Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਕਾਂਗਰਸ ਗਰੀਬ ਵਿਰੋਧੀ ਪਾਰਟੀ, ਪੰਜਾਬ ਵਿਚੋਂ ਚਲਦਾ ਕਰਨਾ ਜ਼ਰੂਰੀ : ਮਨੋਜ ਤਿਵਾੜੀ

ਮੋਹਾਲੀ ਦੇ ਵਿਕਾਸ ਨੂੰ ਲੈ ਕੇ ਕਾਂਗਰਸੀ ਵਿਧਾਇਕ ਝੂਠ ਫੈਲਾ ਰਿਹਾ ਹੈ: ਤਿਵਾੜੀ

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency, Manoj Tiwari

Web Admin

Web Admin

5 Dariya News

ਮੋਹਾਲੀ , 14 Feb 2022

Last updated on: Feb 14, 2022, 00:00 IST

ਭਾਜਪਾ ਨੇਤਾ ਮਨੋਜ ਤਿਵਾੜੀ ਨੇ ਸੋਮਵਾਰ ਮੋਹਾਲੀ ਹਲਕੇ ਦੇ ਜਗਤਪੁਰਾ, ਗੁਰੁ ਨਾਨਕ ਕਾਲੋਨੀ, ਬਲੌਂਗੀ ਵਿਚ ਲੋਕਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਪੰਜਾਬ 'ਚ ਵੀਹ ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ ਗਰੀਬ ਵਿਰੋਧੀ ਨੀਤੀਆਂ ਲਈ ਸਬਕ ਸਿਖਾਉਣ। ਮਸ਼ਹੂਰ ਗਾਇਕ, ਕਲਾਕਾਰ ਅਤੇ ਭਾਜਪਾ ਦੇ ਸਟਾਰ ਪ੍ਰਚਾਰਕ ਮਨੋਜ ਤਿਵਾੜੀ ਮੋਹਾਲੀ ਹਲਕੇ ਵਿਚ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਲਈ ਚੋਣ ਮੀਟਿੰਗਾਂ ਵਿਚ ਹਿੱਸਾ ਲੈਣਾ ਆਏ ਸਨ।ਜਗਤਪੁਰਾ, ਗੁਰੁ ਨਾਨਕ ਕਾਲੋਨੀ, ਬਲੌਂਗੀ ਵਿਚ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਪ੍ਰਵਾਸੀਆਂ ਨੂੰ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਭੋਜਪੁਰੀ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ, ਭਾਜਪਾ ਦੇ ਸੰਸਦ ਮੈਂਬਰ ਤਿਵਾੜੀ ਨੇ ਦੋਸ ਲਾਇਆ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਗ਼ਰੀਬਾਂ ਦੀ ਦੁਸ਼ਮਣ ਸਰਕਾਰ ਹੈ। ਕਾਂਗਰਸ ਨੇ ਸਦਾ ਯੂ ਪੀ, ਬਿਹਾਰ ਦੇ ਲੋਕਾ ਨਾਲ ਵਿਤਕਰਾ ਕੀਤਾ ਹੈ। ਇਸੇ ਕਾਰਨ ਹੀ ਇਨਾ ਰਾਜਾਂ ਵਿਚ ਕਾਂਗਰਸ ਪੂਰੀ ਤਰਾਂ ਖ਼ਤਮ ਹੋ ਚੁੱਕੀ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਨੇ  ਕੋਵਿਡ-19 ਲੌਕਡਾਊਨ ਦੌਰਾਨ ਵੀ ਰਾਸ਼ਨ ਵੰਡਣ ਵਿਚ ਗ਼ਰੀਬਾਂ, ਖ਼ਾਸ ਕਰਕੇ ਪ੍ਰਵਾਸੀਆਂ ਨਾਲ ਵਿਤਕਰਾ ਕੀਤਾ ਹੈ।ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰੀ ਸਰਕਾਰ ਵੱਲੋਂ ਭੇਜਿਆ ਰਾਸ਼ਨ ਸਿਰਫ਼ ਆਪਣੇ ਲੋਕਾਂ ਨੂੰ ਵੰਡਿਆ, ਪਰ ਆਮ ਲੋਕਾਂ ਨੂੰ ਰਾਸ਼ਨ ਪਹੁੰਚਣ ਹੀ ਨਹੀ ਦਿਤਾ ।

ਉਨ੍ਹਾਂ ਕਿਹਾ ਕਿ ਅਜਿਹੀ ਪਾਰਟੀ ਨੂੰ ਵਿਤਕਰੇ ਲਈ ਢੁਕਵਾਂ ਸਬਕ ਸਿਖਾਇਆ ਜਾਣਾ ਚਾਹੀਦਾ ਹੈ। ਤਿਵਾੜੀ ਨੇ ਕਿਹਾ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਵੱਲੋਂ ਗ਼ਰੀਬਾਂ ਲਈ ਪੰਜ ਲੱਖ ਤੱਕ ਦਾ ਇਲਾਜ ਲਈ ਸਿਹਤ ਕਾਰਡ, ਜਨ ਔਸ਼ਧੀ ਤਹਿਤ ਮੁਫ਼ਤ ਦਵਾਈਆਂ ਜਿਹੇ ਸਿਹਤ ਸੰਭਾਲ ਦੇ ਕੰਮ ਕੀਤੇ। ਪਰ ਕਾਂਗਰਸ ਸਰਕਾਰ ਅਤੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਇਹ ਸਭ ਸੁਵਿਧਾਵਾਂ ਗ਼ਰੀਬਾਂ ਤੱਕ ਪਹਿਚਾਣ ਲਈ ਵੱਧ ਤੋਂ ਵੱਧ ਰੋੜੇ ਅਟਕਾਏ। ਹੁਣ ਵੀ ਕਾਂਗਰਸੀ ਵਿਧਾਇਕ ਲੋਕਾ ਵਿਚ ਮੋਹਾਲੀ ਵਿਚ ਵਿਕਾਸ ਦੇ ਦਾਅਵੇ ਕਰ ਰਹੇ ਹਨ। ਜਦ ਕਿ ਹਰ ਥਾਂ ਗੰਦਗੀ ਅਤੇ ਟੁੱਟੀਆਂ ਸੜਕਾਂ ਉਨ੍ਹਾਂ ਨੂੰ ਵੀ ਨਜ਼ਰ ਆ ਰਹੇ ਹਨ। ਸੋ ਅਜਿਹੇ ਝੂਠੇ ਲੋਕਾਂ ਨੂੰ ਚਲਦਾ ਕਰਨਾ ਜ਼ਰੂਰੀ ਹੋ ਜਾਂਦਾ ਹੈ। ਲੋਕ ਸਭਾ ਮੈਂਬਰ  ਤਿਵਾੜੀ ਨੇ ਕਿਹਾ ਕਿ  ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਵੋਟਰਾਂ ਨੂੰ ਭਰਮਾਉਣ ਲਈ ਦਿੱਲੀ ਵਿਚ ਕੀਤੇ ਵਿਕਾਸ ਕਾਰਜਾਂ ਬਾਰੇ ਝੂਠ ਫੈਲਾ ਰਹੇ ਹਨ।ਕੇਜਰੀਵਾਲ ਨੂੰ 'ਝੂਠ ਦਾ ਬਾਦਸ਼ਾਹ' ਦੱਸਦੇ ਹੋਏ ਤਿਵਾੜੀ ਨੇ ਦਾਅਵਾ ਕੀਤਾ ਕਿ ਦਿੱਲੀ ਦੇ 90% ਲੋਕ ਬਿਜਲੀ ਅਤੇ ਪਾਣੀ ਦਾ ਦੁੱਗਣਾ ਬਿੱਲ ਅਦਾ ਕਰ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ 'ਆਪ' ਦੇ ਸੱਤਾ ਵਿਚ ਆਉਣ ਤੋਂ ਪਹਿਲਾਂ ਦਿੱਲੀ ਵਿਚ 8,000 ਬੱਸਾਂ ਸਨ ਪਰ ਹੁਣ ਸਿਰਫ਼ 3700 ਬੱਸਾਂ ਹਨ। ਭਾਜਪਾ ਆਗੂ ਨੇ ਇਹ ਵੀ ਦਾਅਵਾ ਕੀਤਾ ਕਿ 'ਆਪ' ਸਰਕਾਰ ਨੇ ਪਿਛਲੇ ਪੰਜ ਸਾਲਾਂ ਤੋਂ ਬੁਢਾਪਾ ਅਤੇ ਵਿਧਵਾ ਪੈਨਸ਼ਨ ਬੰਦ ਕਰ ਦਿੱਤੀ ਹੈ ਅਤੇ ਦਿੱਲੀ ਵਿਚ ਦੇਸ ਵਿਚ ਸਭ ਤੋਂ ਵੱਧ ਵਪਾਰਕ ਬਿਜਲੀ ਦਰ ਹੈ। ਉਸ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਦਿੱਲੀ ਵਿਚ ਦੇਸ ਵਿਚ ਸਭ ਤੋਂ ਵੱਧ ਮੌਤ ਦਰ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਦੇ ਹੋਏ ਤਿਵਾੜੀ ਨੇ ਕਿਹਾ, 'ਕੇਜਰੀਵਾਲ ਦਾ ਦਿੱਲੀ ਮਾਡਲ ਦੇਸ ਦਾ ਤੀਜੇ ਦਰਜੇ ਦਾ ਮਾਡਲ ਹੈ। ਦਿੱਲੀ ਦੇਸ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿਚੋਂ ਇੱਕ ਹੈ। ਯਮੁਨਾ ਵੀ ਦੇਸ ਦੀਆਂ ਸਭ ਤੋਂ ਪ੍ਰਦੂਸ਼ਿਤ ਨਦੀਆਂ ਵਿਚੋਂ ਇੱਕ ਹੈ। ਸ਼ਹਿਰ ਵਿਚ ਬਜ਼ੁਰਗਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਪੈਨਸ਼ਨ ਨਹੀਂ ਮਿਲ ਰਹੀ। ਪੰਜਾਬ ਦੇ ਲੋਕਾਂ ਨੂੰ ਕੇਜਰੀਵਾਲ ਨੂੰ ਮੌਕਾ ਨਹੀਂ ਦੇਣਾ ਚਾਹੀਦਾ,'' ਮਨੋਜ ਤਿਵਾੜੀ ਨੇ ਕਿਹਾ। ਭਾਜਪਾ ਆਗੂ ਨੇ ਦੋਸ ਲਾਇਆ ਕਿ ਅਰਵਿੰਦ ਕੇਜਰੀਵਾਲ ਚੋਣ ਪ੍ਰਚਾਰ 'ਤੇ ਵੱਡੀ ਰਕਮ ਖ਼ਰਚ ਕਰ ਰਹੇ ਹਨ। ਉਸ ਨੇ ਦਿੱਲੀ ਨੂੰ ਲੁੱਟਿਆ ਸੀ ਅਤੇ ਪੰਜਾਬ ਨੂੰ ਲੁੱਟਣ ਦੀ ਯੋਜਨਾ ਬਣਾ ਰਿਹਾ ਹੈ। ਇਸ ਮੌਕੇ ਤੇ ਹਰਿਆਣਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਵੀ ਹਾਜ਼ਰ ਇਕੱਠ ਨੂੰ ਸੰਬੋਧਨ ਕੀਤਾ।

 

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency , Manoj Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD