Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਰਾਣਾ ਸੋਢੀ ਦੀ ਅਗਵਾਈ 'ਚ ਭਾਜਪਾ ਨੇ ਅਕਾਲੀ ਦਲ ਨੂੰ ਦਿੱਤਾ ਝਟਕਾ, ਦਰਜਨਾਂ ਪਰਿਵਾਰਾਂ ਨੇ ਫੜਿਆ ਭਾਜਪਾ ਦਾ ਫੁੱਲ

Rana Gurmit Singh Sodhi, Bharatiya Janata Party, BJP, BJP Punjab, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 14 Feb 2022

Last updated on: Feb 14, 2022, 00:00 IST

ਪਿੰਡਾਂ ਵਿੱਚ ਭਾਜਪਾ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਬਗੇ ਵਾਲਾ ਵਿੱਚ ਦਰਜਨਾਂ ਅਕਾਲੀ ਪਰਿਵਾਰਾਂ ਨੇ ਅਕਾਲੀ ਦਲ ਦੀਆਂ ਨੀਤੀਆਂ ਤੋਂ ਤੰਗ ਆ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।  ਇਸ ਮੌਕੇ ਸਾਬਕਾ ਸਰਪੰਚ ਅਮਰੀਕ ਸਿੰਘ, ਜਸਬੀਰ ਸਿੰਘ, ਗੁਰਬਖਸ਼ ਸਿੰਘ, ਪਰਮਜੀਤ ਸਿੰਘ, ਨੰਬਰਦਾਰ ਮਹਿੰਦਰ ਸਿੰਘ, ਕਾਰਜ ਸਿੰਘ, ਸਾਰਜ ਸਿੰਘ, ਸਤਨਾਮ ਸਿੰਘ, ਜੁਝਾਰ ਸਿੰਘ, ਹਰਬੰਸ ਸਿੰਘ, ਹਰਬੰਸ ਸਿੰਘ, ਨਿਮਾਣ ਸਿੰਘ, ਗੁਰਵਿੰਦਰ ਸਿੰਘ, ਪਿੰਡ ਕਾਲੂਵਾਲਾ ਤੋਂ ਜਸਵੰਤ ਸਿੰਘ, ਸਾਬਕਾ ਸਰਪੰਚ ਸੁਖਚੈਨ ਸਿੰਘ, ਸੁਖਦੇਵ ਸਿੰਘ, ਬਾਬਾ ਮੰਗੇਸ਼ਾਹ, ਜੁਗਰਾਜ ਸਿੰਘ, ਕੁਲਦੀਪ ਸਿੰਘ, ਪ੍ਰੇਮ, ਅਕਾਸ਼, ਸ਼ੇਰਾ, ਸੋਢਾ, ਗੋਰਾ, ਹੈਪੀ, ਕਾਕਾ, ਸੂਰਜ ਆਦਿ ਹਾਜ਼ਰ ਸਨ।  ਉਕਤ ਮੈਂਬਰਾਂ ਨੇ ਕਿਹਾ ਕਿ ਉਹ ਅਕਾਲੀ ਦਲ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ।  

ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਦਾ ਵਿਕਾਸ ਅਤੇ ਲੋਕਾਂ ਨੂੰ ਜੋ ਮਾਣ-ਸਨਮਾਨ ਮਿਲਣਾ ਚਾਹੀਦਾ ਹੈ, ਉਹ ਸਿਰਫ਼ ਰਾਣਾ ਸੋਢੀ ਹੀ ਹਾਸਲ ਦਵਾ ਸਕਦੇ ਹਨ।ਰਾਣਾ ਸੋਢੀ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਕਿਸੇ ਨਾਲ ਵੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪਾਰਟੀ ਤੋਂ ਇਲਾਵਾ ਭਾਜਪਾ ਵਿਸ਼ਵ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੈ, ਜਿਸ ਦੇ ਮੈਂਬਰ ਪਰਿਵਾਰ ਦੇ ਰੂਪ ਵਿੱਚ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਦੇ ਵਿਕਾਸ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ।ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।  ਉਨ੍ਹਾਂ ਦੀਆਂ ਫ਼ਸਲਾਂ ਦਾ ਪੂਰਾ ਮੁੱਲ ਮਿਲਣਾ ਯਕੀਨੀ ਬਣਾਉਣ ਲਈ ਸਰਕਾਰ ਨੇ ਠੋਸ ਕਦਮ ਚੁੱਕੇ ਹਨ।

 

Tags: Rana Gurmit Singh Sodhi , Bharatiya Janata Party , BJP , BJP Punjab , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD