Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਛਾਉਣੀ 'ਚ ਰਾਣਾ ਸੋਢੀ ਦਾ ਆਧਾਰ ਮਜ਼ਬੂਤ ਹੋਇਆ , ਲੋਕਾਂ ਨੇ ਖੁੱਲ੍ਹ ਕੇ ਭਾਜਪਾ ਦਾ ਸਾਥ ਦਿੱਤਾ

ਲੋਕਾਂ ਨੇ ਕਿਹਾ: ਹੁਣ ਕਿਸੇ ਤੋਂ ਡਰਨ ਵਾਲਾ ਨਹੀਂ ਤੇ ਉਨ੍ਹਾਂ ਦਾ ਇਰਾਦਾ ਭਾਜਪਾ ਨੂੰ ਜਿੱਤਾਉਣਾ

Rana Gurmit Singh Sodhi, Bharatiya Janata Party, BJP, BJP Punjab, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 14 Feb 2022

Last updated on: Feb 14, 2022, 00:00 IST

ਛਾਉਣੀ ਖੇਤਰ ਵਿੱਚ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਉਸ ਵੇਲੇ ਵੱਡਾ ਸਮਰਥਨ ਮਿਲਿਆ, ਜਦੋਂ ਸੈਂਕੜੇ ਲੋਕਾਂ ਨੇ ਖੁੱਲ੍ਹ ਕੇ ਰਾਣਾ ਸੋਢੀ ਨੂੰ ਸਮਰਥਨ ਦੇਣ ਦੀ ਗੱਲ ਕਹੀ।  ਸੂਜੀ ਬਜਾਰ ਵਿੱਚ ਇੱਕ ਵਿਸ਼ਾਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਔਰਤਾਂ, ਬਜ਼ੁਰਗਾਂ, ਨੌਜਵਾਨਾਂ ਅਤੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।  ਪੂਰੇ ਬਾਜ਼ਾਰ ਨੂੰ ਭਗਵੇਂ ਝੰਡਿਆਂ ਨਾਲ ਸਜਾਇਆ ਗਿਆ ਸੀ।  ਜਿਵੇਂ ਹੀ ਰਾਣਾ ਸੋਢੀ ਸਟੇਜ 'ਤੇ ਪਹੁੰਚੇ ਤਾਂ ਲੋਕਾਂ ਨੇ ਜ਼ਿੰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ।  ਰਾਣਾ ਸੋਢੀ ਨੇ ਬਾਜ਼ਾਰ ਸਥਿਤ ਸਾਲਾਸਰ ਬਾਲਾ ਜੀ ਮੰਦਿਰ ਅਤੇ ਹਨੂੰਮਾਨ ਜੀ ਮੰਦਿਰ ਵਿੱਚ ਵੀ ਸਰਬੱਤ ਦੇ ਭਲੇ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ।  ਰਾਣਾ ਨੇ ਕਿਹਾ ਕਿ ਹਨੂੰਮਾਨ ਜੀ ਦੇ ਚਰਨਾਂ 'ਚ ਮੱਥਾ ਟੇਕਣ ਅਤੇ ਮਾਤਾਵਾਂ, ਭੈਣਾਂ, ਭਰਾਵਾਂ ਅਤੇ ਬਜ਼ੁਰਗਾਂ ਦਾ ਆਸ਼ੀਰਵਾਦ ਲੈਣ ਨਾਲ ਉਨ੍ਹਾਂ ਦਾ ਹੌਂਸਲਾ ਹੋਰ ਵਧਿਆ ਹੈ।  

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਨੇ ਬਿਨਾਂ ਕਿਸੇ ਡਰ ਤੋਂ ਉਨ੍ਹਾਂ ਦਾ ਸਾਥ ਦਿੱਤਾ ਹੈ, ਉਸ ਤੋਂ ਲੱਗਦਾ ਹੈ ਕਿ ਹੁਣ ਫਿਰੋਜ਼ਪੁਰ ਵਿੱਚ ਭਾਜਪਾ ਦੀ ਹੀ ਜਿੱਤ ਹੋਵੇਗੀ।ਲੋਕਾਂ ਨੇ ਖੁੱਲ੍ਹ ਕੇ ਕਿਹਾ ਕਿ ਉਹ ਕਿਸੇ ਦਬਾਅ ਵਿੱਚ ਨਹੀਂ ਆਉਣ ਵਾਲੇ ਅਤੇ ਨਾ ਹੀ ਉਹ ਕਿਸੇ ਤੋਂ ਡਰਦੇ ਹਨ।  ਉਨ੍ਹਾਂ ਕਿਹਾ ਕਿ ਉਹ ਅਮਨ-ਸ਼ਾਂਤੀ ਦਾ ਮਾਹੌਲ ਚਾਹੁੰਦੇ ਹਨ ਅਤੇ ਖੇਤਰ ਦਾ ਵਿਕਾਸ ਦੇਖਣਾ ਚਾਹੁੰਦੇ ਹਨ।  ਔਰਤਾਂ ਨੇ ਲੁੱਟ-ਖੋਹ ਦੀਆਂ ਵੱਧ ਰਹੀਆਂ ਘਟਨਾਵਾਂ ਬਾਰੇ ਵੀ ਦੱਸਿਆ।ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਲੋਕ ਭਾਜਪਾ ਨੂੰ ਜੇਤੂ ਬਣਾਉਣ ਲਈ 20 ਫਰਵਰੀ ਨੂੰ ਕਮਲ ਦੇ ਨਿਸ਼ਾਨ ਵਾਲਾ ਬਟਨ ਦਬਾਉਣ। ਜਿੱਤਦੇ ਹੀ ਉਨ੍ਹਾਂ ਦਾ ਪਹਿਲਾ ਕੰਮ ਫਿਰੋਜ਼ਪੁਰ ਵਿੱਚੋਂ ਗੁੰਡਿਆਂ, ਚੋਰਾਂ, ਲੁਟੇਰਿਆਂ ਨੂੰ ਭਜਾਉਣਾ, ਇਲਾਕੇ ਦੇ ਸਰਬਪੱਖੀ ਵਿਕਾਸ ਦੀ ਗੰਗਾ ਵਹਾਉਣਾ, ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ, ਨੌਜਵਾਨਾਂ ਲਈ ਹੁਨਰ ਕੇਂਦਰ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੋਵੇਗਾ।

 

Tags: Rana Gurmit Singh Sodhi , Bharatiya Janata Party , BJP , BJP Punjab , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD