Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬੇਅਦਬੀ, ਅਤਿਵਾਦ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਅਕਾਲੀ ਦਲ ਨੂੰ ਕਰਾਰੀ ਹਾਰ ਦਿਉ : ਤਿ੍ਪਤ ਰਜਿੰਦਰ ਸਿੰਘ ਬਾਜਵਾ

ਹਲਕੇ ਦੇ ਲੋਕ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੀ ਕੁਰਸੀ ਉੱਤੇ ਬਿਠਾਉਣਗੇ ਲਈ ਕਾਂਗਰਸ ਨੂੰ ਜਿਤਾਉਣਗੇ

Tript Rajinder Singh Bajwa, Tripat Rajinder Singh Bajwa, Chandigarh, Punjab Pradesh Congress Committee, Congress, Punjab Congress, Punjab, Batala

Web Admin

Web Admin

5 Dariya News

ਬਟਾਲਾ , 13 Feb 2022

Last updated on: Feb 13, 2022, 00:00 IST

ਹਲਕਾ ਫਤਹਿਗੜ ਚੂੜੀਆਂ ਤੋਂ ਕਾਂਗਰਸੀ ਉਮੀਦਵਾਰ ਤਿ੍ਪਤ ਰਜਿੰਦਰ ਸਿੰਘ  ਬਾਜਵਾ ਨੇ ਅੱਜ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਰਾਜ ਸਤਾ ਹਥਿਆਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਪੰਜਾਬ ਨੂੰ ਅਤਿਵਾਦ ਦੀ ਭੱਠੀ ਵਿਚ ਝੋਕਣ ਅਤੇ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਸਮੁੰਦਰ ਵਿਚ ਡੁਬੋਣ ਲਈ ਜ਼ਿੰਮੇਵਾਰ ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੂੰ ਕਰਾਰੀ ਹਾਰ ਦੇਣ।ਸ਼੍ਰੀ ਬਾਜਵਾ ਨੇ ਅੱਜ ਹਲਕੇ ਦੇ ਪਿੰਡ ਤਲਵੰਡੀ ਲਾਲ ਸਿੰਘ, ਫ਼ਜ਼ਲਾਬਾਦ, ਰੋਡ ਖਹਿਰਾ, ਦਾਲਮ, ਤਾਰਾਗੜ ਅਤੇ ਕੋਟਲੀ ਫੱਸੀ ਵਿਚ ਹੋਈਆਂ ਭਰਵੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਦੇ ਆਸਰੇ 2017 ਦੀਆਂ ਚੋਣਾਂ ਜਿੱਤਣ ਦੀ ਲਾਲਸਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਦੀ ਚੋਰੀ ਅਤੇ ਅੰਗ ਖਿਲਾਰਣ ਵਾਲੇ ਡੇਰਾ ਪ੍ਰੇਮੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਨੇ ਸੂਬੇ ਦਾ ਗ੍ਰਹਿ ਮੰਤਰੀ ਹੁੰਦਿਆਂ 2012 ਦੀਆਂ ਚੋਣਾਂ ਤੋਂ ਪੰਜ ਦਿਨ ਪਹਿਲਾਂ ਡੇਰਾ ਮੁੱਖੀ ਰਾਮ ਰਹੀਮ ਵਿਰੁੱਧ ਬਠਿੰਡਾ ਦੀ ਅਦਾਲਤ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਣ ਦਾ ਚੱਲ ਰਿਹਾ ਕੇਸ ਵਾਪਸ ਲਿਆ ਸੀ। ਸ਼੍ਰੀ ਬਾਜਵਾ ਨੇ ਕਿਹਾ ਕਿ ਹੁਣ ਵੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਮੁੱਖੀ ਨੂੰ ਪੈਰੋਲ ਉੱਤੇ ਜੇਲ ਵਿਚੋਂ ਛੱਡਣ ਦਾ ਸਵਾਗਤ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਆਸਥਾ ਰੱਖਣ ਵਾਲੇ ਸ਼ਰਧਾਲੂਆਂ ਦੇ ਜ਼ਖਮਾਂ ਉੱਤੇ ਲੂਣ ਛਿੜਕਿਆ ਹੈ।

ਕਾਂਗਰਸੀ ਆਗੂ ਨੇ ਕਿਹਾ ਹੈ ਕਿ ਅਕਾਲੀ ਦਲ ਹੀ ਪੰਜਾਬ ਨੂੰ ਅਤਿਵਾਦ ਦੀ ਭੱਠੀ ਵਿਚ ਝੋਕ ਕੇ ਇਸ ਦੀ ਆਰਥਿਕਤਾ ਨੂੰ ਅਜਿਹਾ ਤਬਾਹ ਕੀਤਾ ਕਿ ਹੁਣ ਤੱਕ ਵੀ ਮੁੜ ਪੈਰਾਂ ਸਿਰ ਨਹੀਂ ਹੋ ਸਕਿਆ। ਉਹਨਾਂ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਹੀ ਪਹਿਲੀ ਵਾਰੀ ਪੰਜਾਬ ਦੀ ਨੌਜਵਾਨੀ ਨੂੰ ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਉੱਤੇ ਲਾਇਆ ਕਿ ਇਹ ਬੀਮਾਰੀ ਅੱਜ ਤੱਕ ਵੀ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀ। ਸ਼੍ਰੀ ਬਾਜਵਾ ਨੇ ਕਿਹਾ ਕਿ 2017 ਦੀ ਚੋਣ ਦੇ ਨਤੀਜੇ ਆਉਣ ਤੋਂ ਦਿਨ ਪਹਿਲਾਂ ਸੂਬੇ ਸਿਰ 31000 ਕਰੋੜ ਰੁਪਏ ਦਾ ਕਰਜ਼ਾ ਚੜਾ ਕੇ ਅਕਾਲੀ ਦਲ ਦੀ ਸਰਕਾਰ ਨੇ ਅਜਿਹਾ ਬਜਰ ਗੁਨਾਹ ਕੀਤਾ ਹੈ ਜਿਸ ਲਈ ਇਸ ਨੂੰ ਕਦਾਚਿੱਤ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਸ਼੍ਰੀ ਬਾਜਵਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਇਹਨਾਂ ਚੋਣਾਂ ਵਿਚ ਉਹਨਾਂ ਨੇ ਪੰਜਾਬ ਦੀ ਤਬਾਹੀ ਲਈ ਜ਼ਿੇਂਵਾਰ ਸੁਖਬੀਰ ਸਿੰਘ ਬਾਦਲ, ਸੂਬੇ ਦੇ ਦਰਿਆਈ ਪਾਣੀ ਤੇ ਸਰਮਾਏ ਨੂੰ ਲੁੱਟਣ ਲਈ ਕਾਹਲੇ ਅਰਵਿੰਦ ਕੇਜਰੀਵਾਲ ਦੇ ਮੋਹਰੇ ਭਗਵੰਤ ਮਾਨ ਅਤੇ ਪੰਜਾਬ ਦੀ ਤਰਕੀ ਤੇ ਵਿਕਾਸ ਦੇ ਜ਼ਾਮਨ ਚਰਨਜੀਤ ਸਿੰਘ ਚੰਨੀ ਵਿਚੋਂ ਇੱਕ ਨੂੰ ਪੰਜਾਬ ਦੀ ਵਾਗਡੋਰ ਸੰਭਾਲਨੀ ਹੈ। ਉਹਨਾਂ ਪੂਰੇ ਵਿਸ਼ਵਾਸ਼ ਨਾਲ ਕਿਹਾ ਕਿ ਹਲਕੇ ਦੇ ਸੂਝਵਾਨ ਲੋਕ ਸਾਰੇ ਪੱਖਾਂ ਉੱਤੇ ਵਿਚਾਰ ਕਰ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੀ ਕੁਰਸੀ ਉਤੇ ਬਿਠਾਉਣ ਲਈ ਹਲਕੇ ਤੋਂ ਕਾਂਗਰਸ ਪਾਰਟੀ ਨੂੰ ਜਿਤਾਉਣਗੇ।ਕਾਂਗਰਸੀ ਆਗੂ ਨੇ ਹਲਕੇ ਦੇ ਵੋਟਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿਚ ਮੁੜ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਉਹ ਇਲਾਕੇ ਦਾ ਦੁਣਾ ਚੋਣਾਂ ਵਿਕਾਸ ਕਰਵਾਉਣਗੇ।

 

Tags: Tript Rajinder Singh Bajwa , Tripat Rajinder Singh Bajwa , Chandigarh , Punjab Pradesh Congress Committee , Congress , Punjab Congress , Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD