Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਵੋਟਰ ਅਤੇ ਟੀਕਾਕਰਨ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵੈਨ ਰਾਹੀਂ ਪੰਜ ਦਿਨਾਂ ਤੱਕ ਜ਼ਿਲ੍ਹੇ ਦੇ ਵੱਖ ਵੱਖ ਥਾਵਾਂ ਤੇ ਲੋਕਾਂ ਨੂੰ ਵੋਟ ਦੇ ਅਧਿਕਾਰ ਅਤੇ ਕੋਵਿਡ ਟੀਕਾਕਰਨ ਪ੍ਰਤੀ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

 DC Ferozepur, Deputy Commissioner Ferozepur, Ferozepur, Girish Dayalan

Web Admin

Web Admin

5 Dariya News

ਫਿਰੋਜ਼ਪੁਰ , 14 Feb 2022

Last updated on: Feb 14, 2022, 00:00 IST

ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਵੋਟਿੰਗ ਅਤੇ ਕੋਵਿਡ ਟੀਕਾਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਰਤ ਸਰਕਾਰ,  ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ (ਐਫ.ਓ.ਬੀ.) ਵੱਲੋਂ ਇੱਕ ਜਾਗਰੂਕਤਾ ਵੈਨ ਚਲਾਈ ਗਈ ਹੈ, ਇਸ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਫੀਲਡ ਪਬਲੀਸਿਟੀ ਅਫ਼ਸਰ ਰਾਜੇਸ਼ ਬਾਲੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ ਪੰਜ ਦਿਨਾਂ ਤੱਕ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਲੋਕਾਂ ਨੂੰ ਕੋਵਿਡ ਟੀਕਾਕਰਨ ਕਰਵਾਉਣ ਲਈ ਵੀ ਜਾਗਰੂਕ ਕਰੇਗੀ।ਡਿਪਟੀ ਕਮਿਸ਼ਨਰ ਦਿਆਲਨ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀ ਇਹ ਕੋਸ਼ਿਸ਼ ਹੈ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਨਵੇਂ ਅਤੇ ਨੌਜਵਾਨ ਵੋਟਰਾਂ ਨੂੰ ਵੋਟ ਪਾਉਣ ਲਈ ਅੱਗੇ ਆਉਣ ਅਤੇ ਇਸ ਲੋਕਤੰਤਰੀ ਪ੍ਰਕਿਰਿਆ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਖੁਦ ਆਪਣੀ ਜਿੰਮਵਾਰੀ ਸਮਝਦੇ ਹੋੲ ਕੋਵਿਡ ਮਹਾਂਮਾਰੀ ਤੋਂ ਬਚਾਓ ਲਈ ਟੀਕਾਕਰਨ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।ਇਸ ਮੌਕੇ ਰਾਜੇਸ਼ ਬਾਲੀ ਨੇ ਅੱਗੇ ਦੱਸਿਆ ਕਿ ਇਸ ਜਾਗਰੂਕਤਾ ਵੈਨ ਨੂੰ ਇਸ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ ਕਿ ਇਹ ਲੋਕਾਂ ਨੂੰ ਵੋਟਿੰਗ, ਵੀਪੀਪੈਟ ਦੀ ਵਰਤੋਂ ਅਤੇ ਸਬੰਧਿਤ ਐਪਲੀਕੇਸ਼ਨ ਜਿਵੇਂ ਕਿ ਆਪਣੇ ਉਮੀਦਵਾਰ ਨੂੰ ਜਾਣੋ, ਸੀ-ਵਿਜੀਲ ਅਤੇ ਵੋਟਰ ਹੈਲਪਲਾਈਨ ਵਰਗੀਆਂ ਐਪਲੀਕੇਸ਼ਨਾਂ ਬਾਰੇ ਜਾਗਰੂਕ ਕਰੇਗੀ। ਇਸ ਵੈਨ ਵਿਚ ਤਸਵੀਰਾਂ, ਬੈਨਰਾਂ ਅਤੇ ਗੀਤਾਂ ਆਦਿ ਦੇ ਮਾਧਿਅਮ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਅਮਿਤ ਮਹਾਜਨ, ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼, ਡੀਈਓ ਸਕੈਂਡਰੀ ਚਮਕੌਰ ਸਿੰਘ, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ, ਚੋਣਾਂ ਕਾਨੂੰਗੋ ਗਗਨ,  ਤਕਨੀਕੀ ਸਹਾਇਕ ਐਫਓਬੀ ਕਾਵਿਸ਼ ਦੱਤ, ਕਮਲ ਸ਼ਰਮਾ, ਚਰਨਜੀਤ ਸਿੰਘ, ਲਖਵਿੰਦਰ ਸਿੰਘ, ਪਿੱਪਲ ਸਿੰਘ ਮੌਜੂਦ ਸਨ।

 

Tags: DC Ferozepur , Deputy Commissioner Ferozepur , Ferozepur , Girish Dayalan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD