Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਕਾਰੋਬਾਰੀ ਜਗਤ ਦੀਆਂ ਸਾਰੀਆਂ ਸਮੱਸਿਆਵਾਂ ਦਾ ਕਰਾਂਗੇ ਹੱਲ : ਮਨੀਸ਼ ਸਿਸੋਦੀਆ

ਕਾਰੋਬਾਰ ਨੂੰ ਪ੍ਰਫੁੱਲਤ ਕਰਨ ਲਈ ਇੰਸਪੈਕਟਰੀ ਰਾਜ ਪੂਰੀ ਤਰ੍ਹਾਂ ਕਰਾਂਗੇ ਖਤਮ: ਮਨੀਸ਼ ਸਿਸੋਦੀਆ

Manish Sisodia, AAP, Aam Aadmi Party, Ahmadgarh, Malerkotla, Aam Aadmi Party Punjab, AAP Punjab

Web Admin

Web Admin

5 Dariya News

ਅਹਿਮਦਗੜ੍ਹ (ਮਾਲੇਰਕੋਟਲਾ) , 15 Feb 2022

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਧਾਨ ਸਭਾ ਹਲਕਾ ਅਹਿਮਦਗੜ੍ਹ ਤੋਂ ਪਾਰਟੀ ਦੇ ਉਮੀਦਵਾਰ ਜਸਵੰਤ ਸਿੰਘ ਗੱਜਣਮਾਜਰਾ ਦੇ ਹੱਕ ਵਿੱਚ ਪ੍ਰਚਾਰ ਕੀਤਾ। ਸਿਸੋਦੀਆ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।ਮੰਗਲਵਾਰ ਨੂੰ ਮਨੀਸ਼ ਸਿਸੋਦੀਆ ਨੇ ਹਲਕਾ ਅਹਿਮਦਗੜ੍ਹ ਦੇ ਵੱਖ-ਵੱਖ ਇਲਾਕਿਆਂ 'ਚ 'ਆਪ' ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਸਿਸੋਦੀਆ ਨੇ ਕਿਹਾ ਕਿ ਅਕਾਲੀ-ਕਾਂਗਰਸ ਦੀਆਂ ਬੇਈਮਾਨ ਸਰਕਾਰਾਂ ਸਾਲਾਂ ਤੋਂ ਪੰਜਾਬ ਅਤੇ ਪੰਜਾਬੀਆਂ 'ਤੇ ਬਹੁਤ ਅੱਤਿਆਚਾਰ ਕਰਦਿਆਂ ਆ ਰਹੀਆਂ ਹਨ। ਹੁਣ ਪੰਜਾਬ ਨੂੰ ਇਮਾਨਦਾਰ ਰਾਜਨੀਤੀ ਦੀ ਲੋੜ ਹੈ। ਇਸ ਵਾਰ ਲੋਕਾਂ ਨੇ ਕੇਜਰੀਵਾਲ ਤੇ ਭਗਵੰਤ ਮਾਨ ਦੀ ਜੋੜੀ ਨੂੰ ਮੌਕਾ ਦੇਣ ਦਾ ਮਨ ਬਣਾ ਲਿਆ ਹੈ। 'ਆਪ' ਦੀ ਸਰਕਾਰ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾਵੇਗੀ।ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਕੰਮ ਕਰਕੇ ਦਿਖਾਇਆ ਹੈ। ਦਿੱਲੀ ਵਿੱਚ ਅਸੀਂ ਇੰਸਪੈਕਟਰੀ ਰਾਜ ਖਤਮ ਕੀਤਾ। ਵੈਟ ਘਟਾ ਕੇ ਵਪਾਰੀਆਂ 'ਤੇ ਭਾਰੀ ਟੈਕਸ ਦਾ ਬੋਝ ਘਟਾਇਆ ਗਿਆ। ਅੱਜ ਦਿੱਲੀ ਦਾ ਹਰ ਵਪਾਰੀ ਅਤੇ ਦੁਕਾਨਦਾਰ ਇਹ ਭੁੱਲ ਗਿਆ ਹੈ ਕਿ ਇੰਸਪੈਕਟਰ ਕੀ ਹੁੰਦਾ ਹੈ। 10 ਮਾਰਚ ਤੋਂ ਬਾਅਦ ਪੰਜਾਬ 'ਚ ਵੀ ਇੰਸਪੈਕਟਰੀ ਰਾਜ ਖਤਮ ਹੋ ਜਾਵੇਗਾ। 

ਸਿਸੋਦੀਆ ਨੇ ਵਾਅਦਾ ਕੀਤਾ ਕਿ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਕੋਈ ਵੀ ਇੰਸਪੈਕਟਰ ਦੁਕਾਨਦਾਰ ਜਾਂ ਵਪਾਰੀ ਨੂੰ ਕਦੇ ਵੀ ਪ੍ਰੇਸ਼ਾਨ ਨਹੀਂ ਕਰੇਗਾ।ਸਿਸੋਦੀਆ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਨਾਲ ਆਈ ਮੰਦੀ ਕਾਰਨ ਸੂਬੇ ਦਾ ਹਰ ਛੋਟਾ-ਵੱਡਾ ਦੁਕਾਨਦਾਰ ਅਤੇ ਵਪਾਰੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਕਾਂਗਰਸ ਅਤੇ ਇਸ ਦੇ ਮੰਤਰੀਆਂ ਨੇ ਉਨ੍ਹਾਂ ਨੂੰ ਰਿਆਇਤਾਂ ਦੇਣ ਦੀ ਬਜਾਏ ਆਪਣੀਆਂ ਤਿਜੋਰੀਆਂ ਭਰੀਆਂ। 'ਆਪ' ਦੀ ਸਰਕਾਰ ਵਪਾਰੀਆਂ, ਉਦਯੋਗਪਤੀਆਂ ਅਤੇ ਦੁਕਾਨਦਾਰਾਂ ਨੂੰ ਪ੍ਰਫੁੱਲਤ ਕਰਨ ਅਤੇ ਮੰਦੀ ਤੋਂ ਉਭਾਰਨ ਲਈ ਨਵੀਆਂ ਯੋਜਨਾਵਾਂ ਲੈ ਕੇ ਆਵੇਗੀ।ਸਿਸੋਦੀਆ ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ 'ਚ ਅਕਾਲੀ ਦਲ ਦੀ ਸਰਕਾਰ ਰਹੀ। ਅਕਾਲੀ ਨੇਤਾਵਾਂ ਨੇ ਸੂਬੇ ਨੂੰ ਭ੍ਰਿਸ਼ਟਾਚਾਰ ਅਤੇ ਮਾਫੀਆ ਦੀ ਰਾਜਧਾਨੀ ਬਣਾ ਦਿੱਤਾ। ਕਾਂਗਰਸ ਸਰਕਾਰ ਬਣਨ ਤੋਂ ਬਾਅਦ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਕਾਲੀਆਂ ਦੀ ਇਸ ਰਵਾਇਤ ਨੂੰ ਅੱਗੇ ਤੋਰਿਆ। ਦੋਵਾਂ ਪਾਰਟੀਆਂ ਨੇ ਮਿਲ ਕੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਦਿੱਤਾ ਹੈ। ਅਸੀਂ ਨੌਜਵਾਨਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣਾ ਹੈ। ਸਿਸੋਦੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੁਸੀਂ ਅਕਾਲੀ ਅਤੇ ਕਾਂਗਰਸ ਨੂੰ ਮੌਕੇ ਦਿੱਤੇ ਹਨ। ਇਸ ਵਾਰ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦਿਓ ਅਤੇ 20 ਫਰਵਰੀ ਨੂੰ ਝਾੜੂ ਦਾ ਬਟਨ ਦਬਾ ਕੇ ਪੰਜਾਬ ਵਿੱਚ 'ਆਪ' ਦੀ ਇਮਾਨਦਾਰ ਅਤੇ ਸਥਿਰ ਸਰਕਾਰ ਬਣਾਓ।

 

Tags: Manish Sisodia , AAP , Aam Aadmi Party , Ahmadgarh , Malerkotla , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD