Monday, 20 May 2024

 

 

ਖ਼ਾਸ ਖਬਰਾਂ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

 

ਅਕਾਲੀ ਦਲ ਤੇ ਬਸਪਾ ਸਰਕਾਰ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ ਕਰੇਗੀ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੁੰ ਵੀ ਰੈਗੂਲਰ ਕਰਾਂਗੇ

Sukhbir Singh Badal, Shiromani Akali Dal, SAD, Akali Dal, Parvinder Singh Sohana, Mohali

Web Admin

Web Admin

5 Dariya News

ਮੁਹਾਲੀ , 15 Feb 2022

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਸੱਤਾ ਵਿਚ ਆਉਣ ’ਤੇ ਸਰਕਾਰ ਸਰਕਾਰੀ ਮੁਲਾਜ਼ਮਾਂ ਲਈ 2004 ਤੋਂ ਪਹਿਲਾਂ ਵਾਲੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇਗੀ।ਇਥੇ ਪਾਰਟੀ ਦੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੇ ਹੱਕ ਵਿਚ ਇਕ ਪ੍ਰਭਾਵਸ਼ਾਲੀ ਰੈਲੀ  ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਸਰਕਾਰੀ ਮੁਲਾਜ਼ਮਾਂ ਦੀ ਮੰਗ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਵਚਨਬੱਧ ਹਾਂ। ਅਸੀਂ ਸਰਕਾਰ ਬਣਨ ਦੇ ਤੁਰੰਤ ਬਾਅਦ ਇਹ ਸਕੀਮ ਲਾਗੂ ਕਰਨ ’ਤੇ ਪੈਣ ਵਾਲੇ ਵਿੱਤੀ ਪ੍ਰਭਾਵ ਦਾ ਹਿਸਾਬ ਕਿਤਾਬ ਲਗਾ ਲਿਆ ਹੈ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਅਸੀਂ ਸੱਤਵੇਂ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਵੀ ਦੂਰ ਕਰਾਂਗੇ ਅਤੇ ਸਾਰੇ ਠੇਕਾ ਮੁਲਾਜ਼ਮ ਵੀ ਰੈਗੂਲਰ ਕੀਤੇ ਜਾਣਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਮੁਲਾਜ਼ਮ ਭਲਾਈ ਬੋਰਡ ਬਣਾਉਣ ਲਈ ਵੀ ਵਚਨਬੱਧ ਹੈ ਜੋ ਕਿ ਸਰਕਾਰੀ ਮੁਲਾਜ਼ਮਾਂ ਦੇ ਸਾਰੇ ਲਟਕਦੇ ਮਸਲੇ ਚੁੱਕੇਗਾ ਅਤੇ ਇਹ ਛੇਤੀ ਤੋਂ ਛੇਤੀ ਹੱਲ ਕੀਤੇ ਜਾਣਗੇ। ਉਹਨਾਂ ਕਿਹਾ ਕਿ ਮੁਲਾਜ਼ਮਾਂ ਨੂੰ ਅਕਾਲੀ ਦਲ ’ਤੇ ਵਿਸ਼ਵਾਸ ਕਰਨਾ ਚਾਹੀਦਾ ਹੈ ਜਿਸਨੇ ਪਹਿਲਾਂ ਵੀ ਵੱਖ ਵੱਖ ਤਨਖਾਹ ਕਮਿਸ਼ਨ ਲਾਗੂ ਕਰਨ ਸਮੇਤ ਮੁਲਾਜ਼ਮਾਂ ਨਾਲ ਕੀਤੇ ਸਾਰੇ ਵਾਅਦੇ ਨਿਭਾਏ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਸਥਾਨਕ ਵਿਧਾਇਕ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਲੋਕਾਂ ਨੂੰ ਲੁੱਟਿਆ ਅਤੇ ਸਿਹਤ ਮੰਤਰੀ ਵਜੋਂ ਵੈਕਸੀਨ ਤੇ ਕੋਰੋਨਾ ਕਿੱਟਾਂ ਵਿਚ ਬਹੁ ਕਰੋੜੀ ਘਪਲਾ ਕੀਤਾ ਹੈ। ਉਹਨਾਂ ਕਿਹਾ ਕਿ ਸਿੱਧੂ ਨੇ ਮੁਹਾਲੀ ਦੇ ਵਿਕਾਸ ਦੀ ਭੋਰਾ ਪਰਵਾਹ ਨਹੀਂ ਕੀਤੀ ਤੇ ਸ਼ਹਿਰ ਵਿਚ ਕੌਮਾਂਤਰੀ ਹਵਾਈ ਅੱਡਾ, ਆਈਟੀ ਪਾਰਕ, ਆਈ ਐਸ ਬੀ ਅਤੇ ਵਿਸ਼ਵ ਪੱਧਰੀ ਸੜਕਾਂ ਸਮੇਤ ਜੋ ਵੀ ਵਿਕਾਸ ਹੋਇਆ, ਉਹ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਹੋਇਆ।ਲੋਕਾਂ ਨੂੰ ਆਮ ਆਦਮੀ ਪਾਰਟੀ ਅਤੇ ਇਸਦੀਆਂ ਝੂਠੀਆਂ ਗਰੰਟੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਹ ਦਾਅਵਾ ਕੀਤਾ ਸੀ ਕਿ ਉਹ ਸਾਧਾਰਣ ਬੰਦਿਆਂ ਨੁੰ ਟਿਕਟਾਂ ਦੇਵੇਗੀ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਇਸਦੇ ਸਭ ਤੋਂ ਵੱਧ ਬੋਲੀ ਲਾਉਣ ਵਾਲਿਆਂ ਨੁੰ ਟਿਕਟਾਂ ਵੇਚ ਦਿੱਤੀਆਂ ਅਤੇ 65 ਟਿਕਟਾਂ ਦਲ ਬਦਲੂਆਂ ਨੁੰ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਮੁਹਾਲੀ ਦੀ ਟਿਕਟ ਵੀ ਪ੍ਰਾਪਰਟੀ ਕਾਰੋਬਾਰੀ ਕੁਲਵੰਤ ਸਿੰਘ ਨੂੰ ਵੇਚੀ ਗਈ ਜਿਸਨੇ  ਹਮੇਸ਼ਾ ਮੌਕਾਪ੍ਰਸਤੀ ਦੀ ਸਿਆਸਤ ਕੀਤੀ ਤੇ ਕਦੇ ਇਕ ਪਾਰਟੀ ਤੇ ਕਦੇ ਦੂਜੀ ਪਾਰਟੀ ਵਿਚ ਸ਼ਾਮਲ ਹੁੰਦੇ ਰਹੇ।ਪਰਵਿੰਦਰ ਸਿੰਘ ਸੋਹਣਾ ਦੀਆਂ ਸਿਫਤਾਂ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸੋਹਣਾ ਸਹੀ ਅਰਥਾਂ ਵਿਚ ਪੁਆਧੀ ਆਗੂ ਹੈ ਜੋ ਨਾ ਸਿਰਫ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਹੈ ਬਲਕਿ ਇਹ ਲੰਬੇ ਸਮੇਂ ਤੋਂ ਲੋਕਾਂ ਦੀ ਸੇਵਾ ਕਰ ਰਿਹਾ ਹੈ। ਉਹਨਾਂ ਨੇ ਹਲਕੇ ਦੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਕਾਂਗਰਸ ਰਾਜਕਾਲ ਵਿਚ ਠੱਪ ਹੋਏ ਮੁਹਾਲੀ ਦੇ ਵਿਕਾਸ ਕਾਰਜ ਮੁੜ ਆਰੰਭ ਕਰਵਾਏਗੀ ਅਤੇ ਅਸੀਂ ਮੁਹਾਲੀ ਦੀ ਪੁਰਾਣੀ ਸ਼ਾਨ ਬਹਾਲ ਕਰਾਂਗੇ ਤੇ ਇਥੇ ਕੌਮਾਂਤਰੀ ਆਈ ਟੀ ਤੇ ਟਰੇਨਿੰਗ ਹਬ ਬਣਾਵਾਂਗੇ।

 

Tags: Sukhbir Singh Badal , Shiromani Akali Dal , SAD , Akali Dal , Parvinder Singh Sohana , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD