Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਯੁਕਤ ਸਮਾਜ ਮੋਰਚਾ ਰਵਾਇਤੀ ਪਾਰਟੀਆਂ ਤੋਂ ਵੱਖਰੀ ਸੋਚ ਨਾਲ ਚਲਦਾ ਹੈ : ਰਵਨੀਤ ਬਰਾੜ

700 ਕਿਸਾਨਾਂ ਦੀ ਕਾਤਲ ਭਾਜਪਾ ਕਿਸ ਮੂੰਹ ਨਾਲ ਪੰਜਾਬ ਵਿੱਚ ਚੋਣਾਂ ਲੜ ਰਹੀ ਹੈ?"

Ravneet Singh Brar, Ravneet Brar, Sanyukt Samaj Morcha, SSM, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 14 Feb 2022

Last updated on: Feb 14, 2022, 00:00 IST

ਸੰਯੁਕਤ ਸਮਾਜ ਮੋਰਚਾ ਦੇ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਰਵਨੀਤ ਬਰਾੜ ਨੇ ਰਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਇਨ੍ਹਾਂ ਰਵਾਇਤੀ ਪਾਰਟੀਆਂ ਤੋਂ ਹਟ ਕੇ ਸੋਚ ਰੱਖਦਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ  ਨਿਵੇਕਲੀ ਕਿਸਮ ਦਾ ਸ਼ਾਸਨ ਦੇਣ ਦਾ ਦਮ ਰੱਖਦਾ ਹੈ।ਬਰਾੜ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਵਿੱਚੋਂ ਨਿਕਲਿਆ ਸੰਯੁਕਤ ਸਮਾਜ ਮੋਰਚਾ ਅਤੇ ਪੰਜਾਬ ਦੇ ਲੋਕ ਭਾਜਪਾ ਨੂੰ ਸਵਾਲ ਕਰ ਰਹੇ ਹਨ ਕਿ ਉਹ ਪੰਜਾਬ ਵਿੱਚ ਕਿਸ ਮੂੰਹ ਨਾਲ ਚੋਣਾਂ ਲੜ ਰਹੇ ਹਨ। ਪੰਜਾਬ ਦੇ ਕਿਸਾਨਾਂ ਨੂੰ ਇਕ ਸਾਲ ਤੋਂ ਵੱਧ ਸਮੇਂ ਲਈ ਦਿੱਲੀ ਦੀਆਂ ਸਰਹੱਦਾਂ ਤੇ ਮੀਂਹ, ਹਨ੍ਹੇਰੀ, ਗਰਮੀ,ਸਰਦੀ ਵਿੱਚ ਬੈਠਣ ਲਈ ਮਜਬੂਰ ਕਰਨ ਵਾਲੀ ਅਤੇ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਦੀ ਕਸੂਰਵਾਰ ਭਾਰਤੀ ਜਨਤਾ ਪਾਰਟੀ ਅਤੇ ਇਸ ਨੂੰ ਚਲਾਉਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕਿਸ ਮੂੰਹ ਨਾਲ ਪੰਜਾਬ ਵਿੱਚ ਆ ਕੇ ਚੋਣ ਪ੍ਰਚਾਰ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ 700 ਤੋਂ ਵੱਧ ਕਿਸਾਨ ਮੋਦੀ ਦੀ ਹੱਠ ਧਰਮੀ ਕਰਕੇ ਲਾਸ਼ਾਂ ਬਣ ਕੇ ਦਿੱਲੀ ਤੋਂ ਪੰਜਾਬ ਪਰਤੇ ਪਰ ਭਾਜਪਾ ਨੂੰ ਕੋਈ ਸ਼ਰਮ ਨਹੀਂ ਆਈ। ਅਜਿਹੇ ਵਿੱਚ ਪੰਜਾਬ ਦੇ ਲੋਕ ਭਾਜਪਾ ਵਰਗੀ ਪਾਰਟੀ ਨੂੰ ਚੋਣਾਂ ਵਿੱਚ ਮੂੰਹ ਤੋੜ ਜਵਾਬ ਦੇਣਗੇ।  ਇਸਦੇ ਨਾਲ ਹੀ ਉਨ੍ਹਾਂ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਸਭ ਤੋਂ ਧਨਾਢ ਮੰਨੇ ਜਾਂਦੇ ਉਮੀਦਵਾਰ ਕੁਲਵੰਤ ਸਿੰਘ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਲਵੰਤ ਸਿੰਘ ਪੈਸੇ ਦੇ ਜ਼ੋਰ ਨਾਲ ਵੋਟਾਂ ਖਰੀਦਣਾ ਚਾਹੁੰਦਾ ਹੈ। ਕੁਲਵੰਤ ਸਿੰਘ ਦੇ ਕੋਲ ਮੋਹਾਲੀ ਦੀ ਭਲਾਈ ਲਈ ਆਪਣਾ ਕੋਈ ਏਜੰਡਾ ਨਹੀਂ ਹੈ। ਸਿਵਾਏ ਇਸ ਗੱਲ ਦੇ ਕੇ ਉਸ ਨੂੰ ਕਿਸੇ ਵੀ ਹਾਲ ਵਿਚ ਸੱਤਾ ਵਿਚ ਬਣੇ ਰਹਿਣਾ ਹੈ।  ਬਰਾਡ਼ ਨੇ ਅਖੀਰ ਵਿੱਚ ਕਿਹਾ ਕਿ ਇਸ ਵਿੱਚ ਕੋਈ ਵੱਡੀ ਹੈਰਾਨੀ ਵਾਲੀ ਗੱਲ ਨਹੀਂ ਕਿ ਚੋਣਾਂ ਹਾਰਨ ਮਗਰੋਂ ਕੁਲਵੰਤ ਸਿੰਘ ਅਗਲੀਆਂ ਚੋਣਾਂ ਭਾਰਤੀ ਜਨਤਾ ਪਾਰਟੀ ਦੇ ਚੋਣ ਨਿਸ਼ਾਨ ਤੇ ਲੜਨ ਕਿਉਂਕਿ ਉਨ੍ਹਾਂ ਕੋਲ ਕੋਈ ਹੋਰ ਪਾਰਟੀ ਹੁਣ ਪੰਜਾਬ ਵਿੱਚ ਨਹੀਂ ਰਹਿ ਗਈ।

 

Tags: Ravneet Singh Brar , Ravneet Brar , Sanyukt Samaj Morcha , SSM , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD