Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਰਫ ਕਾਂਗਰਸ ਪਾਰਟੀ ਹੀ ਦਲਿਤ ਤੇ ਪੱਛੜੇ ਵਰਗਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ : ਤ੍ਰਿਪਤ ਬਾਜਵਾ

ਕਾਂਗਰਸ ਪਾਰਟੀ ਨੇ ਇੱਕ ਰਾਜੇ ਦੀ ਥਾਂ ਦਲਿਤ ਆਗੂ ਨੂੰ ਮੁੱਖ ਮੰਤਰੀ ਬਣਾ ਕੇ ਰਾਜਨੀਤੀ ਵਿੱਚ ਇਤਿਹਾਸਕ ਬਦਲਾਅ ਲਿਆਂਦਾ

Tript Rajinder Singh Bajwa, Tripat Rajinder Singh Bajwa, Punjab Pradesh Congress Committee, Congress, Punjab Congress, Punjab, Batala

Web Admin

Web Admin

5 Dariya News

ਫ਼ਤਹਿਗੜ੍ਹ ਚੂੜੀਆਂ , 15 Feb 2022

Last updated on: Feb 15, 2022, 00:00 IST

ਇਸ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪਿੰਡ ਡਾਲੇਚੱਕ ਵਿਖੇ ਹੋਈ ਭਰਵੀ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਹੀ ਪੰਜਾਬ ਖਾਸ ਕਰਕੇ ਸਮਾਜ ਦੇ ਦਲਿਤ ਤੇ ਪੱਛੜੇ ਵਰਗਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ ਜਦਕਿ ਵਪਾਰੀ ਬਿਰਤੀ ਦੀਆਂ ਮਾਲਕ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਵਰਗੀਆਂ ਸਿਆਸੀ ਜਮਾਤਾਂ ਲਈ ਰਾਜਨੀਤੀ ਸੇਵਾ ਨਹੀਂ ਸਗੋਂ ਇੱਕ ਮੁਨਾਫ਼ੇਖੋਰ ਧੰਦਾ ਹੈ।ਕਾਂਗਰਸੀ ਆਗੂ ਨੇ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਹੀ ਸੱਚੇ ਅਰਥਾਂ ਵਿੱਚ ਧਰਮ ਨਿਰਪੱਖ, ਜਮਹੂਰੀਅਤ ਅਤੇ ਸਰਬੱਤ ਦੇ ਭਲੇ ਵਿੱਚ ਵਿਸ਼ਵਾਸ਼ ਰੱਖਣ ਵਾਲੀ ਜਨਤਕ ਅਧਾਰ ਵਾਲੀ ਪਾਰਟੀ ਹੈ ਅਤੇ ਇਸਦੇ ਮੁਕਾਬਲੇ ਚੋਣਾਂ ਲੜਨ ਵਾਲੀਆਂ ਪ੍ਰਮੁੱਖ ਪਾਰਟੀਆਂ ਸਮਾਜ ਦੇ ਵੱਖ-ਵੱਖ ਵਰਗਾਂ ਵਿੱਚ ਨਫ਼ਰਤ ਫੈਲਾਅ ਕੇ ਆਪਣੇ ਸੌੜੇ ਰਾਜਸੀ ਹਿੱਤਾਂ ਦੀ ਪੂਰਤੀ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੇ 10 ਸਾਲਾਂ ਦੇ ਰਾਜ ਦੌਰਾਨ ਮਾਫੀਆ ਰਾਜ ਰਾਹੀਂ ਟਰਾਂਸਪੋਰਟ ਅਤੇ ਕੇਬਲ ਟੀਵੀ ਸਮੇਤ ਹਰ ਕਾਰੋਬਾਰ ਉੱਤੇ ਆਪਣਾ ਕਬਜ਼ਾ ਕਰਕੇ ਹਜ਼ਾਰਾਂ ਪਰਿਵਾਰਾਂ ਤੋਂ ਰੁਜ਼ਗਾਰ ਖੋਹ ਲਿਆ ਸੀ। 

ਸ੍ਰੀ ਬਾਜਵਾ ਨੇ ਕਿਹਾ ਕਿ ਭਾਜਪਾ ਦੀ ਤਾਂ ਸੋਚ ਹੀ ਇਹ ਹੈ ਕਿ ਘੱਟ ਗਿਣਤੀਆਂ ਵਿਰੁੱਧ ਕਿਸੇ ਨਾ ਕਿਸੇ ਬਹਾਨੇ ਨਫ਼ਰਤ ਫੈਲਾਅ ਕੇ ਬਹੁ-ਗਿਣਤੀ ਦੀਆਂ ਵੋਟਾਂ ਹਾਸਲ ਕਰਕੇ ਸਤਾ ਉੱਤੇ ਕਾਬਜ਼ ਹੋਇਆ ਜਾਵੇ।ਆਮ ਆਦਮੀ ਪਾਰਟੀ ਵੱਲੋਂ ਪ੍ਰਚਾਰ ਜਾ ਰਹੇ ਬਦਲਾਅ ਉੱਤੇ ਟਕੋਰ ਕਰਦਿਆਂ ਸ੍ਰੀ ਬਾਜਵਾ ਨੇ ਕਿਹਾ ਕਿ ਸਭ ਤੋਂ ਵੱਡਾ ਬਦਲਾਅ ਤਾਂ ਕਾਂਗਰਸ ਪਾਰਟੀ ਨੇ ਇੱਕ ਰਾਜੇ ਦੀ ਥਾਂ ਗਰੀਬ ਤੇ ਦਲਿਤ ਪਰਿਵਾਰ ਵਿਚ ਜਨਮੇਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸੋਚਣਾ ਚਾਹੀਦਾ ਹੈ ਕਿ ਕੇਜਰੀਵਾਲ ਪੜ੍ਹੇ ਲਿਖੇ ਅਤੇ ਸੁਲਝੇ ਹੋਏ ਸਿਆਸੀ ਆਗੂ ਚਰਨਜੀਤ ਸਿੰਘ ਚੰਨੀ ਦੀ ਥਾਂ ਇੱਕ ਅਨਪੜ੍ਹ ਅਤੇ ਅਨਾੜੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾ ਕੇ ਕਿਹੋ ਜਿਹਾ ਬਦਲਾਅ ਲਿਆਉਣਾ ਚਾਹੁੰਦਾ ਹੈ।ਸ੍ਰੀ ਬਾਜਵਾ ਨੇ ਕਿਹਾ ਕਿ ਹੁਣ ਚਿੱਟੇ ਦਿਨ ਵਾਂਗ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਵਿੱਚ ਮੁੜ ਤੋਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਸਰਕਾਰ ਬਣੇਗੀ ਜਿਹੜੀ ਪੰਜਾਬ ਨੂੰ ਅਗਲੇ ਪੰਜ ਸਾਲਾਂ ਵਿੱਚ ਕਰਜ਼ਾ ਮੁਕਤ, ਨਸ਼ਾ ਮੁਕਤ, ਬੇਰੁਜ਼ਗਾਰੀ ਅਤੇ ਮਾਫੀਆ ਮੁਕਤ ਸੂਬਾ ਬਣਾਵੇਗੀ।

 

Tags: Tript Rajinder Singh Bajwa , Tripat Rajinder Singh Bajwa , Punjab Pradesh Congress Committee , Congress , Punjab Congress , Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD