Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਨੇ ਸਾਰੇ ਸਮੀਕਰਨ ਬਦਲੇ, ਆਉਣ ਵਾਲਾ ਸਮਾਂ ਭਾਜਪਾ ਦਾ ਹੋਵੇਗਾ : ਫਤਹਿਜੰਗ ਸਿੰਘ ਬਾਜਵਾ

ਪਿੰਡ ਗ੍ਰੰਥਗੜ੍ਹ ਤੋਂ ਦਰਜਨ ਪਰਿਵਾਰ ਫਤਹਿ ਬਾਜਵਾ ਦੀ ਅਗਵਾਈ ’ਚ ਭਾਜਪਾ ’ਚ ਸ਼ਾਮਲ

Fateh Jung Singh Bajwa, Congress, Punjab Congress, Batala

Web Admin

Web Admin

5 Dariya News

ਬਟਾਲਾ , 15 Feb 2022

Last updated on: Feb 15, 2022, 00:00 IST

ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜਦੋਂ ਪਿੰਡ ਗ੍ਰੰਥਗੜ੍ਹ ’ਚ 12 ਪਰਿਵਾਰ ਫਤਹਿ ਬਾਜਵਾ ਦੀ ਅਗਵਾਈ ’ਚ ਭਾਜਪਾ ’ਚ ਸ਼ਾਮਲ ਹੋ ਗਏ। ਜਿਸ ਤਹਿਤ ਫਤਹਿ ਬਾਜਵਾ ਨੂੰ ਹਲਕਾ ਵਾਸੀਆਂ ਵੱਲੋਂ ਪਿਆਰ ਤੇ ਸਮਰਥਨ ਮਿਲ ਰਿਹਾ ਹੈ, ਉਸ ਨਾਲ ਵਿਰੋਧੀਆਂ ਦੇ ਹੌਂਸਲੇ ਪੂਰੀ ਤਰ੍ਹਾਂ ਪਸਤ ਹੋ ਚੁੱਕੇ ਹਨ। ਇਸ ਮੌਕੇ ਗਲਬਾਤ ਕਰਦੇ ਹੋਏ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਦੀ ਜਨਹਿੱਤ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਭਾਜਪਾ ਦੇ ਨਾਲ ਜੁੜ ਰਹੇ ਹਨ ਅਤੇ ਅੱਜ ਇਸੇ ਤਹਿਤ ਪਿੰਡ ਗ੍ਰੰਥਗੜ੍ਹ ਦੇ ਸਾਬਕਾ ਸਰਪੰਚ ਸੰਤੋਖ ਸਿੰਘ ਦਾ ਪਰਿਵਾਰ, ਬਲਵਿੰਦਰ ਸਿੰਘ, ਡਿਪੂ ਹੋਲਡਰ ਲਖਵਿੰਦਰ ਸਿੰਘ, ਨਿਰਮਲ ਸਿੰਘ ਆਦਿ ਸਮੇਤ 12 ਪਰਿਵਾਰ ਭਾਜਪਾ ’ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਕਦੇ ਵੀ ਲੋਕਾਂ ਦੇ ਹੱਕਾਂ ਦੀ ਗੱਲ ਨਹੀਂ ਕੀਤੀ ਅਤੇ ਨਾ ਹੀ ਪੰਜਾਬ ਦੀ ਭਲਾਈ ਲਈ ਕੋਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਉਕਤ ਪਾਰਟੀਆਂ ਦੇ ਆਗੂ ਲੋਕਾਂ ਦੇ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਨੂੰ ਗੁੰਮਰਾਹ ਕਰ ਰਹੇ ਹਨ ਪਰ ਪੰਜਾਬ ਦੇ ਲੋਕ ਨੇ ਇਸ ਵਾਰ ਭਾਜਪਾ ਨੂੰ ਸੱਤਾ ਵਿਚ ਲਿਆਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੇ ਸਾਰੇ ਸਮੀਕਰਨ ਬਦਲ ਦਿੱਤੇ ਹਨ ਅਤੇ ਇਹ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲੇ ਸਮਾਂ ਭਾਜਪਾ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਦੇ ਪਿਆਰ ਤੇ ਸਮਰਥਨ ਨਾਲ ਉਹ ਚੋਣਾਂ ’ਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ।  

 

Tags: Fateh Jung Singh Bajwa , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD