Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਮੋਹਾਲੀ ਨੂੰ ਆਈ ਟੀ ਹੱਬ ਬਣਾਉਣਾ ਭਾਜਪਾ ਸਰਕਾਰ ਵਿਚ ਹੀ ਸੰਭਵ : ਸੰਜੀਵ ਵਸ਼ਿਸ਼ਟ

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 15 Feb 2022

Last updated on: Feb 15, 2022, 00:00 IST

ਜੇਕਰ ਮੋਹਾਲੀ ਨੂੰ ਆਈ ਟੀ ਹੱਬ ਅਤੇ ਹੋਰ ਉਦਯੋਗਾਂ ਦਾ ਕੇਂਦਰ ਬਣਾਉਣਾ ਹੈ ਤਾਂ ਇਹ ਸਿਰਫ਼ ਭਾਜਪਾ ਸਰਕਾਰ ਹੀ ਕਰ ਸਕਦੀ ਹੈ। ਮੋਹਾਲੀ ਦੇ ਨੌਜਵਾਨਾਂ ਆਪਣੇ ਸ਼ਹਿਰ ਵਿਚ ਹੀ ਬਿਹਤਰੀਨ ਰੁਜ਼ਗਾਰ ਦੇ ਮੌਕੇ ਹਾਸਿਲ ਕਰਨ ਅਤੇ ਹਲਕੇ ਦੇ ਵਿਕਾਸ ਲਈ ਭਾਜਪਾ ਨੂੰ ਵੋਟਾਂ ਪਾ ਕੇ ਜਿਤਾਉਣਾ ਜ਼ਰੂਰੀ ਹੋ ਜਾਂਦਾ ਹੈ। ਇਹ ਗੱਲਾਂ ਮੋਹਾਲੀ ਤੋਂ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਮੋਹਾਲੀ ਦੇ ਵੱਖ ਵੱਖ ਫੇਜ਼ਾਂ ਵਿਚ ਲੋਕ ਮੀਟਿੰਗਾਂ ਦੌਰਾਨ ਕਹੇ। ਇਸ ਦੌਰਾਨ ਫ਼ੇਜ਼ ੩ ਵਿਚ ਵਿਚ ਰੱਖੀ ਗਈ ਇਕ ਸਭਾ ਵਿਚ ਸੰਬੋਧਨ ਕਰਦੇ ਹੋਏ ਵਸ਼ਿਸ਼ਟ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੇ ਕਾਂਗਰਸੀ ਰਾਜ ਦੌਰਾਨ ਮੋਹਾਲੀ ਵਿਚ ਆਈਆਂ ਸਾਰੀਆਂ ਅੰਤਰਰਾਸ਼ਟਰੀ ਆਈ ਕੰਪਨੀਆਂ ਇੱਥੋਂ ਆਪਣਾ ਕੰਮ ਸਮੇਟ ਕੇ ਚਲੀਆਂ ਗਈਆਂ। ਜਿਸ ਦਾ ਸਿੱਧਾ ਕਾਰਨ ਕਾਂਗਰਸੀ ਰਾਜ ਵਿਚ ਫੈਲੇ ਭ੍ਰਿਸ਼ਟਾਚਾਰ ਅਤੇ ਉਦਯੋਗਾਂ ਦੀ ਅਣਦੇਖੀ ਰਹੇ। ਇਹੀ ਕਾਰਨ ਹੈ ਕਿ ਹੁਣ ਸਾਡੇ ਬੱਚੇ ਰੁਜ਼ਗਾਰ ਹਾਸਿਲ ਕਰਨ ਲਈ ਪੂਨੇ, ਮੁੰਬਈ ਜਾਂ ਬੈਗਲੁਰੂ ਜਿਹੇ ਸ਼ਹਿਰਾਂ ਵਿਚ ਜਾ ਕੇ ਨੌਕਰੀਆਂ ਕਰਨ ਲਈ ਮਜਬੂਰ ਹਨ।  ਵਸ਼ਿਸ਼ਟ ਨੇ ਕਿਹਾ ਕਿ ਇਹੀ ਹਾਲ ਦੂਜੇ ਉਦਯੋਗਾਂ ਦਾ ਵੀ ਰਿਹਾ, ਸਰਕਾਰੀ ਭ੍ਰਿਸ਼ਟਾਚਾਰ, ਮਹਿੰਗੀ ਬਿਜਲੀ ਅਤੇ ਭਾਰੀ ਟੈਕਸਾਂ ਦੇ ਚੱਲਦਿਆਂ ਉਦਯੋਗ ਦੂਜੇ ਰਾਜਾਂ ਵਿਚ ਤੁਰ ਗਏ।  ਜੇਕਰ ਸੂਬੇ ਵਿਚ ਭਾਜਪਾ ਦੀ ਸਰਕਾਰ ਆਉਂਦੀ ਹੈ ਤਾਂ ਕੇਂਦਰੀ ਸਰਕਾਰ ਦੇ ਸਹਿਯੋਗ ਨਾਲ ਦੁਬਾਰਾ ਵੱਡੀ ਵੱਡੀਆਂ ਆਈ ਟੀ ਕੰਪਨੀਆਂ ਅਤੇ ਉਦਯੋਗਾਂ ਨੂੰ ਮੋਹਾਲੀ ਅਤੇ ਲੁਧਿਆਣਾ ਵਿਚ ਬੁਲਾਇਆ ਜਾਵੇਗਾ। ਜਿਸ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਦੂਜੇ ਸ਼ਹਿਰਾਂ ਵਿਚ ਜਾਣ ਦੀ ਬਜਾਏ ਮੋਹਲ਼ੀ ਵਿਚ ਰੁਜ਼ਗਾਰ ਹਾਸਿਲ ਹੋ ਜਾਵੇਗਾ।

ਵਸ਼ਿਸ਼ਟ ਨੇ ਕਿਹਾ ਕਿ ਕਾਂਗਰਸ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਫੈਲਾਏ ਗਏ ਭ੍ਰਿਸ਼ਟਾਚਾਰ, ਜਨਤਾ ਦੀ ਲੁੱਟ-ਖਸੁੱਟ, ਨਸ਼ੇ ਦੇ ਬੋਲਬਾਲਾ, ਕਮਜ਼ੋਰ ਕਾਨੂੰਨੀ ਵਿਵਸਥਾ ਅਤੇ ਆਰਥਿਕ ਮੰਦਹਾਲੀ  ਤੇ ਲਿਆ ਖੜਾ ਕੀਤਾ ਹੈ। ਪੰਜਾਬ ਨੂੰ ਦੁਬਾਰਾ ਖ਼ੁਸ਼ਹਾਲ ਬਣਾਉਣ ਲਈ  ਕੇਂਦਰ ਅਤੇ ਰਾਜ ਵਿਚ ਭਾਜਪਾ ਦੀ ਸਰਕਾਰ ਲਿਆਉਣਾ ਜ਼ਰੂਰੀ ਹੈ।ਸੰਜੀਵ ਵਿਸ਼ਿਸ਼ਟ ਨੇ ਮੋਹਾਲੀ ਦੇ ਸਰਵਪੱਖੀ ਵਿਕਾਸ ਨੂੰ ਸਮੇਂ ਦੀ ਲੋੜ ਦੱਸਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਨੇ ਜਿਸ ਤਰਾਂ ਪੰਜਾਬ ਦਾ ਵਿਕਾਸ ਕਾਗ਼ਜ਼ਾਂ ਵਿਚ ਹੀ ਕੀਤਾ ਹੈ, ਜਦ ਕਿ ਜ਼ਮੀਨੀ ਹਕੀਕਤ ਤੇ ਕਾਂਗਰਸੀਆਂ ਨੇ ਪੰਜਾਬ ਮਾਫ਼ੀਆ ਅਤੇ ਭ੍ਰਿਸ਼ਟਾਚਾਰੀਆਂ ਦਾ ਸਵਰਗ ਬਣਾ ਕੇ ਰੱਖ ਦਿਤਾ ਹੈ। ਇਸੇ ਤਰਾਂ ਕਾਂਗਰਸੀ ਐਮ ਐਲ ਏ ਬਲਬੀਰ ਸਿੱਧੂ ਨੇ ਸਾਰਾ ਸਮਾਂ ਮੋਹਾਲੀ ਦੇ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਦੱਬਣ, ਝੂਠੇ ਪਰਚੇ ਕਰਨ ਅਤੇ ਰੱਜ ਕੇ ਭ੍ਰਿਸ਼ਟਾਚਾਰ ਕਰਨ ਵਿਚ ਹੀ ਲਗਾਇਆਂ ਹੈ।  ਅੱਜ ਮੋਹਾਲੀ ਵਾਸੀ ਆਪਣੇ ਚੁਣੇ ਹੋਏ ਨੁਮਾਇੰਦੇ ਹੱਥੋਂ ਆਪਣੇ ਆਪ ਨੂੰ ਠਗਿਆਂ ਹੋਇਆਂ ਮਹਿਸੂਸ ਕਰ ਰਹੇ ਹਨ।ਆਮ ਆਦਮੀ ਪਾਰਟੀ ਸਬੰਧੀ ਗੱਲ ਕਰਦੇ ਹੋਏ ਸੰਜੀਵ ਵਿਸ਼ਿਸ਼ਟ ਨੇ ਕਿਹਾ ਕਿ ਕੇਜ਼ਰੀਵਾਲ ਦਾ ਦਿੱਲੀ ਮਾਡਲ, ਜੋ ਕਿ ਪੂਰੀ ਤਰਾਂ ਪਹਿਲਾਂ ਹੀ ਫੈਲ ਹੋ ਚੁੱਕਾ ਹੈ ਉਸ ਨੂੰ ਉਹ ਪੰਜਾਬ ਵਿਚ ਲਾਗੂ ਕਰਨ ਦੀਆਂ ਗੱਲਾਂ ਕਰਕੇ ਪੰਜਾਬੀਆਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬੀ ਉਨ੍ਹਾਂ ਦੀਆਂ ਖੋਖਲੀਆਂ ਗੱਲਾਂ ਵਿਚ ਨਹੀਂ ਆਉਣਗੇ। ਵਿਸ਼ਿਸ਼ਟ ਨੇ ਕਿਹਾ ਕਿ ਕੇਜਰੀਵਾਲ ਜੋ ਸੁਵਿਧਾਵਾਂ ਪੰਜਾਬ ਵਿਚ ਦੇਣ ਦੀ ਗੱਲ ਕਰ ਰਹੇ ਹਨ ਪਹਿਲਾਂ ਦਿੱਲੀ ਵਿਚ ਤਾਂ ਦੇ ਕੇ ਵਿਖਾਉਣ। ਕੇਜਰੀਵਾਲ ਸਿਰਫ਼ ਪੰਜਾਬ ਵਿਚੋਂ ਧਨ ਲੁੱਟਣ ਆਏ ਹਨ, ਪਰ ਪੰਜਾਬ ਦੇ ਮਸਲਿਆਂ ਨਾਲ ਕੋਈ ਸਰੋਕਾਰ ਨਹੀਂ ਹੈ।  ਇਸ ਦੌਰਾਨ ਸੰਜੀਵ ਵਸ਼ਿਸ਼ਟ ਵੱਲੋਂ ਫ਼ੇਜ਼ ਤਿੰਨ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਵੀ ਕੀਤਾ।

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD