Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਸੰਯੁਕਤ ਸਮਾਜ ਮੋਰਚਾ ਨੇ ਮੋਹਾਲੀ ਲਈ ਜਾਰੀ ਕੀਤਾ ਆਪਣਾ 'ਇਕਰਾਰਨਾਮਾ'

11 ਨੁਕਾਤੀ ਪ੍ਰੋਗਰਾਮ ਤਹਿਤ ਹਰ ਇੱਕ ਖੇਤਰ ਨੂੰ ਬਰਾਬਰ ਤਰਜੀਹ ਦੇਣ ਦੀ ਕੀਤੀ ਕੋਸ਼ਿਸ਼

Ravneet Singh Brar, Ravneet Brar, Sanyukt Samaj Morcha, SSM, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 13 Feb 2022

Last updated on: Feb 13, 2022, 00:00 IST

ਸੰਯੁਕਤ ਸਮਾਜ ਮੋਰਚਾ ਦੇ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰ ਰਵਨੀਤ ਸਿੰਘ ਬਰਾਡ਼ ਨੇ ਆਪਣਾ ਚੋਣ ਮੈਨੀਫੈਸਟੋ ਜਿਸ ਨੂੰ  ਉਨ੍ਹਾਂ ਨੇ 'ਇਕਰਾਰਨਾਮਾ' ਦਾ ਨਾਮ ਦਿੱਤਾ ਹੈ, ਜਾਰੀ ਕੀਤਾ। ਇਸ ਵਿੱਚ ਮੋਹਾਲੀ ਹਲਕੇ ਲਈ 11 ਨੁਕਾਤੀ ਪ੍ਰੋਗਰਾਮ ਦਿੱਤਾ ਗਿਆ ਹੈ।ਮੈਨੀਫੈਸਟੋ ਵਿੱਚ ਮੋਹਾਲੀ ਹਲਕੇ ਦੇ ਵਿਕਾਸ ਲਈ ਤਕਰੀਬਨ ਸਾਰੇ ਪੱਖਾਂ ਨੂੰ ਛੋਹਣ ਦੀ ਕੋਸ਼ਿਸ਼ ਕੀਤੀ ਗਈ ਹੈ ਇਸ ਵਿੱਚ ਮੋਹਾਲੀ ਸ਼ਹਿਰ ਅਤੇ ਪਿੰਡਾਂ ਨੂੰ ਬਰਾਬਰ ਤਰਜੀਹ ਦਿੱਤੀ ਗਈ ਹੈ ਅਤੇ ਵਧੀਆ ਤਰੀਕੇ ਨਾਲ ਤਾਲਮੇਲ ਬਣਾਇਆ ਗਿਆ ਹੈ।ਮੈਨੀਫੈਸਟੋ ਵਿਚ ਜਿਸ 11 ਨੁਕਾਤੀ ਪ੍ਰੋਗਰਾਮ ਦੀ ਗੱਲ ਕੀਤੀ ਗਈ ਹੈ ਉਸ ਵਿੱਚ, ਸ਼ਾਸਨ ਵਿੱਚ ਸਰਗਰਮ ਜਨਤਕ ਭਾਗੀਦਾਰੀ, ਸਿੱਖਿਆ, ਉਦਯੋਗਿਕ ਵਿਕਾਸ, ਸਾਫ-ਸੁਥਰਾ ਹਰਾ ਅਤੇ ਸਿਹਤਮੰਦ ਮੋਹਾਲੀ, ਪਿੰਡਾਂ ਦਾ ਈਕੋ ਸਿਸਟਮ, ਖੇਡਾਂ, ਘਰੇਲੂ ਕੂੜੇ ਦੀ ਸੰਭਾਲ, ਨਿੱਜੀ ਸੈਕਟਰਾਂ ਨੂੰ ਗਮਾਡਾ ਨੂੰ ਸੌਂਪਣਾ, ਸਿਹਤ ਸੰਭਾਲ, ਖੇਤੀਬਾੜੀ ਦਾ ਨਵੀਨੀਕਰਨ ਅਤੇ ਸੁਧਾਰ, ਪਰਿਵਾਰ ਅਤੇ ਔਰਤਾਂ ਦੀ ਭਲਾਈ ਸ਼ਾਮਲ ਹਨ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰਵਨੀਤ ਬਰਾੜ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲੇਗਾ। ਸ਼ਹਿਰੀ ਖੇਤਰ ਅਤੇ ਪੇਂਡੂ ਖੇਤਰ ਵਿੱਚ ਇਕਸਾਰ ਵਿਕਾਸ ਕੀਤਾ ਜਾਵੇਗਾ। ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਸਹੂਲਤਾਂ ਦਿੱਤੀਆਂ ਜਾਣਗੀਆਂ।ਬਰਾੜ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਕਿ ਮੋਹਾਲੀ ਹਲਕੇ ਦੇ ਲੋਕ ਸਮਾਜਿਕ ਅਤੇ ਆਰਥਿਕ ਵਿਸ਼ਿਆਂ ਵਿਚ ਸੱਤਾ ਵਿੱਚ ਬਰਾਬਰ ਦੇ ਭਾਗੀਦਾਰ ਹੋਣ ਤਾਂ ਜੋ ਮੋਹਾਲੀ ਨੂੰ ਪੰਜਾਬ ਦਾ ਸਭ ਤੋਂ ਵਧੀਆ ਹਲਕਾ ਬਣਾਇਆ ਜਾ ਸਕੇ।ਬਰਾੜ ਨੇ ਮੈਨੀਫੈਸਟੋ ਨੂੰ 'ਇਕਰਾਰਨਾਮਾ' ਦੇਣ ਦੇ ਨਾਮ ਬਾਰੇ ਬੋਲਦਿਆਂ ਕਿਹਾ ਕਿ ਇਹ ਰਵਾਇਤੀ ਪਾਰਟੀਆਂ ਦੇ ਚੋਣ ਮੈਨੀਫੈਸਟੋ ਵਾਂਗ ਨਹੀਂ ਜਿਸ ਦੀਆਂ ਅੱਧੇ ਤੋਂ ਜ਼ਿਆਦਾ ਗੱਲਾਂ ਸਿਆਸੀ ਲੀਡਰ ਭੁੱਲ ਜਾਂਦੇ ਹਨ, ਬਲਕਿ ਇਹ ਮੇਰਾ ਮੋਹਾਲੀ ਹਲਕੇ ਦੇ ਲੋਕਾਂ ਨਾਲ ਇਕ ਇਕਰਾਰਨਾਮਾ ਹੈ ਜਿਸ ਨੂੰ ਕਿ ਵਿਧਾਇਕ ਬਣਨ ਤੇ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ।

 

Tags: Ravneet Singh Brar , Ravneet Brar , Sanyukt Samaj Morcha , SSM , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD