Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਮੇਰਾ ਵਿਸਵਾਸ਼ ਰਵਨੀਤ ਬਰਾੜ ਮੋਹਾਲੀ ਦੇ ਧਨਾਢਾਂ ਨੂੰ ਝੁਕਾ ਰਹਿਣਗੇ :ਗੁਰਨਾਮ ਸਿੰਘ ਚੜੂਨੀ

ਗੁਰਨਾਮ ਚੜੂਨੀ ਨੇ ਕੀਤਾ ਰਵਨੀਤ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ

Ravneet Singh Brar, Ravneet Brar, Sanyukt Samaj Morcha, SSM, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency, Gurnam Singh Chaduni

Web Admin

Web Admin

5 Dariya News

ਮੋਹਾਲੀ , 15 Feb 2022

Last updated on: Feb 15, 2022, 00:00 IST

ਕਿਸਾਨ ਅੰਦੋਲਨ ਦੇ ਸੀਨੀਅਰ ਆਗੂ ਗੁਰਨਾਮ ਸਿੰਘ ਚੜੂਨੀ ਨੇ ਮੰਗਲਵਾਰ ਨੂੰ ਸੰਯੁਕਤ ਸਮਾਜ ਮੋਰਚੇ ਦੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾੜ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨਾਂ ਨੇ ਦਿੱਲੀ ਦੇ ਧਨਾਢ ਕਾਰਪੋਰੇਟ ਜਗਤ ਨੂੰ ਝੁਕਾਇਆ ਸੀ ਠੀਕ ਉਸੇ ਤਰ੍ਹਾਂ ਮੈਨੂੰ ਵਿਸ਼ਵਾਸ ਹੈ ਕਿ ਮੋਹਾਲੀ ਵਿਚ ਵੀ ਰਵਨੀਤ ਬਰਾੜ ਧਨਾਢਾਂ ਨੂੰ ਚੁਕਾਉਣਗੇ ਅਤੇ ਸੰਯੁਕਤ ਸਮਾਜ ਮੋਰਚਾ ਦੇ ਵਿਧਾਇਕ ਵਜੋਂ ਵਿਧਾਨ ਸਭਾ ਵਿੱਚ ਪਹੁੰਚਣਗੇ।ਚੋਣ ਪ੍ਰਚਾਰ ਦੌਰਾਨ ਚੜੂਨੀ ਨੇ ਕਿਹਾ ਕਿ ਅੱਜ ਲੋੜ ਹੈ ਪੰਜਾਬ ਨੂੰ ਪੜ੍ਹੇ ਲਿਖੇ ਅਤੇ ਅਗਾਂਹਵਧੂ ਸੋਚ ਵਾਲੇ ਨੌਜਵਾਨਾਂ ਨੂੰ ਮੌਕਾ ਦੇਣ ਦੀ, ਤਾਂ ਜੋ ਸੂਬੇ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਇਆ ਜਾ ਸਕੇ। ਇਨ੍ਹਾਂ ਨੌਜਵਾਨਾਂ ਦੇ ਜੋਸ਼ ਅਤੇ ਜਜ਼ਬੇ ਦੇ ਚਲਦਿਆਂ ਹੀ ਮੋਦੀ ਵਰਗੇ ਹੰਕਾਰੀਆਂ ਨੂੰ ਕਿਸਾਨਾਂ ਅੱਗੇ ਝੁਕਣ ਲਈ ਮਜਬੂਰ ਹੋਣਾ ਪਿਆ ਸੀ।

ਚੜੂਨੀ ਨੇ ਆਮ ਆਦਮੀ ਪਾਰਟੀ ਦੇ ਮੋਹਾਲੀ ਤੋਂ ਉਮੀਦਵਾਰ ਕੁਲਵੰਤ ਸਿੰਘ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਅਰਬਾਂਪਤੀ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਧਨਾਢਾਂ ਨੇ ਹੀ ਪੰਜਾਬ ਵਿੱਚ ਰਾਜ ਕਰਨ ਦਾ ਠੇਕਾ ਨਹੀਂ ਲਿਆ ਹੋਇਆ। ਪੰਜਾਬ ਦੇ ਲੋਕ ਬਹੁਤ ਸਿਆਣੇ ਹੋ ਚੁੱਕੇ ਹਨ ਕਿਸਾਨੀ ਅੰਦੋਲਨ ਨੇ ਸਿਆਸੀ ਰਵਾਇਤੀ ਸਿਆਸੀ ਪਾਰਟੀਆਂ ਦੀ ਅਸਲੀਅਤ ਲੋਕਾਂ ਅੱਗੇ ਖੋਲ ਕੇ ਰੱਖ ਦਿੱਤੀ ਹੈ। ਹੁਣ ਲੋਕ  ਆਪਣਾ ਵਿਧਾਇਕ ਆਪਣੇ ਕਿਸਾਨ ਅੰਦੋਲਨ ਦੇ ਤਜਰਬਿਆਂ ਦੇ ਆਧਾਰ ਤੇ ਚੁਣਨਗੇ। ਗੁਰਨਾਮ ਸਿੰਘ ਚੜੂਨੀ ਨੇ ਹਲਕੇ ਦੇ ਲੋਕਾਂ ਨੂੰ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਨੂੰ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਕਿਸਾਨੀ ਦਾ ਘਾਣ ਕੀਤਾ ਹੈ ਅਤੇ ਆਪਣੇ ਘਰ ਭਰੇ ਹਨ। ਜਦਕਿ ਕਿਸਾਨ ਅੰਦੋਲਨ ਵਿੱਚੋਂ ਨਿਕਲਿਆ ਸੰਯੁਕਤ ਸਮਾਜ ਮੋਰਚਾ ਪੰਜਾਬ ਦੇ ਆਮ ਘਰਾਂ ਵਿੱਚੋਂ ਨਿਕਲੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰ ਕੇ ਪੰਜਾਬ ਅਤੇ ਪੰਜਾਬੀਅਤ ਦਾ ਭਲਾ ਕਰਨ ਦੇ ਏਜੰਡੇ ਨਾਲ ਅੱਗੇ ਵਧ ਰਿਹਾ ਹੈ।

 

Tags: Ravneet Singh Brar , Ravneet Brar , Sanyukt Samaj Morcha , SSM , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency , Gurnam Singh Chaduni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD