Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਪਾਰੀਆਂ ਦੀ ਸੁਰੱਖਿਆ ਦੇ ਲਈ ਇੰਸਪੈਕਟਰੀ ਰਾਜ ਨੂੰ ਪੂਰੀ ਤਰ੍ਹਾਂ ਕਰਾਂਗੇ ਖਤਮ: ਮਨੀਸ਼ ਸਿਸੋਦੀਆ

'ਆਪ' ਸਰਕਾਰ 'ਚ ਇੰਸਪੈਕਟਰ ਕਿਸੇ ਵੀ ਦੁਕਾਨਦਾਰ ਤੇ ਵਪਾਰੀ ਨੂੰ ਨਹੀਂ ਕਰਨਗੇ ਤੰਗ: ਮਨੀਸ਼ ਸਿਸੋਦੀਆ

Manish Sisodia, AAP, Aam Aadmi Party, Ahmadgarh, Malerkotla, Aam Aadmi Party Punjab, AAP Punjab, Patiala, Nabha

Web Admin

Web Admin

5 Dariya News

ਪਟਿਆਲਾ (ਨਾਭਾ) , 15 Feb 2022

Last updated on: Feb 15, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪਟਿਆਲਾ ਸ਼ਹਿਰੀ ਦੇ ਵਿਧਾਨ ਸਭਾ ਹਲਕਾ ਨਾਭਾ ਤੋਂ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ (ਦੇਵ ਮਾਨ) ਅਤੇ ਪਟਿਆਲਾ ਦੇਹਾਤੀ ਦੇ ਵਿਧਾਨ ਸਭਾ ਹਲਕਾ ਤ੍ਰਿਪੜੀ ਤੋਂ ਉਮੀਦਵਾਰ ਡਾ: ਬਲਬੀਰ ਦੇ ਹੱਕ ਵਿੱਚ ਪ੍ਰਚਾਰ ਕੀਤਾ। ਸਿਸੋਦੀਆ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਜਿਤਾ ਕੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।ਮੰਗਲਵਾਰ ਨੂੰ ਮਨੀਸ਼ ਸਿਸੋਦੀਆ ਨੇ ਪਟਿਆਲਾ ਸ਼ਹਿਰੀ ਅਤੇ ਦਿਹਾਤੀ ਦੇ ਵੱਖ-ਵੱਖ ਖੇਤਰਾਂ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ। ਸਿਸੋਦੀਆ ਨੇ ਕਿਹਾ ਕਿ ਅਕਾਲੀ-ਕਾਂਗਰਸ ਦੀਆਂ ਬੇਈਮਾਨ ਸਰਕਾਰਾਂ ਸਾਲਾਂ ਤੋਂ ਪੰਜਾਬ ਅਤੇ ਪੰਜਾਬੀਆਂ 'ਤੇ ਬਹੁਤ ਅੱਤਿਆਚਾਰ ਕਰਦਿਆਂ ਆ ਰਹੀਆਂ ਹਨ। ਹੁਣ ਪੰਜਾਬ ਨੂੰ ਇਮਾਨਦਾਰ ਰਾਜਨੀਤੀ ਦੀ ਲੋੜ ਹੈ। ਇਸ ਵਾਰ ਲੋਕਾਂ ਨੇ ਕੇਜਰੀਵਾਲ ਤੇ ਭਗਵੰਤ ਮਾਨ ਦੀ ਜੋੜੀ ਨੂੰ ਮੌਕਾ ਦੇਣ ਦਾ ਮਨ ਬਣਾ ਲਿਆ ਹੈ। 'ਆਪ' ਦੀ ਸਰਕਾਰ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾਵੇਗੀ।ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਕੰਮ ਕਰਕੇ ਦਿਖਾਇਆ ਹੈ। ਦਿੱਲੀ ਵਿੱਚ ਅਸੀਂ ਇੰਸਪੈਕਟਰੀ ਰਾਜ ਖਤਮ ਕੀਤਾ। ਵੈਟ ਘਟਾ ਕੇ ਵਪਾਰੀਆਂ 'ਤੇ ਭਾਰੀ ਟੈਕਸ ਦਾ ਬੋਝ ਘਟਾਇਆ ਗਿਆ। ਅੱਜ ਦਿੱਲੀ ਦਾ ਹਰ ਵਪਾਰੀ ਅਤੇ ਦੁਕਾਨਦਾਰ ਇਹ ਭੁੱਲ ਗਿਆ ਹੈ ਕਿ ਇੰਸਪੈਕਟਰ ਕੀ ਹੁੰਦਾ ਹੈ। 10 ਮਾਰਚ ਤੋਂ ਬਾਅਦ ਪੰਜਾਬ 'ਚ ਵੀ ਇੰਸਪੈਕਟਰੀ ਰਾਜ ਖਤਮ ਹੋ ਜਾਵੇਗਾ। 

ਸਿਸੋਦੀਆ ਨੇ ਵਾਅਦਾ ਕੀਤਾ ਕਿ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਕੋਈ ਵੀ ਇੰਸਪੈਕਟਰ ਦੁਕਾਨਦਾਰ ਜਾਂ ਵਪਾਰੀ ਨੂੰ ਕਦੇ ਵੀ ਪ੍ਰੇਸ਼ਾਨ ਨਹੀਂ ਕਰੇਗਾ।ਸਿਸੋਦੀਆ ਨੇ ਕਿਹਾ ਕਿ  ਕੋਰੋਨਾ ਮਹਾਮਾਰੀ ਨਾਲ ਆਈ ਮੰਦੀ ਕਾਰਨ ਸੂਬੇ ਦਾ ਹਰ ਛੋਟਾ-ਵੱਡਾ ਦੁਕਾਨਦਾਰ ਅਤੇ ਵਪਾਰੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਕਾਂਗਰਸ ਅਤੇ ਇਸ ਦੇ ਮੰਤਰੀਆਂ ਨੇ ਉਨ੍ਹਾਂ ਨੂੰ ਰਿਆਇਤਾਂ ਦੇਣ ਦੀ ਬਜਾਏ ਆਪਣੀਆਂ ਤਿਜੋਰੀਆਂ ਭਰੀਆਂ। 'ਆਪ' ਦੀ ਸਰਕਾਰ ਵਪਾਰੀਆਂ, ਉਦਯੋਗਪਤੀਆਂ ਅਤੇ ਦੁਕਾਨਦਾਰਾਂ ਨੂੰ ਪ੍ਰਫੁੱਲਤ ਕਰਨ ਅਤੇ ਮੰਦੀ ਤੋਂ ਉਭਾਰਨ ਲਈ ਨਵੀਆਂ ਯੋਜਨਾਵਾਂ ਲੈ ਕੇ ਆਵੇਗੀ।ਸਿਸੋਦੀਆ ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ 'ਚ ਅਕਾਲੀ ਦਲ ਦੀ ਸਰਕਾਰ ਰਹੀ। ਅਕਾਲੀ ਨੇਤਾਵਾਂ ਨੇ ਸੂਬੇ ਨੂੰ ਭ੍ਰਿਸ਼ਟਾਚਾਰ ਅਤੇ ਮਾਫੀਆ ਦੀ ਰਾਜਧਾਨੀ ਬਣਾ ਦਿੱਤਾ। ਕਾਂਗਰਸ ਸਰਕਾਰ ਬਣਨ ਤੋਂ ਬਾਅਦ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਕਾਲੀਆਂ ਦੀ ਇਸ ਰਵਾਇਤ ਨੂੰ ਅੱਗੇ ਤੋਰਿਆ। ਦੋਵਾਂ ਪਾਰਟੀਆਂ ਨੇ ਮਿਲ ਕੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਦਿੱਤਾ ਹੈ। ਅਸੀਂ ਨੌਜਵਾਨਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣਾ ਹੈ। ਸਿਸੋਦੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੁਸੀਂ ਅਕਾਲੀ ਅਤੇ ਕਾਂਗਰਸ ਨੂੰ ਮੌਕੇ ਦਿੱਤੇ ਹਨ। ਇਸ ਵਾਰ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦਿਓ ਅਤੇ 20 ਫਰਵਰੀ ਨੂੰ ਝਾੜੂ ਦਾ ਬਟਨ ਦਬਾ ਕੇ ਪੰਜਾਬ ਵਿੱਚ 'ਆਪ' ਦੀ ਇਮਾਨਦਾਰ ਅਤੇ ਸਥਿਰ ਸਰਕਾਰ ਬਣਾਓ।

 

Tags: Manish Sisodia , AAP , Aam Aadmi Party , Ahmadgarh , Malerkotla , Aam Aadmi Party Punjab , AAP Punjab , Patiala , Nabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD