Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

20 ਫਰਵਰੀ ਪੰਜਾਬ ਦੀ ਕਿਸਮਤ ਬਦਲਣ ਦਾ ਦਿਨ : ਭਗਵੰਤ ਮਾਨ

ਅਸੀਂ ਪੰਜਾਬ ਦੀ ਜਵਾਨੀ, ਕਿਸਾਨੀ ਤੇ ਵਪਾਰ ਬਚਾਵਾਂਗੇ, ਆਮ ਲੋਕਾਂ 'ਚ ਖੁਸ਼ਹਾਲੀ ਲਿਆਵਾਂਗੇ : ਭਗਵੰਤ ਮਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Batala, Qadian, Sri Hargobindpur, Gurdaspur

Web Admin

Web Admin

5 Dariya News

ਬਟਾਲਾ, ਕਾਦੀਆਂ, ਹਰਗੋਬਿੰਦਪੁਰ (ਗੁਰਦਾਸਪੁਰ) , 13 Feb 2022

Last updated on: Feb 13, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਐਤਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਬਟਾਲਾ, ਕਾਦੀਆਂ ਅਤੇ ਹਰਗੋਬਿੰਦਪੁਰ ਦੇ ਵੱਖ- ਵੱਖ ਇਲਾਕਿਆਂ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਬਟਾਲਾ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ, ਕਾਦੀਆਂ ਤੋਂ ਉਮੀਦਵਾਰ ਜਗਰੂਪ ਸਿੰਘ ਸੇਖਵਾਂ ਅਤੇ ਸ੍ਰੀ ਹਰਗੋਬਿੰਦਰਪੁਰ ਤੋਂ ਐਡਵੋਕੇਟ ਅਮਰਪਾਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਝਾੜੂ ਦਾ ਬਟਨ ਦੱਬ ਕੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ।ਲੋਕਾਂ ਵਿੱਚ ਭਗਵੰਤ ਮਾਨ ਪ੍ਰਤੀ ਕਾਫ਼ੀ ਉਤਸ਼ਾਹ ਦਾ ਮਹੌਲ ਸੀ। ਭਾਰੀ ਸੰਖਿਆਂ ਵਿਚ ਮਾਨ ਨੂੰ ਦੇਖਣ ਅਤੇ ਸੁਣਨ ਲਈ ਲੋਕ ਪਹੁੰਚ ਰਹੇ ਸਨ ਅਤੇ ਥਾਂ- ਥਾਂ ਉਸਦਾ ਸਵਾਗਤ ਕਰ ਰਹੇ ਸਨ। ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ 20 ਫਰਵਰੀ ਦਾ ਦਿਨ ਪੰਜਾਬ ਦੀ ਕਿਸਮਤ ਬਦਲਣ ਦਾ ਦਿਨ ਹੈ। ਇਹ ਦਿਨ ਭ੍ਰਿਸ਼ਟਾਚਾਰ ਅਤੇ ਮਾਫੀਆ ਤੋਂ ਛੁਟਾਕਰਾ ਪਾਉਣ ਦਾ ਦਿਨ ਹੈ। ਪੰਜਾਬ ਦੀ ਜਵਾਨੀ ਅਤੇ ਕਿਸਾਨੀ ਬਚਾਉਣ ਦਾ ਅਤੇ ਆਪਣੇ ਬੱਚਿਆਂ ਦਾ ਭਵਿੱਖ ਬਚਾਉਣ ਦਾ ਦਿਨ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ 20 ਫਰਵਰੀ ਨੂੰ ਬਿਨ੍ਹਾਂ ਕਿਸੇ ਦੇ ਵਰਗਲਾਵੇ ਵਿੱਚ ਆਉਣ ਤੋਂ ਪੰਜਾਬ ਨੂੰ ਬਚਾਉਣ ਲਈ ਵੋਟਾਂ ਪਾਉਣ।

ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ 50 ਸਾਲਾਂ ਤੋਂ ਅਕਾਲੀ, ਭਾਜਪਾ ਅਤੇ ਕਾਂਗਰਸ ਤੋਂ ਧੋਖ਼ਾ ਖਾਂਦੇ ਰਹੇ ਹਨ। ਇਸ ਵਾਰ ਪੰਜਾਬ ਦੇ ਲੋਕ ਧੋਖ਼ਾ ਨਹੀਂ ਖਾਣਗੇ। ਪਹਿਲਾ ਲੋਕਾਂ ਕੋਲ ਚੰਗਾ ਵਿਕਲਪ ਨਹੀਂ ਸੀ, ਇਸ ਲਈ ਉਹ ਅਕਾਲੀ ਤੇ ਭਾਜਪਾ ਤੋਂ ਤੰਗ ਆ ਕੇ ਕਾਂਗਰਸ ਨੂੰ ਵੋਟਾਂ ਦਿੰਦੇ ਸਨ ਅਤੇ ਕਾਂਗਰਸ ਤੋਂ ਤੰਗ ਆ ਕੇ ਅਕਾਲੀ ਨੂੰ ਚੁਣਦੇ ਸਨ। ਦੋਨਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਅਤੇ ਲੋਕਾਂ ਦੇ ਪੈਸੇ ਨਾਲ ਆਪਣੇ ਘਰ ਦੀਆਂ ਤਿਜੌਰੀਆਂ ਭਰ ਲਈਆਂ। ਇਸ ਵਾਰ ਲੋਕਾਂ ਕੋਲ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਚੰਗਾ ਅਤੇ ਇਮਾਨਦਾਰ ਵਿਕਲਪ ਹੈ। ਇਸ ਵਾਰ ਲੋਕ ਬਦਲਾਅ ਲਈ ਵੋਟ ਪਾਉਣਗੇ ਅਤੇ ਕਾਂਗਰਸ ਅਤੇ ਅਕਾਲੀ ਦਲ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਤੋਂ ਛੁਟਕਾਰਾ ਪਾਉਣਗੇ।ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰੀ ਉਤਰੇਗੀ। 'ਆਪ' ਸਰਕਾਰ ਆਮ ਲੋਕਾਂ ਦੀ ਸਰਕਾਰ ਹੋਵੇਗੀ। ਅਸੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਾਂਗੇ ਅਤੇ ਉਨ੍ਹਾਂ ਦੀ ਖੁਸ਼ਹਾਲੀ ਵਾਪਸ ਕਰਾਂਗੇ। ਅਸੀਂ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਵਪਾਰ ਨੂੰ ਬਚਾਵਾਂਗੇ। ਨੌਜਵਾਨਾਂ ਨੂੰ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇਵਾਂਗੇ। ਕਿਸਾਨਾਂ ਨੂੰ ਫ਼ਸਲਾਂ ਦੀਆਂ ਵਾਜ਼ਬ ਕੀਮਤਾਂ ਦੇਵਾਂਗੇ। ਫਸਲਾਂ ਦਾ ਉਤਪਾਦਨ ਵਧਾਵਾਂਗੇ ਅਤੇ ਸਮੇਂ ਸਿਰ ਫਸਲਾਂ ਦਾ ਭੁਗਤਾਨ ਕਰਾਂਗੇ। ਵਪਾਰੀ ਵਰਗ ਦੀਆਂ ਸਮੱਸਿਆਵਾਂ ਖ਼ਤਮ ਕਰਨ ਲਈ ਰੇਡ ਰਾਜ ਅਤੇ ਇੰਸਪੈਕਟਰ ਰਾਜ ਨੂੰ ਪੂਰੀ ਤਰ੍ਹਾਂ ਖ਼ਤਮ ਕਰਾਂਗੇ। ਪੰਜਾਬ ਦੇ ਵਿਕਾਸ ਲਈ ਇੱਕ ਸਥਿਰ ਅਤੇ ਇਮਾਨਦਾਰ ਸਰਕਾਰ ਦੀ ਜ਼ਰੂਰਤ ਹੈ। ਸਾਨੂੰ ਸਿਰਫ ਇੱਕ ਮੌਕਾ ਦੇਵੋ। ਅਸੀਂ ਤੁਹਾਨੂੰ ਨਿਰਾਸ਼ ਨਹੀਂ ਕਰਾਂਗੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Batala , Qadian , Sri Hargobindpur , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD