Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਅਕਾਲੀ ਦਲ ਤੇ ਬਸਪਾ ਸਰਕਾਰ ਆਉਣ ਨਾਲ ਸਮਾਜਿਕ ਭਲਾਈ ਸਕੀਮਾਂ ਵਿਚ ਵਾਧਾ ਹੋਵੇਗਾ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 75000 ਰੁਪਏ ਕੀਤੀ ਜਾਵੇਗੀ

Sukhbir Singh Badal, Shiromani Akali Dal, SAD, Akali Dal, Ghanaur

Web Admin

Web Admin

5 Dariya News

ਘਨੌਰ , 15 Feb 2022

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਸਰਕਾਰ ਆਉਣ ਨਾਲ ਸਮਾਜ ਭਲਾਈ ਸਕੀਮਾਂ ਵਿਚ ਵਾਧਾ ਹੋਵੇਗਾ ਅਤੇ ਉਹਨਾਂ ਕਿਹਾ ਕਿ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਅਤੇ ਕਮਜ਼ੋਰ ਵਰਗਾਂ ਦੀਆਂ ਧੀਆਂ ਵਾਸਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 75000 ਰੁਪਏ ਕੀਤੀ ਜਾਵੇਗੀ।ਇਥੇ ਪਾਰਟੀ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਇਹ ਵੀ ਵਾਅਦਾ ਕਰਦੇ ਹਾਂ ਕਿ ਜਿਹੜੇ ਨੀਲੇ ਕਾਰਡ ਕਾਂਗਰਸ ਸਰਕਾਰ ਨੇ ਕੱਟੇ ਹਨ ਜਿਹਨਾਂ ਦੀ ਬਦੌਲਤ ਕਮਜੋਰ ਵਰਗਾਂ ਨੁੰ ਸਸਤਾ ਰਾਸ਼ਨ ਮਿਲਦਾ ਸੀ, ਉਹ ਸਾਰੇ ਅਸੀਂ ਬਹਾਲ ਕਰਾਂਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਗਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਸਹਾਇਤਾ ਦਿੱਤੀ ਜਾਵੇਗੀ ਅਤੇ ਸਾਰੇ ਘਰੇਲੂ ਖਪਤਕਾਰਾਂ ਨੁੰ 400 ਯੁਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ।ਆਮ ਆਦਮੀ ਪਾਰਟੀ ’ਤੇ ਹੱਲਾ ਬੋਲਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੁੰ ਚੌਕਸ ਕੀਤਾ ਕਿ ਉਹ ਇਸਦੇ ਝੂਠੇ ਪ੍ਰਾਪੇਗੰਡੇ ਤੋਂ ਸਾਵਧਾਨ ਰਹਿਣ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਇਕ ਮੌਕਾ ਮੰਗ ਕੇ ਪੰਜਾਬੀਆਂ ਨੂੰ ਵੋਟਾਂ ਪਾਉਣ ਦੀ ਅਪੀਲ ਕਰ ਰਹੇ ਹਨ। 

ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬੀਆਂ ਨੇ 2017 ਵਿਚ ਆਮ ਆਦਮੀ ਪਾਰਟੀ ਨੁੰ ਮੌਕਾ ਦਿੱਤਾ ਸੀ ਅਤੇ ਇਸਨੁੰ ਪ੍ਰਮੁੱਖ ਵਿਰੋਧੀ ਪਾਰਟੀ ਬਣਾਇਆ ਸੀ। ਉਹਨਾਂ ਕਿਹਾ ਕਿ ਬਜਾਏ ਪੰਜਾਬੀਆਂ ਦੇ ਮੁੱਦੇ ਚੁੱਕਣ ਦੇ ਇਸਦੇ 20 ਵਿਚੋਂ 11 ਵਿਧਾਇਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਉਹਨਾਂ ਕਿਹਾ ਕਿ ਪੰਜਾਬੀ ਕਦੇ ਵੀ ਅਜਿਹੀ ਪਾਰਟੀ ’ਤੇ ਮੁੜ ਵਿਸਾਹ ਨਹੀਂ ਕਰ ਸਕਦੇ।ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਟਿਕਟਾਂ ਕਿਵੇਂ ਵੇਚੀਆਂ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੁੰ ਇਹ ਚਾਅ ਹੈ ਕਿ ਉਹ ਕਹਿੰਦੀ ਹੈ ਕਿ ਉਹ ਸਾਧਾਰਣ ਬੰਦਿਆਂ ਨੁੰ ਟਿਕਟਾਂ ਦੇਵੇਗੀ ਜਦੋਂ ਕਿ ਇਸਨੇ 117 ਵਿਚੋਂ 65 ਸੀਟਾਂ ਸਿਆਸੀ ਦਲ ਬਦਲੂਆਂ ਨੁੰ ਦਿੱਤੀਆਂ। ਪਟਿਆਲਾ ਜ਼ਿਲ੍ਹੇ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪਟਿਆਲਾ ਸ਼ਹਿਰ ਤੋਂ ਦਲਬਦਲੂ ਨੁੰ ਟਿਕਟ ਦੇਣ ਤੋਂ ਇਲਾਵਾ ਪਾਰਟੀ ਨੇ ਸਨੌਰ ਤੋਂ ਇਕ ਭਗੌੜੇ ਨੁੰ ਟਿਕਟ ਦਿੱਤੀ ਹੈ। ਉਹਨਾਂ ਨੇ ਘਨੌਰ ਵਿਚ ਪਾਰਟੀ ਦੇ ਉਮੀਦਵਾਰ ਗੁਰਲਾਲ ਘਨੌਰ ਦੀਆਂ ਨਸ਼ਾ ਮਾਫੀਆ ਨਾਲ ਤਸਵੀਰਾਂ ਵਿਖਾਉਂਦਿਆਂ ਕਿਹਾ ਕਿ ਤੁਸੀਂ ਆਪਣੇ ਹਿੱਤਾਂ ਦੀ ਰਾਖੀ ਵਾਸਤੇ ਅਜਿਹੇ ਮਾੜੇ ਅਨਸਰਾਂ ’ਤੇ ਭਰੋਸਾ ਕਿਉਂ ਕਿਵੇਂ ਕਰ ਸਕਦੇ ਹੋ।ਅਕਾਲੀ  ਆਗੂ ਨੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਕੀਤੇ ਵਾਅਦਿਆਂ ਵਿਚੋਂ ਦਿੱਲੀ ਵਿਚ ਇਕ ਵੀ ਲਾਗੂ ਨਹੀਂ ਕੀਤਾ। 

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੇ 8 ਸਾਲਾਂ ਵਿਚ ਦਿੱਲੀ ਵਿਚ ਕਿਸੇ ਵੀ ਇਕ ਮਹਿਲਾ ਨੁੰ ਇਕ ਧੇਲਾ ਵੀ ਨਹੀਂ ਦਿੱਤਾ ਜਦੋਂ ਕਿ ਇਹ ਪੰਜਾਬ ਵਿਚ ਸਾਰੀਆਂ ਮਹਿਲਾਵਾਂ ਨੁੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਦਿੱਲੀ ਵਿਚ 200 ਯੂਨਿਟ ਮੁਫਤ ਬਜਿਲੀ ਦਾ ਵਾਅਦਾ ਦਿੱਲੀ ਵਿਚ ਖਪਤਾਕਰਾਂ ਨਾਲ ਧੋਖਾ ਸਾਬਤ ਹੋਇਆ ਹੈ ਕਿਉਂਕਿ  ਇਕ ਯੁਨਿਟ ਵੀ ਵੱਧ ਆਉਣ ’ਤੇ ਲੋਕਾਂ ਨੁੰ ਸਾਰਾ ਬਿੱਲ ਤਾਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਮੁਲਾਜ਼ਮਾਂ ਨੁੰ ਪੱਕੇ ਕਰਨ ਦਾ ਵਾਅਦਾ ਕਰ ਰਿਹਾ ਹੈ ਜਦੋਂ ਕਿ ਦਿੱਲੀ ਵਿਚ ਉਸਨੇ ਇਹ ਕਿਹਾ ਹੈ ਕਿ ਰੈਗੂਲਰ ਕਰਨ ’ਤੇ ਠੇਕਾ ਮੁਲਾਜ਼ਮ ਕੰਮ ਕਰਨਾ ਬੰਦ ਕਰ ਦਿੰਦੇ ਹਲ। ਉਹਨਾਂ ਕਿਹਾ ਕਿ ਤੁਸੀਂ ਅਜਿਹੇ ਬੰਦੇ ਦੇ ਕੀਤੇ ਵਾਅਦਿਆਂ ’ਤੇ ਭਰੋਸਾ ਕਿਉਂ ਕਰ ਸਕਦੇ ਹੋ?ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਹੀ ਪੰਥ ਅਤੇ ਪੰਜਾਬ ਦੀ ਸਹੀ ਪ੍ਰਤੀਨਿਧ ਜਮਾਤ ਹੈ। ਉਹਨਾਂ ਕਿਹਾ ਕਿ ਅਸੀਂ ਹਮੇਸ਼ਾ ਤੁਹਾਡੇ ਹਿੱਤਾਂ ਦੀ ਰਾਖੀ ਕੀਤੀ ਹੈ। ਅਸੀਂ ਹਮੇਸ਼ਾ ਤੁਹਾਡੇ ਨਾਲ ਕੀਤੇ ਵਾਅਦੇ ਨਿਭਾਏ ਹਨ ਭਾਵੇਂ ਉਹ ਕਿਸਾਨਾਂ ਨੁੰ ਮੁਫਤ ਬਿਜਲੀ ਦੇਣ ਦਾ ਹੋਵੇ, ਸੂਬੇ ਨੁੰ ਬਿਜਲੀ ਸਰਪਲੱਸ ਬਣਾਉਣ ਦਾ, ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਜਾਂ ਆਟਾ ਦਾਲ ਸਕੀਮ ਸ਼ੁਰੂ ਕਰਨ ਦਾ ਹੋਵੇ। ਉਹਨਾਂ ਕਿਹਾ ਕਿ ਭਵਿੱਖ ਵਿਚ ਵੀ ਅਸੀਂ ਤੁਹਾਡੇ ਨਾਲ ਕੀਤਾ ਹਰ ਵਾਅਦਾ ਨਿਭਾਵਾਂਗੇ।

 

Tags: Sukhbir Singh Badal , Shiromani Akali Dal , SAD , Akali Dal , Ghanaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD