Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਰਚਾ ਰਾਜ ਖਤਮ ਕਰਾਂਗੇ, ਸਾਰੇ ਝੂਠੇ ਪਰਚੇ ਰੱਦ ਕਰਾਂਗੇ : ਮਨੀਸ ਸਿਸੋਦੀਆ

Manish Sisodia, AAP, Aam Aadmi Party, Aam Aadmi Party Punjab, AAP Punjab, Sahnewal, Ludhiana

Web Admin

Web Admin

5 Dariya News

ਸਾਹਨੇਵਾਲ (ਲੁਧਿਆਣਾ) , 14 Feb 2022

Last updated on: Feb 14, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਨੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਮੁੰਡੀਆਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।  ਸਿਸੋਦੀਆ ਨੇ ਲੋਕਾਂ ਨੂੰ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।ਸੋਮਵਾਰ ਨੂੰ ਮਨੀਸ ਸਿਸੋਦੀਆ ਨੇ ਸਾਹਨੇਵਾਲ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੋਣ ਪ੍ਰਚਾਰ ਕੀਤਾ।  ਲੋਕਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਤੁਸੀਂ ਅਕਾਲੀ ਦਲ ਅਤੇ ਕਾਂਗਰਸ ਨੂੰ ਮੌਕੇ ਦਿੱਤੇ। ਅਕਾਲੀ ਦਲ ਨੇ 26 ਸਾਲ ਅਤੇ ਕਾਂਗਰਸ ਨੇ 24 ਸਾਲ ਪੰਜਾਬ 'ਤੇ ਰਾਜ ਕੀਤਾ। ਦੋਵਾਂ ਨੇ ਸੂਬੇ ਦੇ ਕੁਦਰਤੀ ਸੋਮੇ ਵੇਚ ਦਿੱਤੇ ਅਤੇ ਸਰਕਾਰੀ ਖਜਾਨਾ ਖਾਲੀ ਕਰ ਦਿੱਤਾ। ਇਸ ਬਾਰ ਇੱਕ ਮੌਕਾ 'ਆਪ' ਨੂੰ ਦਿਓ। 

ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਪਰਚਾ ਰਾਜ ਖਤਮ ਕਰੇਗੀ ਅਤੇ ਸਾਰੇ ਝੂਠੇ ਪਰਚਿਆਂ ਨੂੰ ਰੱਦ ਕਰੇਗੀ। ਦਿੱਲੀ ਦੇ ਲੋਕਾਂ ਨੇ ਸਾਨੂੰ ਮੌਕਾ ਦਿੱਤਾ ਹੈ।  ਅਸੀਂ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਸੁਧਾਰਿਆ, ਬਿਜਲੀ ਦੇ ਬਿੱਲ ਜੀਰੋ ਕੀਤੇ, ਨੌਜਵਾਨਾਂ ਨੂੰ ਰੁਜਗਾਰ ਦਿੱਤਾ। ਹੁਣ ਪੰਜਾਬ ਦੀ ਵਾਰੀ ਹੈ। ਇੱਕ ਮੌਕਾ 'ਆਪ' ਦੀ ਇਮਾਨਦਾਰ ਰਾਜਨੀਤੀ ਨੂੰ ਦਿਓ।  ਅਸੀਂ ਪੰਜਾਬ ਵਿੱਚ ਚੰਗੇ ਸਕੂਲ, ਹਸਪਤਾਲ ਬਣਾਵਾਂਗੇ ਅਤੇ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਦੇਵਾਂਗੇ। ਅਸੀਂ ਕੰਮ ਕਰਕੇ ਦਿਖਾਵਾਂਗੇ ਕਿ ਵਿਕਾਸ ਕਿਵੇਂ ਕੀਤਾ ਜਾਂਦਾ ਹੈ।ਸਿਸੋਦੀਆ ਨੇ ਵਿਰੋਧੀ ਪਾਰਟੀਆਂ 'ਤੇ ਵੀ ਤਿੱਖਾ ਨਿਸਾਨਾ ਸਾਧਿਆ। ਉਨਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸੀ ਨੇਤਾ ਘਰ-ਘਰ ਜਾਕੇ ਪੈਸੇ ਵੰਡ ਕੇ ਲੋਕਾਂ ਦੀਆਂ ਵੋਟਾਂ ਖਰੀਦਣ ਦੀ ਕੋਸਸਿ ਕਰ ਰਹੇ ਹਨ। ਕਿਸੇ ਵੀ ਪਾਰਟੀ ਦਾ ਲੀਡਰ ਪੈਸੇ ਦੇਵੇ ਤਾਂ ਲੈ ਲਵੋ, ਪਰ ਵੋਟ ਝਾੜੂ ਨੂੰ ਹੀ ਪਾਉਣਾ, ਕਿਉਂਕਿ ਪੰਜਾਬ ਦੇ ਸਕੂਲਾਂ ਦੀ ਹਾਲਤ ਸਿਰਫ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹੀ ਸੁਧਾਰ ਸਕਦੇ ਹਨ।

 

 

Tags: Manish Sisodia , AAP , Aam Aadmi Party , Aam Aadmi Party Punjab , AAP Punjab , Sahnewal , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD