Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਭਾਜਪਾ ਹੀ ਦੇ ਸਕਦੀ ਹੈ ਨੌਕਰੀ ਦੇ ਮੌਕੇ ਅਤੇ ਆਰਥਿਕ ਪੱਖੋਂ ਮਜ਼ਬੂਤ ਪੰਜਾਬ : ਸੰਜੀਵ ਵਿਸ਼ਿਸ਼ਟ

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 14 Feb 2022

Last updated on: Feb 14, 2022, 00:00 IST

ਪੰਜਾਬ ਨੂੰ ਆਰਥਿਕ ਪੱਖੋਂ ਕਮਜ਼ੋਰ ਹੋ ਚੁੱਕੇ ਪੰਜਾਬ ਨੂੰ ਮਜ਼ਬੂਤ ਕਰਨ ਜਾਂ ਨੌਜਵਾਨਾਂ ਨੂੰ ਨੌਕਰੀ ਦੇਣ ਦੀਆਂ ਗੱਲਾਂ ਸਭ ਪਾਰਟੀਆਂ ਕਰ ਰਹੀਆਂ ਹਨ। ਪਰ ਇਹ ਸਭ ਕਿਸ ਤਰਾਂ ਕੀਤਾ ਜਾਵੇਗਾ, ਇਸ ਦੀ ਕੋਈ ਗੱਲ ਨਹੀਂ ਕਰਦਾ ।  ਇਨਾ ਗੱਲਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ, ਸੰਯੁਕਤ ਅਕਾਲੀ ਦਲ ਅਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਸੰਜੀਵ ਵਿਸ਼ਿਸ਼ਟ ਨੇ ਫ਼ੇਜ਼ ਚਾਰ ਅਤੇ ਫ਼ੇਜ਼ ਤਿੰਨ ਵਿਚ  ਚੋਣ ਮੀਟਿੰਗ ਦੌਰਾਨ ਕਹੇ। ਵਿਸ਼ਿਸ਼ਟ ਨੇ ਕਿਹਾ ਕਿ ਸਿਰਫ਼ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਅਗਲੇ ਪੰਜ ਸਾਲਾਂ ਵਿਚ ਇਕ ਲੱਖ ਕਰੋੜ ਸੂਬੇ ਵਿਚ ਖ਼ਰਚ ਕਰਨ ਦਾ ਵਾਅਦਾ ਕਰ ਰਹੀ ਹੈ। ਕਿਉਂਕਿ ਕੇਂਦਰ ਵਿਚ ਵੀ ਭਾਜਪਾ ਦੀ ਸਰਕਾਰ ਹੈ ਇਸ ਲਈ ਵਿਕਾਸ ਲਈ ਇਹ ਪੈਸੇ ਲਿਆਉਣ ਲਈ ਭਾਜਪਾ ਨੂੰ ਕੋਈ ਪਰੇਸ਼ਾਨੀ ਨਹੀ ਹੋਵੇਗੀ।ਵਸ਼ਿਸ਼ਟ ਨੇ ਕਿਹਾ ਕਿ  ਜੇਕਰ ਲੋਕਾ ਨੇ ਮੌਕਾ ਦਿਤਾ ਤਾਂ ਉਹ  ਮੋਹਾਲੀ ਨੂੰ ਆਈ ਟੀ ਹੱਬ ਅਤੇ ਐਗਰੋ ਬੇਸਡ ਉਦਯੋਗ ਲਈ ਵਿਕਸਿਤ ਕਰਨ ਲਈ ਪੂਰਾ ਜ਼ੋਰ ਲਗਾ ਦੇਣਗੇ। ਜਿਸ ਨਾਲ ਨਾ ਸਿਰਫ਼ ਮੋਹਾਲੀ ਨਿਵਾਸੀਆਂ ਲਈ ਰੁਜ਼ਗਾਰ ਆਵੇਗਾ ਬਲਕਿ ਜ਼ਮੀਨਾਂ ਅਤੇ ਘਰਾਂ ਦੇ ਰੇਟ ਵੀ ਵਧਣਗੇ। 

ਇਸ ਦੇ ਨਾਲ ਹੀ ਇਲਾਕੇ ਦੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ।  ਵਸ਼ਿਸ਼ਟ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਕਾਂਗਰਸੀਆਂ ਦੀਆਂ ਮਾੜੀਆਂ ਨੀਤੀਆਂ ਦੇ ਚੱਲਦਿਆਂ ਨਾ ਸਿਰਫ਼ ਸੂਬੇ ਵਿਚੋਂ ਉਦਯੋਗ ਪਲਾਇਨ ਕਰਕੇ ਦੂਜੇ ਰਾਜਾਂ ਵਿਚ ਗਏ । ਪੰਜਾਬ ਵਿਚ ਭਾਜਪਾ ਸਰਕਾਰ ਆਉਣ ਤੇ ਨਸ਼ਾ ਤਸਕਰ, ਭੂ-ਮਾਫੀਆ, ਰੇਤ ਮਾਫ਼ੀਆ ਜਿਹੇ ਸਭ ਮਾੜੇ ਅਨਸਰ ਖ਼ਤਮ ਕਰਕੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਰਾਜ ਬਣਾਇਆ ਜਾਵੇਗਾ। ਇਸ ਦੇ ਨਾਲ ਪੰਜਾਬ ਦੇ ਕਿਸੇ ਵੀ ਪਿੰਡ ਦੀ ਜ਼ਮੀਨ ਤੇ ਸਿਆਸੀ ਦਬਾਓ ਨੂੰ ਖ਼ਤਮ ਕਰਦੇ ਹੋਏ ਉਸ ਪਿੰਡ ਦੀ ਜ਼ਮੀਨ ਉਸੇ ਪਿੰਡ ਦੇ ਲੋਕਾਂ ਦੇ ਭਲਾਈ ਦੇ ਕੰਮਾਂ ਲਈ ਵਰਤਣ ਦਾ ਕਾਨੂੰਨ ਵੀ ਲਿਆਂਦਾ ਜਾਵੇਗਾ।ਵਿਸ਼ਿਸ਼ਟ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਦੀਨ ਦਿਆਲ ਅੰਤੋਦਿਆ ਯੋਜਨਾ, ਮਿਸ਼ਨ ਅੰਤੋਦਿਆ, ਰਾਸ਼ਟਰੀ ਸਮਾਜਿਕ ਸਹਾਇਤਾ ਪ੍ਰੋਗਰਾਮ, ਪ੍ਰਧਾਨ ਮੰਤਰੀ ਗਰਾਮੀਣ ਵਿਕਾਸ ਫੈਲੋਸ਼ਿਪ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗਰਾਮੀਣ) ਅਤੇ ਸੰਸਦ ਆਦਰਸ਼ ਗ੍ਰਾਮ ਯੋਜਨਾ ਜਿਹੀਆਂ ਕਈ ਕੇਂਦਰੀ ਯੋਜਨਾਵਾਂ ਦੀ ਜਾਣਕਾਰੀ ਸਾਂਝੇ ਕਰਦੇ ਹੋਏ ਕਿਹਾ ਕਿ ਸਮਾਜ ਭਲਾਈ ਦੀਆਂ ਇਨ੍ਹਾਂ ਕੇਂਦਰੀ ਸਕੀਮਾਂ ਨੂੰ ਜਾਂ ਤਾਂ ਕਾਂਗਰਸੀਆਂ ਨੇ ਲਾਗੂ ਹੀ ਨਹੀਂ ਹੋਣ ਦਿਤਾ ਜਾਂ ਸਕੀਮਾਂ ਨੂੰ ਤੋੜ ਮਰੋੜ ਕੇ ਇਨ੍ਹਾਂ ਸਕੀਮਾਂ ਦਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕੀਤੀ। ਜਿਸ ਦਾ ਨੁਕਸਾਨ ਪੰਜਾਬ ਦੇ ਵਾਸੀਆਂ ਨੂੰ ਹੋਇਆ। ਜਦ ਕਿ ਹੁਣ ਪੰਜਾਬ ਵਿਚ ਭਾਜਪਾ ਦੀ ਡਬਲ ਇੰਜਨ ਸਰਕਾਰ ਆਉਣ ਤੇ ਵਿਕਾਸ ਦੀਆਂ ਨਵੀਆਂ ਲੀਹਾਂ ਤੁਰਨਗੀਆਂ।

 

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD