Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਨੂੰ ਬਦਲਣ ਲਈ ਇਸ ਵਾਰ ਝਾੜੂ ਦਾ ਬਟਨ ਦਬਾਉਣਾ ਹੈ : ਅਰਵਿੰਦ ਕੇਜਰੀਵਾਲ

20 ਫਰਵਰੀ ਨੂੰ ਪੰਜਾਬ ਅਤੇ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਵੋਟ ਪਾਉਣੀ ਹੈ - ਅਰਵਿੰਦ ਕੇਜਰੀਵਾਲ

Arvind Kejriwal, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 15 Feb 2022

Last updated on: Feb 15, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਚੋਣ ਪ੍ਰਚਾਰ ਲਈ ਲੁਧਿਆਣਾ ਪੁੱਜੇ। ਇੱਥੇ ਉਨਾਂ ਨੇ ਹਲਕਾ ਲੁਧਿਆਣਾ ਸੈਂਟਰਲ ਵਿਧਾਨ ਸਭ ਹਲਕੇ ਤੋਂ 'ਆਪ' ਉਮੀਦਵਾਰ ਪੱਪੀ ਪਰਾਸਰ, ਲੁਧਿਆਣਾ ਉੱਤਰੀ ਤੋਂ ਉਮੀਦਵਾਰ ਮਦਨ ਲਾਲ ਬੱਗਾ, ਲੁਧਿਆਣਾ ਪੂਰਬੀ ਤੋਂ ਉਮੀਦਵਾਰ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਲੁਧਿਆਣਾ ਦੱਖਣੀ ਤੋਂ 'ਆਪ' ਉਮੀਦਵਾਰ ਰਜਿੰਦਰ ਪਾਲ ਕੌਰ ਸੀਨਾ ਲਈ ਇਲਾਕੇ ਦੀਆਂ ਵੱਖ-ਵੱਖ ਥਾਵਾਂ 'ਤੇ ਨੁੱਕੜ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਜਿਤਾ ਕੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਦੀ ਅਪੀਲ ਕੀਤੀ।ਲੁਧਿਆਣਾ ਦੇ ਲੋਕਾਂ ਨੂੰ ਅਪੀਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਸਾਨੂੰ ਸਾਰਿਆਂ ਨੇ ਮਿਲ ਕੇ ਪੰਜਾਬ ਬਦਲਣ ਲਈ ਆਮ ਆਦਮੀ ਪਾਰਟੀ ਨੂੰ ਜਿਤਾਉਣਾ ਹੈ ਅਤੇ ਝਾੜੂ ਦਾ ਬਟਨ ਦਬਾਉਣਾ ਹੈ। ਕੇਜਰੀਵਾਲ ਨੇ ਕਿਹਾ ਕਿ 20 ਫਰਵਰੀ ਨੂੰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਭਵਿੱਖ ਤੈਅ ਹੋਵੇਗਾ, ਇਸ ਲਈ ਇਸ ਵਾਰ ਤੁਹਾਨੂੰ ਬਹੁਤ ਸੋਚ ਸਮਝ ਕੇ ਵੋਟ ਪਾਉਣੀ ਪਵੇਗੀ। ਇਸ ਵਾਰ ਆਪਣੇ, ਆਪਣੇ ਬੱਚਿਆਂ ਅਤੇ ਪੰਜਾਬ ਦੇ ਚੰਗੇ ਭਵਿੱਖ ਲਈ ਵੋਟ ਪਾਉਣੀ। 20 ਦੀ ਸਵੇਰ ਝਾੜੂ ਵਾਲਾ ਬਟਨ ਯਾਦ ਕਰ ਲੈਣਾ। ਇਸ ਵਾਰ ਕੋਈ ਗਲਤੀ ਨਹੀਂ ਕਰਨੀ। 20 ਫਰਵਰੀ ਤੱਕ ਤੁਸੀਂ ਸਾਡਾ ਸਾਥ ਦਿਓ, ਉਸ ਤੋਂ ਬਾਅਦ ਤੁਹਾਡੇ ਹਰ ਸੁੱਖ-ਦੁੱਖ ਵਿੱਚ ਅਸੀਂ ਸਾਥ ਦੇਵਾਂਗੇ। ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਰੇ ਰਿਸਤੇਦਾਰਾਂ ਅਤੇ ਨਜਦੀਕੀਆਂ ਨੂੰ ਫੋਨ ਕਰਕੇ ਕਹਿਣ ਕਿ ਇਸ ਵਾਰ ਪੰਜਾਬ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਦਿਓ।

ਕੇਜਰੀਵਾਲ ਨੇ ਕਿਹਾ ਕਿ ਸਾਰੇ ਮੀਡੀਆ ਸਰਵੇਖਣਾਂ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ। ਲੇਕਿਨ ਉਹ 60-65 ਸੀਟਾਂ ਹੀ ਦਿਖਾ ਰਹੇ ਹਨ। ਮੈਨੂੰ ਪੰਜਾਬ ਦੇ ਲੋਕਾਂ 'ਤੇ ਪੂਰਾ ਭਰੋਸਾ ਹੈ ਕਿ ਉਹ ਆਮ ਆਦਮੀ ਪਾਰਟੀ ਨੂੰ 80 ਤੋਂ ਵੱਧ ਸੀਟਾਂ 'ਤੇ ਜਿੱਤ ਦਿਵਾ ਕੇ ਸੂਬੇ 'ਚ ਸਥਿਰ ਅਤੇ ਇਮਾਨਦਾਰ ਸਰਕਾਰ ਬਣਾਉਣਗੇ।ਚੋਣਾਂ ਤੋਂ ਠੀਕ ਪਹਿਲਾਂ ਵੋਟਾਂ ਖਰੀਦਣ ਲਈ ਵੰਡੀ ਜਾਂਦੀ ਸਰਾਬ ਅਤੇ ਪੈਸੇ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਹੁਣ ਇੱਕ-ਦੋ ਦਿਨਾਂ ਵਿੱਚ ਭ੍ਰਿਸਟ ਪਾਰਟੀਆਂ ਵੋਟਾਂ ਖਰੀਦਣ ਲਈ ਤੁਹਾਨੂੰ ਸਰਾਬ ਅਤੇ ਪੈਸੇ  ਦਾ ਲਾਲਚ ਦੇਣਗੀਆਂ, ਪਰ ਇਸ ਵਾਰੀ ਇਹ ਫਿਸਲਣ ਨਹੀਂ ਹੈ। ਥੋੜੇ ਪੈਸੇ ਅਤੇ ਸਰਾਬ ਦੇ ਪਿੱਛੇ ਆਪਣਾ ਭਵਿੱਖ ਦਾਅ 'ਤੇ ਨਹੀਂ ਲਗਾਉਣਾ ਹੈ। 20 ਤਰੀਕ ਨੂੰ ਵੋਟ ਪਾਉਣ ਤੋਂ ਪਹਿਲਾਂ ਇੱਕ ਵਾਰ ਆਪਣੇ ਬੱਚਿਆਂ ਦਾ ਚਿਹਰਾ ਦੇਖੋ ਅਤੇ ਉਹਨਾਂ ਦੇ ਭਵਿੱਖ ਬਾਰੇ ਸੋਚੋ। ਇਸ ਵਾਰ ਬਿਨਾਂ ਬਹਿਕਾਵੇ ਅਤੇ ਲਾਲਚ ਵਿੱਚ ਪਏ ਝਾੜੂ ਨੂੰ ਵੋਟਾਂ ਪਾਉਣੀਆਂ ਹਨ।ਕੇਜਰੀਵਾਲ ਨੇ ਕਿਹਾ ਕਿ ਮੈਨੂੰ ਇੱਕ ਲੜਕੇ ਨੇ ਕਿਹਾ ਕਿ ਜੇਕਰ ਦੂਜੀਆਂ ਪਾਰਟੀਆਂ ਦੇ ਲੋਕ ਮੈਨੂੰ ਪੈਸੇ ਅਤੇ ਸਰਾਬ ਦੇਣਗੇ ਤਾਂ ਮੈਂ ਚੁੱਪ-ਚਾਪ ਲੈ ਲਵਾਂਗਾ, ਪਰ ਵੋਟ ਝਾੜੂ ਨੂੰ ਪਾਵਾਂਗਾ। ਮੈਂ ਉਸ ਨੂੰ ਕਿਹਾ ਕਿ ਹੁਣ ਤੁਹਾਨੂੰ ਕਿਸੀ ਵੀ ਭ੍ਰਿਸਟ ਪਾਰਟੀ ਅਤੇ ਨੇਤਾਵਾਂ ਤੋਂ ਪੈਸੇ ਲੈਣ ਦੀ ਲੋੜ ਨਹੀਂ ਪਵੇਗੀ। ਅਸੀਂ ਤੁਹਾਨੂੰ ਚੰਗੀ ਸਿੱਖਿਆ ਦੇਵਾਂਗੇ, ਤੁਹਾਡੇ ਚੰਗੇ ਇਲਾਜ ਦਾ ਮੁਫਤ ਵਿਵਸਥਾ ਕਰਾਂਗੇ। ਔਰਤਾਂ ਨੂੰ 1000 ਰੁਪਏ ਅਤੇ ਮੁਫਤ ਬਿਜਲੀ ਦਿੱਤੀ ਜਾਵੇਗੀ। ਇਨਾਂ ਸਾਰੀਆਂ ਚੀਜਾਂ ਨਾਲ ਇੱਕ ਪਰਿਵਾਰ ਨੂੰ ਸੱਤ ਲੱਖ ਰੁਪਏ ਦਾ ਫਾਇਦਾ ਹੋਵੇਗਾ। ਫਿਰ ਤੁਹਾਨੂੰ ਵੋਟ ਲਈ 2000 ਰੁਪਏ ਲੈਣ ਦੀ ਲੋੜ ਨਹੀਂ ਪਵੇਗੀ।

 

Tags: Arvind Kejriwal , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD