Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਵਿਕਾਸ ਦੇ ਗੁਣਗਾਨ ਕਰਨ ਵਾਲੇ ਵਿਧਾਇਕ ਇਕ ਵਾਰ ਕਾਲੋਨੀਆਂ ਦਾ ਮੰਦੀ ਹਾਲਤ ਵੇਖਣ : ਸੰਜੀਵ ਵਸ਼ਿਸ਼ਟ

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 13 Feb 2022

Last updated on: Feb 13, 2022, 00:00 IST

ਪਿਛਲੇ 15 ਸਾਲਾਂ ਤੋਂ ਮੋਹਾਲੀ ਤੋਂ ਵਿਧਾਇਕ ਬਣੇ ਕਾਂਗਰਸ ਪਾਰਟੀ ਦੇ ਬਲਬੀਰ ਸਿੰਘ ਸਿੱਧੂ ਹੁਣ ਚੋਣਾਂ ਸਮੇਂ ਹਰ ਪਾਸੇ ਵਿਕਾਸ ਦੇ ਗੁਣਗਾਨ ਕਰਦੇ ਹੋਏ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਨੇ ਹਰ ਪਾਸੇ ਵਿਕਾਸ ਦੀ ਗੰਗਾ ਵਹਾ ਦਿੱਤੀ ਹੈ। ਪਰ ਸਾਡੇ ਮਾਣਯੋਗ ਵਿਧਾਇਕ ਜੀ ਬਸ ਕਾਲੋਨੀਆਂ ਵਿਚ ਆ ਕੇ ਉੱਥੋਂ ਦੀ ਹਾਲਤ ਦੇਖ ਕੇ ਦੱਸੋ ਕੀ ਇਹ ਵਿਕਾਸ ਹੈ ਜੋ ਪਿਛਲੇ 15 ਸਾਲਾਂ ਵਿਚ ਕੀਤਾ ਹੈ। ਇਹ ਗੱਲਾਂ ਮੁਹਾਲੀ ਤੋਂ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਐਤਵਾਰ ਨੂੰ ਏਕਤਾ ਕਾਲੋਨੀ ਬਲੌਂਗੀ ਵਿਖੇ ਆਪਣੇ ਚੋਣ ਪ੍ਰਚਾਰ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨਾਲ ਲੱਗਦੀਆਂ ਕਾਲੋਨੀਆਂ ਏਕਤਾ ਕਾਲੋਨੀ, ਬਡ ਮਾਜਰਾ, ਆਦਰਸ਼ ਕਾਲੋਨੀ, ਊਧਮ ਸਿੰਘ ਕਾਲੋਨੀ, ਜੁਝਾਰ ਨਗਰ, ਝਾਂਮਪੁਰ ਆਦਿ ਕਾਲੋਨੀਆਂ ਦੀ ਹਾਲਤ ਬਹੁਤ ਮਾੜੀ ਹੈ। ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਬਿਮਾਰੀਆਂ ਫੈਲ ਰਹੀਆਂ ਹਨ। ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ। ਪਰ ਇਸ ਵਿਚ ਕਸੂਰ ਸਾਡੇ ਵਿਧਾਇਕ ਸਾਹਿਬ ਦਾ ਨਹੀਂ ਸਗੋਂ ਸਾਡੇ ਸਾਰਿਆਂ ਦਾ ਹੈ। ਕਿਉਂਕਿ ਪਿਛਲੇ 15 ਸਾਲਾਂ ਤੋਂ ਅਸੀਂ ਉਸ 'ਤੇ ਅੰਨ੍ਹਾ ਭਰੋਸਾ ਕਰਦੇ ਆ ਰਹੇ ਹਾਂ।

ਵਸ਼ਿਸ਼ਟ ਨੇ ਕਿਹਾ ਕਿ ਕਿਸੇ 'ਤੇ ਇਕ ਵਾਰ ਵਿਸ਼ਵਾਸ ਕਰਨਾ ਸਾਡਾ ਧਰਮ ਹੈ, ਹਾਲਾਂਕਿ ਦੂਜੀ ਵਾਰ ਵਿਸ਼ਵਾਸ ਕੀਤਾ ਜਾ ਸਕਦਾ ਹੈ। ਪਰ ਉਸ ਤੋਂ ਬਾਅਦ ਵੀ ਜੇਕਰ ਉਹ ਵਿਅਕਤੀ ਸਾਡੀਆਂ ਲੋੜਾਂ ਪੂਰੀਆਂ ਨਹੀਂ ਕਰਦਾ ਤਾਂ ਤੀਜੀ ਵਾਰ ਵਿਸ਼ਵਾਸ ਕਰਨਾ ਸਾਡੀ ਵੱਡੀ ਗ਼ਲਤੀ ਹੋ ਨਿੱਬੜਦੀ ਹੈ । ਅਸੀਂ ਸਾਰੇ ਪਿਛਲੇ 15 ਸਾਲਾਂ ਤੋਂ ਅਜਿਹਾ ਕਰਦੇ ਆ ਰਹੇ ਹਾਂ। ਪਰ ਹੁਣ ਸਮਾਂ ਆ ਗਿਆ ਹੈ ਕਿ ਲੋਕਾਂ ਨੂੰ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਬਦਲਾਅ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਦੀ ਮੋਦੀ ਸਰਕਾਰ ਬਾਕੀ ਭਾਜਪਾ ਸਾਸਤ ਰਾਜਾਂ ਵਿਚ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰ ਰਹੀ ਹੈ, ਉਨ੍ਹਾਂ ਸਹੂਲਤਾਂ ਦਾ ਲਾਭ ਪੰਜਾਬ ਦੇ ਲੋਕਾਂ ਤੱਕ ਵੀ ਪਹੁੰਚਾਇਆ ਜਾਣਾ ਚਾਹੀਦਾ ਹੈ। ਇਸ ਦੇ ਲਈ ਲੋਕਾਂ ਨੂੰ ਸੰਕਲਪ ਲੈਣਾ ਹੋਵੇਗਾ ਅਤੇ ਪੰਜਾਬ ਦੀ ਭਾਜਪਾ ਸਰਕਾਰ ਨੂੰ ਇੱਕ ਵਾਰ ਮੌਕਾ ਦੇਣਾ ਹੋਵੇਗਾ।ਵਸ਼ਿਸ਼ਟ ਨੇ ਕਿਹਾ ਕਿ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਹਰ ਪਾਸੇ ਵਿਕਾਸ ਦੇ ਗੀਤ ਗਾਏ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਹੀ ਮੋਹਾਲੀ ਵਿਚ ਵਿਕਾਸ ਦੀ ਹਨੇਰੀ ਲਿਆ ਦਿੱਤੀ ਹੈ। ਪਰ ਅਸਲ ਵਿਕਾਸ ਮੁਹਾਲੀ ਸ਼ਹਿਰ ਦਾ ਨਹੀਂ ਸਗੋਂ ਉਸ ਦਾ ਅਤੇ ਉਸ ਦੇ ਪਰਿਵਾਰ ਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਸਾਹਿਬ ਇਹ ਗੱਲਾਂ ਕਰਨ ਤੋਂ ਪਹਿਲਾਂ ਜੇਕਰ ਆ ਕੇ ਕਾਲੋਨੀਆਂ ਨੂੰ ਵੇਖਦੇ ਤਾਂ ਉਨ੍ਹਾਂ ਦੇ ਦਾਅਵਿਆਂ ਦੀ ਫੂਕ ਨਿਕਲ ਜਾਣੀ ਸੀ । ਇੱਥੋਂ ਦੀਆਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ। ਸੀਵਰੇਜ ਦਾ ਕੋਈ ਢੁਕਵਾਂ ਪ੍ਰਬੰਧ ਨਹੀਂ ਹੈ।

 ਬਲੌਂਗੀ ਦੇ ਨਾਲ ਲੱਗਦੀ ਅੰਬੇਡਕਰ ਕਾਲੋਨੀ ਵਿਚ ਜਾ ਕੇ ਦੇਖਿਆ ਕਿ ਉੱਥੇ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਰਿਹਾ ਹੈ ਅਤੇ ਲੋਕ ਉੱਥੇ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਪੀਣ ਵਾਲੇ ਪਾਣੀ ਦੀ ਗੱਲ ਕਰੀਏ ਤਾਂ ਪਾਣੀ ਲੈਣ ਲਈ ਲੋਕਾਂ ਨੂੰ ਡੇਢ ਤੋਂ ਦੋ ਕਿੱਲੋਮੀਟਰ ਪੈਦਲ ਜਾਣਾ ਪੈਂਦਾ ਹੈ। ਵਸ਼ਿਸ਼ਟ ਨੇ ਕਿਹਾ ਕਿ ਲੋਕਾਂ ਨੇ ਵੀ ਇਨ੍ਹਾਂ ਸਾਰੀਆਂ ਗੱਲਾਂ ਤੋਂ ਪ੍ਰੇਸ਼ਾਨ ਹੋ ਕੇ ਆਪਣਾ ਮਨ ਬਣਾ ਲਿਆ ਹੈ ਅਤੇ ਇਸ ਵਾਰ ਉਨ੍ਹਾਂ ਨੇ ਆਪਣੇ ਮਨ ਵਿਚ ਬਦਲਾਅ ਕਰਨ ਦੀ ਗੱਲ ਉਲੀਕੀ ਹੈ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ 'ਚ ਭਾਜਪਾ ਪ੍ਰਤੀ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ, ਉਸ ਤੋਂ ਲਗਦਾ ਹੈ ਕਿ ਇਸ ਵਾਰ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ । ਭਾਜਪਾ ਸਰਕਾਰ ਵਿਚ  ਪੰਜਾਬ 'ਚ ਉਹ ਸਾਰੀਆਂ ਸਹੂਲਤਾਂ ਮਿਲਣਗੀਆਂ ਜੋ ਹੁਣ ਤੱਕ ਮੋਦੀ ਸਰਕਾਰ ਨੇ ਦਿੱਤੀਆਂ ਹਨ। ਇਸ ਤੋਂ ਪਹਿਲਾਂ ਕਾਂਗਰਸੀ ਸਰਕਾਰ ਨੇ ਆਪਣੇ ਨਿੱਜੀ ਸਵਾਰਥ ਕਰਕੇ ਕੇਂਦਰੀ ਯੋਜਨਾਵਾਂ ਨੂੰ ਲੋਕਾਂ ਤੱਕ ਨਹੀਂ ਪਹੁੰਚਣ ਦਿੱਤਾ ਗਿਆ  ਉਨ੍ਹਾਂ ਲੋਕਾਂ ਨੂੰ ਹੱਥ ਜੋੜ ਕੇ ਭਾਜਪਾ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਇੱਕ ਵਾਰ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਦਾ ਸੰਕਲਪ ਲੈਣ ਤਾਂ ਅਗਲੀਆਂ ਚੋਣਾਂ ਵਿਚ ਲੋਕ ਖ਼ੁਦ ਭਾਜਪਾ ਨੂੰ ਪਹਿਲ ਦੇਣਗੇ। ਕਿਉਂਕਿ ਭਾਜਪਾ ਹੀ ਅਜਿਹੀ ਪਾਰਟੀ ਹੈ ਜੋ ਗ਼ਰੀਬਾਂ ਅਤੇ ਲੋੜਵੰਦਾਂ ਦੇ ਹਿਤਾਂ ਬਾਰੇ ਸੋਚਦੀ ਹੈ।   

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD