Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਸਬਕ ਸਿਖਾਉਣ : ਰਾਘਵ ਚੱਢਾ

ਪਾਇਲ ਵਿਖੇ ਮਨਵਿੰਦਰ ਸਿੰਘ ਗਿਆਸਪੁਰਾ ਲਈ ਰਾਘਵ ਚੱਢਾ ਨੇ ਕੀਤਾ ਚੋਣ ਪ੍ਰਚਾਰ

Raghav Chadha, AAP, Aam Aadmi Party, Aam Aadmi Party Punjab, AAP Punjab, Payal, Ludhiana

Web Admin

Web Admin

5 Dariya News

ਪਾਇਲ (ਲੁਧਿਆਣਾ) , 14 Feb 2022

Last updated on: Feb 14, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪਾਰਟੀ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ਵਿੱਚ ਪਾਇਲ  ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਤਿੱਖੇ ਹਮਲੇ ਕੀਤੇ ਅਤੇ ਮੁੱਖ ਮੰਤਰੀ ਚੰਨੀ ਦੇ ਗਰੀਬ ਹੋਣ ਦੇ ਦਾਅਵੇ 'ਤੇ ਵੀ ਸਵਾਲ ਚੁੱਕੇ। ਚੱਢਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਆਗੂਆਂ ਨੇ ਪੰਜਾਬ ਨੂੰ ਲੁੱਟਿਆ ਹੈ, ਹੁਣ ਸਾਰਿਆਂ ਨੇ ਮਿਲ ਕੇ ਉਨ੍ਹਾਂ ਆਗੂਆਂ ਨੂੰ ਸਬਕ ਸਿਖਾਉਣਾ ਹੈ।ਸੋਮਵਾਰ ਨੂੰ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾਅਵਾ ਕਰਦੇ ਹਨ ਕਿ ਉਹ ਇੱਕ ਗਰੀਬ ਵਿਅਕਤੀ ਹਨ, ਪਰ ਉਨ੍ਹਾਂ ਦੇ ਰਿਸਤੇਦਾਰ ਭੁਪਿੰਦਰ ਸਿੰਘ ਹਨੀ 'ਤੇ ਇਨਫੋਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਛਾਪਾ ਮਾਰ ਕੇ 10 ਕਰੋੜ ਰੁਪਏ ਨਗਦ, 54 ਲੱਖ ਦੀਆਂ ਬੈਂਕ ਦੀਆਂ ਐਂਟਰੀਆਂ, 16 ਲੱਖ ਦੀ ਘੜੀ, ਲਗਜ਼ਰੀ ਕਾਰ ਅਤੇ ਕਰੋੜਾਂ ਰੁਪਏ ਦੀ ਜਾਇਦਾਦ ਦੇ ਕਾਗਜ ਬਰਾਮਦ ਕੀਤੇ ਹਨ। ਉਨ੍ਹਾਂ ਚੰਨੀ ਨੂੰ ਪੁੱਛਿਆ ਕਿ ਐਨੀ ਦੌਲਤ ਹਨੀ ਕੋਲ ਕਿੱਥੋਂ ਆਈ?

ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਹਨੀ ਨੇ ਈ.ਡੀ ਕੋਲ ਕਬੂਲ ਕੀਤਾ ਕਿ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਵਿੱਚ 325 ਕਰੋੜ ਰੁਪਏ ਇੱਕਠੇ ਕੀਤੇ ਹਨ। ਇੱਕ ਦਿਨ ਦਾ 3 ਕਰੋੜ ਰੁਪਏ ਤਿਜੌਰੀ ਵਿੱਚ ਪੈਦਾ ਹੈ। ਐਨਾ ਪੈਸਾ ਤਾਂ ਬਾਦਲਾਂ ਦੀ ਤਿਜੌਰੀ ਵਿੱਚ ਵੀ ਨਹੀਂ ਪੈਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਕਹਿੰਦਾ ਕਿ ਉਹ ਆਟੋ ਚਲਾਉਂਦਾ ਸੀ, ਟੈਂਟ ਲਾਉਂਦਾ ਸੀ ਅਤੇ ਪੈਂਚਰ ਬਣਾਉਂਦਾ ਸੀ। ਪਰ ਕਿਸੇ ਆਟੋ ਚਲਾਉਣ ਵਾਲੇ ਕੋਲ ਕਰੋੜਾਂ ਰੁਪਏ ਨਹੀਂ ਹਨ। ਕਿਸੇ ਟੈਂਟ ਵਾਲੇ ਕੋਲ ਲਗਜ਼ਰੀ ਕਾਰ ਨਹੀਂ। ਕਿਸੇ ਪੈਂਚਰ ਬਣਾਉਣ ਵਾਲੇ ਕੋਲ ਕਰੋੜਾਂ ਦੀਆਂ ਜਾਇਦਾਦਾਂ ਨਹੀਂ ਹਨ।ਚੱਢਾ ਨੇ ਦਾਅਵਾ ਕੀਤਾ, ''ਅਸੀਂ ਚੰਗੇ ਲੋਕ ਹਾਂ, ਚੰਗੇ ਕੰਮ ਕਰਾਂਗੇ। ਇਮਾਨਦਾਰ ਹਾਂ ਅਤੇ ਇਮਾਨਦਾਰ ਰਹਾਂਗੇ।'' ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ 'ਆਪ' ਦੇ ਆਗੂ  ਇਮਾਨਦਾਰ ਰਹਿਣਗੇ। ਇਸ ਲਈ ਲੋਕ ਭਰੋਸਾ ਕਰਕੇ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ 'ਝਾੜੂ' ਵਾਲਾ ਬਟਨ ਦੱਬ ਕੇ ਇੱਥੋਂ ਦੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਕਾਮਯਾਬ ਕਰਨ। ਇਸ ਮੌਕੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਰਾਘਵ ਚੱਢਾ ਅਤੇ ਹੋਰ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ।

 

Tags: Raghav Chadha , AAP , Aam Aadmi Party , Aam Aadmi Party Punjab , AAP Punjab , Payal , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD