Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਤਹਿ ਬਾਜਵਾ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਾਰੀ ਬੱਲ

ਭੱਠਾ ਮਾਲਕਾਂ ਨੇ ਫਤਹਿਜੰਗ ਸਿੰਘ ਬਾਜਵਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

Fateh Jung Singh Bajwa, Congress, Punjab Congress, Batala

Web Admin

Web Admin

5 Dariya News

ਬਟਾਲਾ , 16 Feb 2022

Last updated on: Feb 16, 2022, 00:00 IST

ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਭਾਰੀ ਬੱਲ ਮਿਲਿਆ ਜਦੋਂ ਬਟਾਲਾ ਦੇ ਭੱਠਾ ਮਾਲਕਾਂ ਵੱਲੋਂ ਫਤਹਿਜੰਗ ਸਿੰਘ ਬਾਜਵਾ ਦੇ ਹੱਕ ’ਚ ਆਉਂਦੇ ਹੋਏ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਹਲਕਾ ਵਾਸੀ ਅਤੇ ਖਾਸ ਕਰਕੇ ਵਪਾਰੀ ਵਰਗ ਵਿਰੋਧੀ ਪਾਰਟੀਆਂ ਦੀਆਂ ਨੀਤੀਆਂ ਤੋਂ ਕਾਫੀ ਦੁੱਖੀ ਹੈ, ਕਿਉਂਕਿ ਉਕਤ ਪਾਰਟੀਆਂ ਨੇ ਕਦੇ ਵੀ ਹਲਕਾ ਬਟਾਲਾ ਦੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਹਨ ਅਤੇ ਨਾ ਹੀ ਕਦੇ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਹਲ ਕਰਨ ਬਾਰੇ ਸੋਚਿਆ ਹੈ, ਜੋ ਕਿ ਬਹੁਤ ਹੀ ਨਿੰਦਨਯੋਗ ਗੱਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਲੋਕਾਂ ਨੂੰ ਬੇਹਤਰ ਸਹੂਲਤਾ ਮੁਹੱਈਆ ਕਰਵਾਉਣ ਦੇ ਨਾਲ ਨਾਲ ਵਪਾਰੀਆਂ ਦੀ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹਲ ਕੀਤਾ ਹੈ। 

ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਦੋਬਾਰਾ ਉਨਤੀ ਅਤੇ ਖੁਸ਼ਹਾਲੀ ਦੇ ਮਾਰਗ ਦੇ ਵਾਪਸ ਲਿਆ ਸਕਦੀ ਹੈ ਅਤੇ ਪੰਜਾਬ ਦੇ ਲੋਕਾਂ ਨੇ ਵੀ ਇਸ ਵਾਰ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਤੇ ਬਟਾਲਾ ਦੀ ਇੰਡਸਟਰੀ  ਨੂੰ ਜਿਥੇ ਪੈਰਾ ’ਤੇ ਖੜ੍ਹਾ ਕੀਤਾ ਜਾਵੇਗਾ ਉਥੇ ਹਲਕਾ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ’ਤੇ ਹਲ ਕਰਕੇ ਉਨ੍ਹਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਫਤਹਿ ਬਾਜਵਾ ਨੇ ਭੱਠਾ ਮਾਲਕਾਂ ਵਲੋਂ ਉਨ੍ਹਾਂ ਨੂੰ ਮਿਲੇ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ । ਇਸ ਮੌਕੇ ਨਰਿੰਦਰ ਸਿੰਘ, ਚਰਨਜੀਤ ਸਿੰਘ, ਹਰਜੀਤ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।     

 

Tags: Fateh Jung Singh Bajwa , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD