Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਮੋਹਾਲੀ ਦਾ ਕਾਗ਼ਜ਼ੀ ਵਿਕਾਸ ਨਹੀਂ ਜ਼ਮੀਨੀ ਵਿਕਾਸ ਲੋੜੀਦਾ : ਸੰਜੀਵ ਵਸ਼ਿਸ਼ਟ

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 15 Feb 2022

Last updated on: Feb 15, 2022, 00:00 IST

ਮੋਹਾਲੀ ਦੇ ਪੰਦਰਾਂ ਸਾਲ ਰਹੇ ਵਿਧਾਇਕ ਬਲਬੀਰ ਸਿੱਧੂ ਵੱਲੋਂ ਜੇਕਰ ਇਨ੍ਹਾਂ ਪੰਦਰਾਂ ਸਾਲਾਂ ਵਿਚ ਕਾਗ਼ਜ਼ੀ ਵਿਕਾਸ ਦੀ ਥਾਂ ਜ਼ਮੀਨੀ ਵਿਕਾਸ ਕੀਤਾ ਹੁੰਦਾ ਤਾਂ ਅੱਜ ਸ਼ਾਇਦ ਮੋਹਾਲੀ ਚੰਡੀਗੜ੍ਹ ਵਾਂਗ ਇਕ ਖ਼ੂਬਸੂਰਤ ਸ਼ਹਿਰ ਹੁੰਦਾ। ਪਰ ਕਾਂਗਰਸੀ ਵਿਧਾਇਕ ਨੇ ਲੋਕਾਂ ਨਾਲ ਵਿਕਾਸ ਦੇ ਝੂਠੇ ਲਾਰੇ ਹੀ ਲਗਾਏ। ਨਤੀਜਾ ਮੋਹਾਲੀ ਦਾ ਜ਼ਮੀਨੀ ਵਿਕਾਸ ਨਹੀਂ ਹੋ ਸਕਿਆਂ। ਅੱਜ ਵੀ ਲੋਕ ਬਲਬੀਰ ਸਿੱਧੂ ਵੱਲੋਂ ਪੰਜ ਸਾਲ ਪਹਿਲਾਂ ਕੀਤੇ ਵਾਅਦਿਆਂ ਨੂੰ ਦੁਬਾਰਾ ਫਿਰ ਦੁਹਰਾਉਦੇਂ ਹੋਏ ਵੇਖ ਰਹੇ ਹਨ। ਅੱਜ ਵੀ ਲੋਕਾਂ ਨੂੰ ਉਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਨ੍ਹਾਂ ਨਾਲ ਉਹ ਪੰਜ ਸਾਲ ਪਹਿਲਾਂ ਜੂਝ ਰਹੇ ਸਨ। ਇਹ ਗੱਲਾਂ ਭਾਜਪਾ ਦੇ ਮੋਹਾਲੀ ਤੋਂ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਮੋਹਾਲੀ ਦੇ ਵੱਖ ਵੱਖ ਫੇਜ਼ਾਂ ਵਿਚ ਚੋਣ ਮੀਟਿੰਗਾਂ ਦੌਰਾਨ ਕਹੀਆਂ । ਇਸ ਦੌਰਾਨ ਵਸ਼ਿਸ਼ਟ ਨੇ ਫ਼ੇਜ਼ ਤਿੰਨ  ਦੀ ਮਾਰਕੀਟ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਵੀ ਕੀਤਾ।ਵਸ਼ਿਸ਼ਟ ਨੇ ਮੋਹਾਲੀ ਸ਼ਹਿਰ ਦੇ ਬੁਰੇ ਹਾਲਤਾਂ ਸਬੰਧੀ ਗੱਲਬਾਤ ਕਰਦੇ ਹੋਏ ਕਿਹਾ ਕਿ ਮੋਹਾਲੀ ਦੇ ਲੋਕ ਅੱਜ ਵੀ ਆਵਾਰਾ ਜਾਨਵਰਾਂ ਅਤੇ ਕੁੱਤਿਆਂ ਤੋਂ ਦੁਖੀ ਹਨ। ਭਾਜਪਾ ਸਰਕਾਰ ਵਿਚ ਆਵਾਰਾ ਜਾਨਵਰਾਂ ਦੀ ਮੁਸ਼ਕਿਲ ਨੂੰ ਹੱਲ ਕਰਦੇ ਹੋਏ ਸਾਰੇ ਡੇਰੀ ਫਾਰਮ ਵੀ ਸ਼ਹਿਰ ਤੋਂ ਬਾਹਰ ਲਿਜਾਏ ਜਾਣਗੇ।

ਇਸ ਦੇ ਨਾਲ ਹੀ ਮੋਹਾਲੀ ਦੀ ਮਾੜੀ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਮੋਹਾਲੀ ਦੇ ਐਂਟਰੀ ਪੁਆਇੰਟ, ਮਾਰਕੀਟ ਅਤੇ ਹੋਰ ਮਹੱਤਵਪੂਰਨ ਥਾਵਾਂ ਤੇ ਹਾਈ ਡੈਫੀਨੇਸ਼ਨ ਸੀ ਸੀ ਟੀ ਕੈਮਰੇ ਲਗਾਏ ਜਾਣਗੇ। ਵਸ਼ਿਸ਼ਟ ਨੇ ਕਿਹਾ ਵੱਖ ਵੱਖ ਸੈਕਟਰਾਂ ਵਿਚ ਅੱਜ ਵੀ ਧਾਰਮਿਕ ਅਤੇ ਸਮਾਜਿਕ ਆਯੋਜਨਾਂ ਲਈ ਭਵਨ ਨਿਰਮਾਣ  ਲਈ ਜ਼ਮੀਨ ਨਹੀ ਦਿੱਤੀਆਂ ਗਈਆਂ। ਭਾਜਪਾ ਸਰਕਾਰ ਵਿਚ ਸਮਾਜਿਕ ਕੰਮਾਂ ਲਈ ਵੱਖ ਵੱਖ ਭਵਨ ਨਿਰਮਾਣ ਕੀਤੇ ਜਾਣਗੇ। ਇਸ ਦੇ ਨਾਲ ਹੀ ਪਿੰਡਾਂ ਤੋਂ ਸ਼ਹਿਰ ਤੱਕ, ਸ਼ਹਿਰ ਦੇ ਹਰ ਫ਼ੇਜ਼ ਵਿਚ ਅਤੇ ਮੋਹਾਲੀ ਤੋਂ ਚੰਡੀਗੜ੍ਹ ਤੱਕ ਬੱਸ ਸਰਵਿਸ ਸ਼ੁਰੂ ਕਰਨ ਦਾ ਵੀ ਵਾਅਦਾ ਕੀਤਾ।ਵਿਸ਼ਿਸ਼ਟ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਿਰਫ਼ ਅਤੇ ਸਿਰਫ਼ ਵਿਕਾਸ ਦੇ ਮੁੱਦੇ ਤੇ ਹੀ ਚੋਣ ਲੜ ਰਹੀ ਹੈ। ਜਿਸ ਤਰਾਂ ਨਾਲ ਪਿਛਲੇ ਪੰਜ ਸਾਲਾਂ ਵਿਚ ਕਾਂਗਰਸ ਸਰਕਾਰ ਨੇ ਪੰਜਾਬ ਦਾ ਜੋ ਆਰਥਿਕ ਨੁਕਸਾਨ ਕੀਤਾ ਹੈ। ਉਸ ਨੂੰ ਸਿਰਫ਼ ਭਾਜਪਾ ਦੀ ਡਬਲ ਇੰਜਨ ਵਾਲੀ ਸਰਕਾਰ ਲਿਆ ਕੇ ਹੀ ਪੂਰਾ ਕੀਤਾ ਜਾ ਸਕਦਾ ਹੈ।ਵਸ਼ਿਸ਼ਟ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦਾ ਵਾਅਦਾ ਕਰਕੇ ਗਏ ਹਨ। ਇਸ ਨਾਲ ਇਹ ਪ੍ਰਤੱਖ ਹੈ ਕਿ ਪ੍ਰਧਾਨ ਮੰਤਰੀ ਅਤੇ ਭਾਜਪਾ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਸਕਾਰਤਮਕ ਖਰੜਾ ਹੈ ਜਿਸ ਨਾਲ ਉਹ ਇਕ ਨਵੇਂ ਪੰਜਾਬ ਦੀ ਸਿਰਜਣਾ ਦੀ ਗੱਲ ਕਰ ਰਹੇ ਹਨ। ਇਸ ਮੌਕੇ ਤੇ ਸੰਜੀਵ ਵਸ਼ਿਸ਼ਟ ਨਾਲ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਮੌਜੂਦ ਸਨ।

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD