ ਭਾਜਪਾ ਦਾ ਫੁੱਲ ਫੜਿਆ

Rana Gurmit Singh Sodhi, Bharatiya Janata Party, BJP, BJP Punjab, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 13 Feb 2022

Last updated on: Feb 13, 2022, 00:00 IST

ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਰਕਲ ਜਥੇਦਾਰ ਜਸਬੀਰ ਸਿੰਘ ਭੈਣੀਵਾਲ ਸਮੇਤ ਦਰਜਨਾਂ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।  ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੀ ਰਸਮ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੇ ਨਿਭਾਈ।  ਪਿੰਡ ਉਸਮਾਨ ਵਾਲਾ ਵਿੱਚ ਜਸਬੀਰ ਭੈਣੀ ਤੋਂ ਇਲਾਵਾ ਪੰਚਾਂ ਸਮੇਤ ਹੋਰ ਸਰਪੰਚਾਂ ਨੇ ਵੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਨਾਖੁਸ਼ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਜਸਬੀਰ ਸਿੰਘ, ਗੁਰਮੇਜ ਸਿੰਘ, ਪਰਮਜੀਤ ਸਿੰਘ, ਮੇਹਰ ਸਿੰਘ, ਜਗਤਾਰ ਸਿੰਘ, ਸੁੱਚਾ ਸਿੰਘ, ਜਗਜੀਤ ਸਿੰਘ, ਅਮਰੀਕ ਸਿੰਘ, ਕਾਰਜ ਸਿੰਘ, ਸੁਖਚੈਨ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ ਅਤੇ ਹੋਰ ਆਪਣੇ ਪਰਿਵਾਰਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ।

ਰਾਣਾ ਸੋਢੀ ਨੇ ਕਿਹਾ ਕਿ ਭਾਜਪਾ ਦਾ ਗ੍ਰਾਫ ਲਗਾਤਾਰ ਵੱਧ ਰਿਹਾ ਹੈ ਅਤੇ ਲੋਕ ਲਗਾਤਾਰ ਦੂਜੀਆਂ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।  ਉਨ੍ਹਾਂ ਕਿਹਾ ਕਿ ਭਾਜਪਾ ਹੀ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ 'ਤੇ ਅੱਗੇ ਲਿਜਾ ਸਕਦੀ ਹੈ।  ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਉਹ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਜਿਸ ਦਾ ਉਹ ਹੱਕਦਾਰ ਹੈ।ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਲੋਕ ਅਕਾਲੀ, ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਹੋ ਚੁੱਕੇ ਹਨ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਲੀਡਰ ਲੈਸ ਹੋ ਚੁੱਕੀ ਹੈ।  ਉਨ੍ਹਾਂ ਕਿਹਾ ਕਿ ‘ਆਪ’ ਸਿਰਫ਼ ਪੰਜਾਬੀਆਂ ਨੂੰ ਉਲਝਾ ਕੇ ਸੱਤਾ ’ਤੇ ਕਾਬਜ਼ ਹੋਣਾ ਚਾਹੁੰਦੀ ਹੈ।  ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਜੇਕਰ ਭਾਜਪਾ ਪੰਜਾਬ ਵਿੱਚ ਵੀ ਆਉਂਦੀ ਹੈ ਤਾਂ ਪੰਜਾਬ ਵਿੱਚ ਵਿਕਾਸ ਦੀ ਗੰਗਾ ਵਗਾਈ ਜਾਵੇਗੀ।

 

Tags: Rana Gurmit Singh Sodhi , Bharatiya Janata Party , BJP , BJP Punjab , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD