Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਕਾਲੀ ਦਲ 1996 ਦੀ ਤਰਾਂ ਚੋਣਾਂ ਤੋਂ ਬਾਅਦ ਭਾਜਪਾ ਨਾਲ ਰਲ ਕੇ ਬਹੁਜਨ ਸਮਾਜ ਨਾਲ ਵਿਸ਼ਵਾਸ਼ਘਾਤ ਕਰੇਗਾ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਅਕਾਲੀ ਦਲ ਅਤੇ ਆਪ ਨੂੰ ਵੋਟ ਪਾਉਣੀ 700 ਕਿਸਾਨਾਂ ਦੀਆਂ ਜਾਨਾਂ ਲੈਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਵੋਟ ਪਾਉਣੀ ਹੋਵੇਗੀ

Tript Rajinder Singh Bajwa, Tripat Rajinder Singh Bajwa, Chandigarh, Punjab Pradesh Congress Committee, Congress, Punjab Congress, Batala

Web Admin

Web Admin

5 Dariya News

ਬਟਾਲਾ , 14 Feb 2022

Last updated on: Feb 14, 2022, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਹਲਕੇ ਦੇ ਤਕਰੀਬਨ ਅੱਧੀ ਦਰਜਨ ਪਿੰਡਾਂ ਵਿਚ ਹੋਈਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਦੇ ਸਹਾਰੇ ਦਲਿਤ ਸਮਾਜ ਦੀਆਂ ਵੋਟਾਂ ਬਟੋਰਨ ਤੋਂ ਬਾਅਦ ਇਸ ਵਾਰੀ ਵੀ 1996 ਦੀ ਤਰਾਂ ਭਾਰਤੀ ਜਨਤਾ ਪਾਰਟੀ ਨਾਲ ਸਾਂਝ ਪਾ ਲੈਣੀ ਹੈ।ਸ਼੍ਰੀ ਬਾਜਵਾ ਨੇ ਅੱਜ ਸਵੇਰੇ ਪਿੰਡ ਮੂਲਿਆਂਵਾਲ ਅਤੇ ਦਾਬਾਂਵਾਲ ਦੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਦਲਿਤ ਸਮਾਜ ਨੂੰ ਯਾਦ ਕਰਵਾਇਆ ਕਿ 1996 ਦੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨਾਲ ਰਲ ਕੇ ਲੜੀਆਂ ਸਨ, ਪਰ ਨਤੀਜੇ ਆਉਂਦਿਆਂ ਹੀ ਬਹੁਜਨ ਸਮਾਜ ਪਾਰਟੀ ਨਾਲ ਦਗਾ ਕਮਾਉਂਦਿਆਂ ਭਾਰਤੀ ਜਨਤਾ ਪਾਰਟੀ ਦੀ ਬਿਨਾਂ ਸ਼ਰਤ ਹਿਮਾਇਤ ਕਰਦਿੱਤੀ ਸੀ। ਸ਼੍ਰੀ ਬਾਜਵਾ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੇ ਉਸ ਵੇਲੇ ਦੇ ਪ੍ਰਧਾਨ ਬਾਬੂ ਕਾਂਸ਼ੀ ਰਾਮ ਨੇ ਅਕਾਲੀ ਦਲ ਦੇ ਇਸ ਕਦਮ ਨੂੰ ਪੰਜਾਬ ਦੇ ਲੋਕਾਂ ਵਲੋਂ ਦਿੱਤੇ ਹਏ ਫ਼ਤਵੇ ਅਤੇ ਦਲਿਤ ਸਮਾਜ ਦਾ ਅਪਮਾਨ ਕਰਾਰ ਦਿੰਦਿਆਂ ਕਿਹਾ ਸੀ ਕਿ ਬਹੁਜਨ ਸਮਾਜ ਕਦੇ ਵੀ ਅਕਾਲੀ ਦਲ ਉੱਤੇ ਭਰੋਸਾ ਨਾ ਕਰੇ।ਸ. ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਵੋਟ ਪਾਉਣੀ ਪੰਜਾਬ ਦੇ 700 ਤੋਂ ਵਧੇਰੇ ਕਿਸਾਨਾਂ ਦੀਆਂ ਜਾਨਾਂ ਲੈਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਵੋਟ ਪਾਉਣੀ ਹੋਵੇਗੀ। 

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨ ਬਣਾਉਣ ਵਿੱਚ ਸ਼੍ਰੋਮਣੀ ਅਕਾਲੀ ਦਲ ਬਰਾਬਰ ਦਾ ਭਾਈਵਾਲ ਹੈ। ਕਾਂਗਰਸੀ ਆਗੂ ਨੇ ਕਿਸਾਨਾਂ ਨੂੰ ਯਾਦ ਕਰਵਾਇਆ ਕਿ ਕਿਵੇਂ ਬੜੀ ਬੇਸ਼ਰਮੀ ਨਾਲ ਪ੍ਰਕਾਸ਼ ਸਿੰਘ ਬਾਦਲ ਸਮੇਤ ਸਾਰਾ ਬਾਦਲ ਪਰਿਵਾਰ ਤਿੰਨ ਮਹੀਨੇ ਇਨ੍ਹਾਂ ਕਾਲੇ ਕਾਨੂੰਨਾਂ ਦੀ ਵਕਾਲਤ ਕਰਦੇ ਰਹੇ।ਕਾਂਗਰਸੀ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖੀ ਅਰਵਿੰਦ ਕੇਜਰੀਵਾਲ ਵੀ ਭਾਜਪਾ ਦੀ ਮਾਂ ਜਥੇਬੰਦੀ ਆਰ.ਐਸ.ਐਸ. ਦੀ ਪੈਦਾਇਸ਼ ਹੋਣ ਕਾਰਨ ਹਰ ਵਾਰ ਸਮਾਜ ਵਿਚ ਵੰਡੀਆਂ ਪਾ ਕੇ ਰਾਜਸੀ ਸਤਾ ਹਥਿਆਉਣ ਵਾਲੇ ਨਰਿੰਦਰ ਮੋਦੀ ਦਾ ਹੀ ਦੂਜਾ ਰੂਪ ਹੈ।ਉਹਨਾਂ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਨਾਲੋਂ ਦਿੱਲੀ ਅਤੇ ਰਾਜਸਥਾਨ ਦੇ ਹਿੱਤ ਵਧੇਰੇ ਪਿਆਰੇ ਹਨ, ਇਸ ਲਈ ਉਹ ਭਗਵੰਤ ਨੂੰ ਆਪਣਾ ਮੋਹਰਾ ਬਣਾ ਕੇ ਪੰਜਾਬ ਦਾ ਪਾਣੀ ਅਤੇ ਸਰਮਾਇਆ ਲੁੱਟਣਾ ਚਾਹੁੰਦਾ ਹੈ। ਸ਼੍ਰੀ ਬਾਜਵਾ ਨੇ ਕਿਹਾ ਕਿ ਜੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਸਭ ਤੋਂ ਪਹਿਲਾ ਕਾਰਜ ਐਸ. ਵਾਈ. ਐਲ. ਨਹਿਰ ਬਣੇਗੀ।ਸ਼੍ਰੀ ਬਾਜਵਾ ਨੇ ਕਿਹਾ ਕਿ ਸਿਰਫ਼ ਕਾਂਗਰਸ ਪਾਰਟੀ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ ਅਤੇ ਇਸ ਸਰਹੱਦੀ ਸੂਬੇ ਵਿਚ ਅਮਨ-ਸ਼ਾਂਤੀ, ਆਪਸੀ ਸਦਭਾਵਨਾ ਅਤੇ ਕਾਨੂੰਨ ਦਾ ਰਾਜ ਸਥਾਪਤ ਕਰ ਸਕਦੀ ਹੈ।ਉਹਨਾਂ ਕਿਹਾ ਕਿ ਕਾਂਗਰਸ ਸਰਕਾਰਾਂ ਨੇ ਹੀ ਪਹਿਲਾਂ ਅਤਿਵਾਦ ਅਤੇ ਫਿਰ ਗੈਂਗਸਟਰਾਂ ਦਾ ਖ਼ਾਤਮਾ ਕਰ ਕੇ ਕਾਨੂੰਨ ਦਾ ਰਾਜ ਸਥਾਪਤ ਕੀਤਾ ਸੀ ਜਿਸ ਨਾਲ ਹਰ ਨਾਗਰਿਕ ਆਪਣਾ ਜਾਨ-ਮਾਲ ਸੁਰੱਖਿਅਤ ਮਹਿਸੂਸ ਕਰਨ ਲੱਗ ਪਿਆ ਸੀ।ਕਾਂਗਰਸੀ ਆਗੂ ਨੇ ਹਲਕੇ ਦੇ ਲੋਕਾਂ ਨੂੰ ਪਿਛਲੇ ਪੰਜ ਸਾਲਾਂ ਵਿਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਸਾਹਮਣੇ ਰੱਖ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ ਅਤੇ ਭਰੋਸਾ ਵੀ ਦਵਾਇਆ ਕਿ ਅਗਲੇ ਪੰਜ ਸਾਲਾਂ ਵਿਚ ਉਹ ਇਸ ਤੋਂ ਦੁੱਗਣਾ ਵਿਕਾਸ ਕਰਵਾਉਣਗੇ।

 

Tags: Tript Rajinder Singh Bajwa , Tripat Rajinder Singh Bajwa , Chandigarh , Punjab Pradesh Congress Committee , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD