Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਜਪਾ ਦੀ ਸਰਕਾਰ ਬਣਨ ’ਤੇ ਬਟਾਲਾ ਦੀ ਇੰਡਸਟਰੀ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ : ਫਤਹਿ ਬਾਜਵਾ

Fateh Jang Singh Bajwa, Bharatiya Janata Party, BJP, BJP Punjab, Batala

Web Admin

Web Admin

5 Dariya News

ਬਟਾਲਾ , 13 Feb 2022

Last updated on: Feb 13, 2022, 00:00 IST

ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਵਲੋਂ ਆਪਣੀ ਚੋਣ ਮੁਹਿੰਮ ਨੂੰ ਭਖਾਉਂਦੇ ਹੋਏ ਪਿੰਡਾਂ ਅਤੇ ਸ਼ਹਿਰਾਂ ’ਚ ਤਾਬੜਤੋੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਲਕਾ ਬਟਾਲਾ ’ਚ ਫਤਹਿ ਬਾਜਵਾ ਨੂੰ ਲੋਕਾਂ ਵਲੋਂ ਮਿਲ ਰਹੇ ਭਾਰੀ ਸਮਰਥਨ ਨਾਲ ਵਿਰੋਧੀ ਪਾਰਟੀਆਂ ਦੀ ਨੀਂਦ ਉਡ ਗਈ ਹੈ। ਅੱਜ ਫਤਹਿਜੰਗ ਸਿੰਘ ਬਾਜਵਾ ਵਲੋਂ ਅੰਮਿ੍ਰਤਸਰ ਰੋਡ ਬਟਾਲਾ ਵਿਖੇ ਸਥਿਤ ਸਰਪੰਚ ਟੋਕਾ ਵਿਖੇ ਬਟਾਲਾ ਦੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮੇਸ਼ਾ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲੇ ਲਈ ਕੰਮ ਕਰਦੇ ਹੋਏ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਹੈ। 

ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਉਦਯੋਗਪਤੀਆਂ ਅਤੇ ਛੋਟੇ ਵਪਾਰੀਆਂ ਲਈ ਵਿਸ਼ੇਸ਼ ਯੋਜਨਾਵਾਂ ਲਿਆਂਦੀਆਂ ਜਾਣਗੀਆਂ ਅਤੇ ਬਟਾਲਾ ਦੀ ਇੰਡਸਟਰੀ ਜੋ ਇਸ ਸਮੇਂ ਖ਼ਤਮ ਹੋਣ ਦੇ ਕਾਗਾਰ ’ਤੇ ਉਸਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਪਾਰਟੀਆਂ ਦੀ ਤਰ੍ਹਾਂ ਗੱਲਾਂ ਕਰਨ ਦੀ ਬਜਾਏ ਕੰਮ ਕਰਨ ’ਚ ਜ਼ਿਆਦਾ ਵਿਸ਼ਵਾਸ ਰੱਖਦੀ ਹੈ ਅਤੇ ਜੋ ਵਾਅਦੇ ਅੱਜ ਤੱਕ ਭਾਜਪਾ ਵਲੋਂ ਲੋਕਾਂ ਨਾਲ ਕੀਤੇ ਗਏ ਹਨ, ਉਨ੍ਹਾਂ ਨੂੰ ਇਨ ਬਿਨ ਪੂਰਾ ਕੀਤਾ ਗਿਆ ਹੈ। ਇਸ ਮੌਕੇ ਬਲਵਿੰਦਰ ਸਿੰਘ ਲਾਡੀ,  ਦਰਸ਼ਨ ਡੀਲੈਕਸ, ਸੁਦੇਸ਼ ਖੋਸਲਾ, ਪ੍ਰਵੀਨ, ਰਾਜੂ ਚਾਂਡੇ, ਹੈਪੀ ਮਹਾਜਨ ਟੋਕਾ, ਕੌਸ਼ਲ ਮਿਸਟਰ ਕੂਲ, ਪਵਨ, ਅਸ਼ਵਨੀ, ਦੀਪਕ ਆਦਿ ਸਮੇਤ ਵੱਡੀ ਗਿਣਤੀ ’ਚ ਉਦਯੋਗਪਤੀ ਹਾਜ਼ਰ ਸਨ।  

 

Tags: Fateh Jang Singh Bajwa , Bharatiya Janata Party , BJP , BJP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD