Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਇਸ ਵਾਰ ਝਾੜੂ ਚਲਾ ਕੇ ਅਕਾਲੀ-ਕਾਂਗਰਸ ਨੂੰ ਸਾਫ ਕਰ ਦੇਣਾ ਹੈ : ਭਗਵੰਤ ਮਾਨ

ਭਗਵੰਤ ਮਾਨ ਨੇ ਬੰਗਾ ਅਤੇ ਨਵਾਂਸ਼ਹਿਰ ਵਿੱਚ 'ਆਪ' ਉਮੀਦਵਾਰਾਂ ਲਈ ਕੀਤਾ ਪ੍ਰਚਾਰ, ਲੋਕਾਂ ਨੂੰ ਕੀਤੀ ਝਾੜੂ ਦਾ ਬਟਨ ਦਬਾਕੇ 'ਆਪ' ਦੀ ਸਰਕਾਰ ਬਣਾਉਣ ਦੀ ਅਪੀਲ

Bhagwant Mann, AAP, Aam Aadmi Party, Aam Aadmi Party Punjab, AAP Punjab , Banga, Nawanshahr

Web Admin

Web Admin

5 Dariya News

ਬੰਗਾ/ਨਵਾਂਸਹਿਰ (ਐੱਸਬੀਐੱਸ ਨਗਰ) , 14 Feb 2022

Last updated on: Feb 14, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਜੋਰਦਾਰ ਪ੍ਰਚਾਰ ਕਰ ਰਹੇ ਹਨ। ਮਾਨ ਇੱਕ ਦਿਨ ਵਿੱਚ ਪੰਜ-ਛੇ ਹਲਕਿਆਂ ਨੂੰ ਕਵਰ ਕਰ ਰਹੇ ਹਨ ਅਤੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਵਧਾ ਰਹੇ ਹਨ। ਸੋਮਵਾਰ ਨੂੰ ਮਾਨ ਨੇ ਨਵਾਂਸਹਿਰ ਵਿਧਾਨ ਸਭਾ ਹਲਕੇ ਤੋਂ 'ਆਪ' ਉਮੀਦਵਾਰ ਬੱਲੂ ਪਾਠਕ ਅਤੇ ਬੰਗਾ ਤੋਂ ਕੁਲਜੀਤ ਸਰਹਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਅਪੀਲ ਕੀਤੀ।ਭਗਵੰਤ ਮਾਨ ਪ੍ਰਤੀ ਲੋਕਾਂ ਵਿੱਚ ਭਾਰੀ ਉਤਸਾਹ ਦਾ ਮਾਹੌਲ ਸੀ। ਮਾਨ ਨੂੰ ਦੇਖਣ ਲਈ ਵੱਡੀ ਗਿਣਤੀ 'ਚ ਲੋਕ ਪਹੁੰਚ ਰਹੇ ਸਨ ਅਤੇ ਥਾਂ-ਥਾਂ ਤੋਂ ਉਨਾਂ ਦਾ ਸਵਾਗਤ ਕਰ ਰਹੇ ਸਨ। ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ 20 ਫਰਵਰੀ ਨੂੰ ਤੁਹਾਡੇ, ਤੁਹਾਡੇ ਬੱਚਿਆਂ ਅਤੇ ਪੰਜਾਬ ਦੇ ਭਵਿੱਖ ਦਾ ਫੈਸਲਾ ਹੋਣਾ ਹੈ। ਸੋ ਇਸ ਵਾਰ ਬਿਨਾਂ ਕਿਸੇ ਦੇ ਭੁਲੇਖੇ ਵਿੱਚ ਆਏ ਪੰਜਾਬ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਵੋਟ ਪਾਉਣੀ ਹੈ।ਮਾਨ ਨੇ ਅਕਾਲੀ-ਕਾਂਗਰਸ 'ਤੇ ਮਿਲੀਭੁਗਤ ਦਾ ਦੋਸ ਲਾਉਂਦਿਆਂ ਕਿਹਾ ਕਿ ਅਕਾਲੀ-ਕਾਂਗਰਸੀ ਪਿਛਲੇ 50 ਸਾਲਾਂ ਤੋਂ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਹਨ। 

ਆਮ ਆਦਮੀ ਗਰੀਬ ਹੁੰਦਾ ਜਾ ਰਿਹਾ ਹੈ, ਪਰ ਇਨਾਂ ਪਾਰਟੀਆਂ ਦੇ ਨੇਤਾਵਾਂ ਦਾ ਖਜਾਨਾ ਦਿਨੋ-ਦਿਨ ਭਰਦਾ ਜਾ ਰਿਹਾ ਹੈ। ਦੋਵਾਂ ਪਾਰਟੀਆਂ ਨੇ ਮਿਲ ਕੇ ਹਮੇਸਾ ਹੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਆਪਸੀ ਸਮਝੌਤਾ ਕਰਕੇ ਵਾਰੋ-ਵਾਰੀ ਸੱਤਾ 'ਤੇ ਕਾਬਜ਼ ਹੋਈਆਂ। ਪਿਛਲੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਦੋਵੇਂ ਪਾਰਟੀਆਂ ਇੱਕ ਹੋ ਗਈਆਂ ਸਨ। ਹੁਣ ਦੋਵੇਂ ਫਿਰ ਤੋਂ ਆਪਸ ਵਿੱਚ ਮਿਲ ਗਏ ਹਨ। ਸਾਨੂੰ ਇਨਾਂ  ਦੀਆਂ ਸਾਜਸਿਾਂ ਨੂੰ ਸਮਝਣਾ ਹੋਵੇਗਾ ਅਤੇ ਸਾਵਧਾਨ ਰਹਿਣਾ ਹੋਵੇਗਾ। ਇਸ ਵਾਰ ਝਾੜੂ ਦਾ ਬਟਨ ਦਬਾ ਕੇ ਅਕਾਲੀ-ਕਾਂਗਰਸ ਦਾ ਸਫਾਇਆ ਕਰਨਾ ਦੇਣਾ ਹੈ ਅਤੇ ਪੰਜਾਬ ਵਿਚੋਂ ਗੰਦੀ ਰਾਜਨੀਤੀ ਨੂੰ ਖਤਮ ਕਰਨਾ ਹੈ।ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਉਮੀਦਵਾਰ ਵੀ ਸਾਧਾਰਨ ਪਰਿਵਾਰਾਂ ਤੋਂ ਨਿਕਲੇ ਲੋਕ ਹਨ। ਉਹ ਆਮ ਲੋਕਾਂ ਦੇ ਦੁੱਖ ਦਰਦ ਤੋਂ ਜਾਣੂ ਹਨ। ਜਿੱਤਣ ਤੋਂ ਬਾਅਦ ਵੀ ਉਹ ਤੁਹਾਡੇ ਵਿਚਕਾਰ ਹੀ ਰਹਿਣਗੇ ਅਤੇ ਤੁਹਾਡੇ ਦੁੱਖ ਸੁੱਖ ਵਿੱਚ ਸਾਥ ਦੇਣਗੇ। 'ਆਪ' ਦੀ ਸਰਕਾਰ ਵੀ ਆਮ ਲੋਕਾਂ ਦੀ ਸਰਕਾਰ ਹੋਵੇਗੀ। ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਸਮੇਤ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਸਾਡਾ ਮਕਸਦ ਪੰਜਾਬ ਦੇ ਹਰ ਆਮ ਆਦਮੀ ਦੀ ਜੰਿਦਗੀ ਨੂੰ ਖੁਸਹਾਲ ਬਣਾਉਣਾ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Banga , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD