Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਾਸੀ 'ਝਾੜੂ' ਨੂੰ ਵੋਟਾਂ ਪਾ ਕੇ ਸਿਆਸੀ ਭ੍ਰਿਸ਼ਟਾਚਾਰ ਨੂੰ ਸਾਫ਼ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ : ਭਗਵੰਤ ਮਾਨ

ਭਗਵੰਤ ਮਾਨ ਨੇ 'ਆਪ' ਉਮੀਦਵਾਰ ਨਰੇਸ਼ ਕਟਾਰੀਆ ਲਈ ਕੀਤਾ ਚੋਣ ਪ੍ਰਚਾਰ

Bhagwant Mann, AAP, Aam Aadmi Party, Aam Aadmi Party Punjab, AAP Punjab, Zira, Firozpur, Naresh Kataria

Web Admin

Web Admin

5 Dariya News

ਜ਼ੀਰਾ (ਫਿਰੋਜ਼ਪੁਰ) , 15 Feb 2022

Last updated on: Feb 15, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਉਮੀਦਵਾਰ ਨਰੇਸ਼ ਕਟਾਰੀਆ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ,''ਪੰਜਾਬ 'ਚੋਂ 70 ਸਾਲਾਂ ਦੇ ਸਿਆਸੀ ਭ੍ਰਿਸ਼ਟਾਚਾਰ ਨੂੰ ਝਾੜੂ ਨਾਲ ਸਾਫ਼ ਕਰਨ ਦਾ ਮੌਕਾ ਆ ਗਿਆ ਹੈ। ਸਾਰੇ ਪੰਜਾਬ ਵਾਸੀ ਆਪਣੀ ਇੱਕ- ਇੱਕ ਵੋਟ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ 'ਝਾੜੂ' ਨੂੰ ਪਾ ਕੇ ਪੰਜਾਬ ਵਿੱਚੋਂ ਸਿਆਸੀ ਭ੍ਰਿਸ਼ਟਾਚਾਰ ਨੂੰ ਸਾਫ਼ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ।''ਮੰਗਲਵਾਰ ਨੂੰ ਭਗਵੰਤ ਮਾਨ ਨੇ ਪਾਰਟੀ ਉਮੀਦਵਾਰ ਨਰੇਸ਼ ਕਟਾਰੀਆ ਦੇ ਹੱਕ ਵਿੱਚ ਚੋਣ ਮਾਰਚ ਕੀਤਾ ਅਤੇ ਵੱਖ- ਵੱਖ ਥਾਂਵਾਂ 'ਤੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ,''20 ਫਰਵਰੀ ਦੀ ਤਰੀਕ ਨੂੰ ਪੰਜਾਬ ਵਿੱਚ ਨਵਾਂ ਇਤਿਹਾਸ ਸਿਰਜਣ ਦਾ ਮੌਕਾ ਹੈ, ਪੰਜਾਬ ਵਿੱਚ ਨਵੀਂ ਸਵੇਰ ਲਿਆਉਣ ਲਈ।'' ਉਨਾਂ ਕਿਹਾ ਕਿ ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਆਗੂ ਵਾਰੀ ਬੰਨ ਕੇ ਪੰਜਾਬ ਨੂੰ ਲੁੱਟਦੇ ਆ ਰਹੇ ਹਨ ਅਤੇ ਕੁੱਟਦੇ ਵੀ ਆ ਰਹੇ ਹਨ। ਇਨਾਂ ਰਿਵਾਇਤੀ ਸਿਆਸੀ ਪਾਰਟੀਆਂ ਦੀ ਗਲਤ ਨੀਤੀਆਂ ਅਤੇ ਅਮੀਰ ਹੋਣ ਦੀ ਲਾਲਸਾ ਕਾਰਨ ਅੱਜ ਪੰਜਾਬ 3 ਲੱਖ ਕਰੋੜ ਤੋਂ ਜ਼ਿਆਦਾ ਦਾ ਕਰਜਦਾਰ ਹੈ।

ਮਾਨ ਨੇ ਦੱਸਿਆ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਸਰਕਾਰ ਦਾ ਖ਼ਜ਼ਾਨਾ ਪੈਸੇ ਨਾਲ ਭਰਿਆ ਰਹਿੰਦਾ ਸੀ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਤੋਂ ਬਾਅਦ ਵੀ ਪੰਜਾਬ ਸਰਕਾਰ ਕੋਲ ਪੈਸਾ ਬਚਇਆ ਰਹਿੰਦਾ ਸੀ। ਪਰ ਹੁਣ ਪੰਜਾਬ ਸਰਕਾਰ ਦਾ ਖਜ਼ਾਨਾ ਭਰਨ ਲਈ ਵੀ ਕਰਜਾ ਲੈਣਾ ਪੈ ਰਿਹਾ ਹੈ। ਮਾਨ ਨੇ ਕਿਹਾ ਕਿ ਅਕਾਲੀ ਦਲ ਬਾਦਲ, ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੇ ਪੰਜਾਬ ਦੇ ਸਾਧਨਾਂ 'ਤੇ ਕਬਜਾ ਕਰ ਰੱਖਿਆ ਹੈ, ਜਿਸ ਕਾਰਨ ਸਰਕਾਰ ਨੂੰ ਕੋਈ ਆਮਦਨ ਨਹੀਂ ਹੋ ਰਹੀ, ਸਗੋਂ ਪੰਜਾਬ ਦੀ ਆਮਦਨ ਸਿਆਸੀ ਆਗੂਆਂ ਦੇ ਘਰਾਂ ਦੀ ਤਿਜੌਰੀ ਵਿੱਚ ਬੰਦ ਹੋ ਰਹੀ ਹੈ।ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਆਮਦਨ ਵਧਾਉਣ ਲਈ ਜ਼ਰੂਰੀ ਹੈ ਕਿ ਆਮਦਨ ਦੇ ਸਾਧਨਾਂ ਨੂੰ ਬਾਦਲਾਂ, ਕਾਂਗਰਸੀਆਂ ਅਤੇ ਭਾਜਪਾਈਆਂ ਤੋਂ ਆਜ਼ਾਦ ਕਰਾਇਆ ਜਾਵੇ। ਜਿਸ ਦੇ ਲਈ ਪੰਜਾਬ ਦੀ ਸਰਕਾਰ ਬਦਲਣੀ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ 20 ਫਰਵਰੀ ਨੂੰ ਪੰਜਾਬ ਦੀ ਸਰਕਾਰ ਬਦਲਣ ਦਾ ਸੁਨਿਹਰਾ ਮੌਕਾ ਹੈ। ਇਸ ਲਈ ਸਾਰੇ ਵੋਟਰ ਆਪਣੀ ਕੀਮਤੀ ਵੋਟ 'ਝਾੜੂ' ਦੇ ਨਿਸ਼ਾਨ 'ਤੇ ਪਾਉਣ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਪੰਜਾਬ ਵਿੱਚ ਇੱਕ ਇਮਾਨਦਾਰ ਅਤੇ ਲੋਕ ਹਿਤੈਸ਼ੀ ਸਰਕਾਰ ਦਾ ਗਠਨ ਕੀਤਾ ਜਾ ਸਕੇ। ਉਮੀਦਵਾਰ ਨਰੇਸ਼ ਕਟਾਰੀਆ ਨੇ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਦਾਅਵਾ ਕੀਤਾ ਕਿ ਉਹ ਜ਼ੀਰਾ ਹਲਕੇ ਦੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Zira , Firozpur , Naresh Kataria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD