Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਪੰਜਾਬ ਦੀ ਮਿੱਟੀ ਵੇਚਣ ਵਾਲਿਆਂ ਨੂੰ 'ਆਪ' ਦੀ ਸਰਕਾਰ ਭੇਜੇਗੀ ਜੇਲ : ਰਾਘਵ ਚੱਢਾ

ਅਸੀਂ ਪੰਜਾਬ ਵਿੱਚੋਂ ਮਾਫੀਆ ਅਤੇ ਭ੍ਰਿਸਟਾਚਾਰ ਨੂੰ ਖ਼ਤਮ ਕਰਨ ਦੀ ਕਸਮ ਖਾਈ ਹੈ: ਰਾਘਵ ਚੱਢਾ

Raghav Chadha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚਮਕੌਰ ਸਾਹਿਬ , 15 Feb 2022

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਸੀਂ ਵੋਟਾਂ ਮੰਗਣ ਨਹੀਂ ਸਗੋਂ ਮੌਕਾ ਮੰਗਣ ਆਏ ਹਾਂ। ਅਸੀਂ ਆਮ ਆਦਮੀ ਪਾਰਟੀ ਅਤੇ ਆਪਣੇ ਉਮੀਦਵਾਰ ਨੂੰ ਜਿਤਾਉਣ ਦੇ ਲਈ ਨਹੀਂ ਆਏ। ਅਸੀਂ ਪੰਜਾਬ ਨੂੰ ਬਚਾਉਣ ਦਾ ਮੌਕਾ ਮੰਗਣ ਆਏ ਹਾਂ। ਪੰਜਾਬ 'ਤੇ ਅਕਾਲੀ ਦਲ ਅਤੇ ਕਾਂਗਰਸ ਨੇ 50 ਸਾਲ ਰਾਜ ਕੀਤਾ ਹੈ। ਇਨਾਂ 50 ਸਾਲਾਂ ਵਿੱਚ ਪੰਜਾਬ ਵਿੱਚ 26 ਸਾਲ ਕਾਂਗਰਸ ਅਤੇ 24 ਸਾਲ ਅਕਾਲੀ ਦਲ ਦਾ ਰਾਜ ਰਿਹਾ। ਦੋਵੇਂ ਪਾਰਟੀਆਂ ਨੇ ਪੰਜਾਬ ਦਾ ਰੇਤਾ, ਕੇਬਲ ਟਰਾਂਸਪੋਰਟ ਵੇਚ ਦਿੱਤਾ। ਦੋਵਾਂ ਪਾਰਟੀਆਂ ਨੇ ਮਿਲ ਕੇ ਬੱਚਿਆਂ ਦੀ ਪੜਾਈ ਅਤੇ ਭਵਿੱਖ ਨੂੰ ਵੇਚ ਦਿੱਤਾ।ਰਾਘਵ ਚੱਢਾ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਵਿਖੇ ਪਾਰਟੀ ਦੇ ਉਮੀਦਵਾਰ ਡਾ: ਚਰਨਜੀਤ ਸਿੰਘ ਦੇ ਹੱਕ ਵਿਚ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ . ਉਨਾਂ ਕਿਹਾ ਕਿ ਲੋਕ ਦੱਸ ਰਹੇ ਹਨ ਕਿ ਮੁੱਖ ਮੰਤਰੀ ਚੰਨੀ ਆਪਣੇ ਹਲਕੇ ਵਿੱਚ ਪੈਸੇ ਵੰਡ ਰਹੇ ਹਨ। ਇਹ ਸਾਰਾ ਪੈਸਾ ਪੰਜਾਬ ਦੇ ਲੋਕਾਂ ਦਾ ਹੈ। ਜੇਕਰ ਚੰਨੀ ਪੈਸੇ ਦੇਵੇ ਤਾਂ ਨਾਂਹ ਨਾ ਕਰਨਾ  ਪਰ ਵੋਟ ਆਮ ਆਦਮੀ ਪਾਰਟੀ ਨੂੰ ਦੇਣਾ। ਚੱਢਾ ਨੇ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਕੋਲ ਦੋ ਵਿਕਲਪ ਹਨ। ਇੱਕ ਉਹ ਜਿਸ ਨੇ ਪੰਜਾਬ ਦੀ ਮਿੱਟੀ ਵੇਚ ਦਿੱਤਾ। ਦੂਜੇ ਪਾਸੇ ਆਮ ਆਦਮੀ ਪਾਰਟੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹਨ, ਜਿਨਾਂ ਨੇ ਪੰਜਾਬ ਵਿੱਚੋਂ ਮਾਫੀਆ ਅਤੇ ਭ੍ਰਿਸਟਾਚਾਰ ਨੂੰ ਖਤਮ ਕਰਨ ਦੀ ਕਸਮ ਖਾਧੀ ਹੈ। ਇਸ ਲਈ ਇਮਾਨਦਾਰ ਲੋਕਾਂ ਨੂੰ ਇੱਕ ਮੌਕਾ ਦਿਓ। 

ਚੱਢਾ ਨੇ ਕਿਹਾ ਕਿ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਦੀ ਮਿੱਟੀ ਵੇਚਣ ਵਾਲਿਆਂ ਵਿਰੁੱਧ  'ਆਪ' ਦੀ ਸਰਕਾਰ ਸਖਤ ਤੋਂ ਸਖਤ ਕਾਰਵਾਈ ਕਰੇਗੀ ਅਤੇ ਉਨਾਂ ਨੂੰ ਜੇਲ ਭੇਜੇਗੀ।ਚੱਢਾ ਨੇ ਮੁੱਖ ਮੰਤਰੀ ਚੰਨੀ 'ਤੇ ਨਿਸਾਨਾ ਸਾਧਦੇ ਹੋਏ ਕਿਹਾ ਕਿ ਚੰਨੀ ਆਪਣੇ ਆਪ ਨੂੰ ਆਮ ਆਦਮੀ ਅਤੇ ਗਰੀਬ ਦੱਸਦੇ ਹਨ, ਪਰ ਉਨਾਂ ਦੇ ਰਿਸਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਛਾਪੇਮਾਰੀ 'ਚ 10 ਕਰੋੜ ਰੁਪਏ ਨਕਦ ਅਤੇ 54 ਲੱਖ ਰੁਪਏ ਦੀਆਂ ਬੈਂਕ ਐਂਟਰੀਆਂ, 16 ਲੱਖ ਦੀ ਘੜੀ, ਲਗਜਰੀ ਗੱਡੀਆਂ ਅਤੇ ਕਰੋੜਾਂ ਰੁਪਏ ਦੀਆਂ ਜਾਇਦਾਦ ਬਰਾਮਦ ਹੋਈ ਹੈ। ਉਨਾਂ ਨੇ ਚੰਨੀ ਤੋਂ ਪੁੱਛਿਆ ਕਿ ਇਹ ਸਾਰਾ ਪੈਸਾ ਕਿੱਥੋਂ ਆਇਆ?ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਭਤੀਜੇ ਹਨੀ ਨੇ ਈਡੀ ਦੇ ਸਾਹਮਣੇ ਕਬੂਲ ਕੀਤਾ ਹੈ ਕਿ ਚੰਨੀ ਦੀ 111 ਦਿਨਾਂ ਦੀ ਸਰਕਾਰ ਦੌਰਾਨ ਉਸਨੇ 325 ਕਰੋੜ ਰੁਪਏ ਕਮਾਏ ਹਨ, ਜਿਸ ਮੁਤਾਬਕ ਹਨੀ ਨੇ ਇਕ ਦਿਨ 'ਚ 3 ਕਰੋੜ ਰੁਪਏ ਦੀ ਕਮਾਈ ਕੀਤੀ।ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਕਹਿੰਦੇ ਹਨ ਕਿ ਉਨਾਂ ਨੇ ਆਟੋ ਵੀ ਚਲਾਇਆ, ਟੈਂਟ ਵੀ ਲਗਾਏ ਹਨ ਅਤੇ ਪੰਕਚਰ ਵੀ ਲਗਾਏ ਹਨ। ਪਰ ਕਿਸੇ ਵੀ ਆਟੋ ਚਾਲਕ ਕੋਲ ਕਰੋੜਾਂ ਰੁਪਏ ਨਹੀਂ ਹਨ। ਕਿਸੀ ਵੀ ਟੈਂਟ ਵਾਲੇ ਕੋਲ ਲਗਜਰੀ ਗੱਡੀਆਂ ਨਹੀਂ ਹਨ। ਕਿਸੇ ਵੀ ਪੰਕਚਰ ਲਗਾਉਣ ਵਾਲੇ ਕੋਲ ਕਰੋੜਾਂ ਰੁਪਏ ਦੀ ਜਾਇਦਾਦ ਨਹੀਂ ਹੈ।ਚੱਢਾ ਨੇ ਲੋਕਾਂ ਨੂੰ  ਆਮ ਆਦਮੀ ਪਾਰਟੀ ਦੇ ਚੋਣ ਨਿਸਾਨ ਝਾੜੂ ਦਾ ਬਟਨ ਦਬਾ ਕੇ ਪਾਰਟੀ ਦੇ ਉਮੀਦਵਾਰ ਡਾ: ਚਰਨਜੀਤ ਸਿੰਘ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ, ਤਾਂਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਚੱਢਾ ਦੇ ਨਾਲ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵੀ ਮੌਜੂਦ ਸਨ।

 

 

Tags: Raghav Chadha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD