Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵੱਖ ਵੱਖ ਪਿੰਡਾਂ ਵਿੱਚ ਕੀਤੀਆਂ ਬਲਬੀਰ ਸਿੰਘ ਸਿੱਧੂ ਦੇ ਹੱਕ ਵਿਚ ਚੋਣ ਮੀਟਿੰਗਾਂ

ਬਲਬੀਰ ਸਿੰਘ ਸਿੱਧੂ ਦੇਖੇ ਪਰਖੇ ਅਤੇ ਵਿਸ਼ਵਾਸ ਤੇ ਖਰੇ ਉਤਰੇ ਆਗੂ; ਕੁਲਵੰਤ ਸਿੰਘ ਲੋਕਾਂ ਦਾ ਨਕਾਰਿਆ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh  Nagar

Web Admin

Web Admin

5 Dariya News

ਮੁਹਾਲੀ , 15 Feb 2022

Last updated on: Feb 15, 2022, 00:00 IST

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਕਾਂਗਰਸ ਪਾਰਟੀ ਦੇ ਮੋਹਾਲੀ ਹਲਕੇ ਤੋਂ ਉਮੀਦਵਾਰ ਬਲਬੀਰ ਸਿੰਘ ਸਿੱਧੂ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਦੇ ਹੱਕ ਵਿੱਚ ਵੱਖ ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ  ਨੂੰ ਸੰਬੋਧਨ ਕੀਤਾ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਵਿਚਾਲੇ ਜੇਕਰ ਤੁਲਨਾ ਕੀਤੀ ਜਾਵੇ ਤਾਂ ਬਲਬੀਰ ਸਿੰਘ ਸਿੱਧੂ ਜਿੱਥੇ ਇਸ ਹਲਕੇ ਦੇ ਲੋਕਾਂ ਦੇ ਦੇਖੇ ਪਰਖੇ ਅਤੇ ਵਿਸ਼ਵਾਸ ਤੇ ਖਰੇ ਉਤਰੇ ਹੋਏ ਆਗੂ ਹਨ ਜੋ ਹਰ ਸਮੇਂ ਲੋਕਾਂ ਲਈ ਉਪਲੱਬਧ ਹਨ ਅਤੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਵੇਲੇ ਉਨ੍ਹਾਂ ਦੇ ਨਾਲ ਖੜ੍ਹੇ ਹਨ, ਉੱਥੇ ਦੂਜੇ ਪਾਸੇ ਕੁਲਵੰਤ ਸਿੰਘ ਨੂੰ ਵੀ ਲੋਕਾਂ ਨੇ ਪਰਖਿਆ ਹੋਇਆ ਹੈ ਜਿਨ੍ਹਾਂ ਨੇ ਉਸ ਨੂੰ ਐਮ ਸੀ ਦੀਆਂ ਚੋਣਾਂ ਵਿੱਚ ਜਿਤਾਇਆ ਸੀ ਅਤੇ ਕਾਂਗਰਸ ਪਾਰਟੀ ਦੀ ਬਦੌਲਤ ਉਹ ਮੇਅਰ ਬਣਿਆ ਸੀ ਪਰ ਉਸ ਨੇ ਕਦੇ ਲੋਕਾਂ ਨੂੰ ਮਿਲਣਾ ਵੀ ਮੁਨਾਸਿਬ ਨਹੀਂ ਸਮਝਿਆ ਲੋਕਾਂ ਦੀਆਂ ਦੁੱਖ ਤਕਲੀਫਾਂ ਤੋਂ ਉਸਨੇ ਕੀ ਹੱਲ ਕਰਨੀਆਂ ਸਨ। 

ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਨੂੰ  2021 ਦੀਆਂ ਨਗਰ ਨਿਗਮ ਚੋਣਾਂ ਵਿਚ ਉਸ ਦੇ ਵਾਰਡ ਦੇ ਲੋਕਾਂ ਨੇ ਬੁਰੀ ਤਰ੍ਹਾਂ ਹਰਾਇਆ  ਤੇ ਲੋਕਾਂ ਦੇ ਨਕਾਰੇ ਹੋਏ ਆਗੂ ਨੂੰ ਸਿਰਫ ਇਕ ਧਨਾਢ ਅਤੇ ਵਿਅਕਤੀ ਹੋਣ ਕਾਰਨ ਆਮ ਆਦਮੀ  ਪਾਰਟੀ ਨੇ ਟਿਕਟ ਦਿੱਤੀ ਹੈ ਜਿਸ ਤੋਂ ਆਮ ਆਦਮੀ ਪਾਰਟੀ ਦਾ ਕਿਰਦਾਰ ਵੀ ਸਾਫ਼ ਹੋ ਜਾਂਦਾ ਹੈ ਇੱਥੇ ਇਹ ਕਿੰਨੀ ਕੁ ਆਮ ਲੋਕਾਂ  ਦੀ ਪਾਰਟੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸਮਾਂ ਹੁਣ ਕੋਈ ਤਜਰਬਾ ਕਰਨ ਦਾ ਨਹੀਂ ਹੈ  ਕਿਉਂਕਿ ਲੋਕ ਪਹਿਲਾਂ ਹੀ ਕੁਲਵੰਤ ਸਿੰਘ ਵਰਗੇ ਆਗੂ ਨੂੰ ਜਿਤਾ ਕੇ ਬਹੁਤ ਮਾੜਾ ਤਜਰਬਾ ਹਾਸਲ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਦੇ ਵਾਰਡ ਦੇ ਲੋਕ ਖੁਦ ਹਲਕੇ ਦੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਉਸ ਦੀ ਅਸਲੀਅਤ ਬਿਆਨ ਕਰ ਰਹੇ ਹਨ  ਤਾਂ ਜੋ ਮੋਹਾਲੀ ਦੇ ਲੋਕ ਇਸ ਦੇ ਝਾਂਸੇ ਆਉਣ ਦੀ ਗਲਤੀ ਨਾ ਕਰਨ। ਇਨ੍ਹਾਂ ਰੈਲੀਆਂ ਵਿੱਚ ਜੰਗ ਬਹਾਦਰ ਸਿੰਘ ਕੁੰਭਡ਼ਾ, ਅਜੈਬ ਸਿੰਘ ਬਾਕਰਪੁਰ , ਬਲਬੀਰ ਸਿੰਘ ਗੋਬਿੰਦਗਡ਼੍ਹ, ਰਮਸ਼ੇਰ, ਨਾਜਰ ਸਿੰਘ ਪੰਚ, ਸਵਰਨ ਸਿੰਘ, ਅਸ਼ੋਕ ਕੁਮਾਰ ਸਾਬਕਾ ਪੰਚ,  ਬੰਟੀ, ਇੰਦਰਪੁਰੀ ਜਗੀਰ ਪੰਚ ਤੇ ਹੋਰ ਇਲਾਕਾ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD