Saturday, 27 April 2024

 

 

ਖ਼ਾਸ ਖਬਰਾਂ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ, ਬੀਤੇ ਦਿਨ ਵਿਚ ਹੋਈ 31569 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

 

ਕਾਂਗਰਸ ਦਾ ਗੁੰਡਾਰਾਜ ਹੁਣ ਚਾਰ ਦਿਨਾਂ ਵਿਚ ਖਤਮ ਹੋ ਜਾਵੇਗਾ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਪੰਜਾਬੀ ਕਿਸਾਨ ਪੱਖੀ ਤੇ ਗਰੀਬ ਪੱਖੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਾਉਣ ਲਈ ਤਿਆਰ ਰਹਿਣ

Sukhbir Singh Badal, Shiromani Akali Dal, SAD, Akali Dal

Web Admin

Web Admin

5 Dariya News

ਸੰਗਰੂਰ, ਪਟਿਆਲਾ , 16 Feb 2022

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਦਾ ਗੁੰਡਾ ਰਾਜ ਹੁਣ ਚਾਰ ਦਿਨਾਂ ਵਿਚ ਖਤਮ ਜਾਵੇਗਾ ਤੇ ਪੰਜਾਬੀ ਕਿਸਾਨੀ ਪੱਖੀ ਤੇ ਗਰੀਬ ਪੱਖੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਾਉਣ ਲਈ ਤਿਆਰ ਰਹਿਣ ਜੋ ਹਰੇਕ ਨੁੰ ਨਾਲ ਲੈ ਕੇ ਸ਼ਾਂਤੀ ਅਤੇ ਖੁਸ਼ਹਾਲੀ ਦੇ ਰਾਹ ਚੱਲੇਗੀ।ਧੂਰੀ ਵਿਚ ਪਾਰਟੀ ਦੇ ਉਮੀਦਵਾਰ ਪ੍ਰਕਾਸ਼ ਚੰਦ ਗਰਗ, ਬਰਨਾਲਾ ਵਿਚ ਕੁਲਵੰਤ ਸਿੰਘ ਕੀਤੂ ਅਤੇ ਨਾਭਾ ਵਿਚ ਕਬੀਰ ਦਾਸ ਦੇ ਹੱਕ ਵਿਚ ਵੱਡੇ ਇਕੱਠਾਂ ਨੁੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀਆਂ ਨੁੰ ਕੁਝ ਦੇਣ ਦੀ ਥਾਂ ’ਤੇ ਕਾਂਗਰਸ ਸਰਕਾਰ ਨੇ ਪਹਿਲਾਂ ਸਰਕਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੱਲੋਂ ਦਿੱਤੀਆਂ ਸਾਰੀਆਂ ਸਹੂਲਤਾਂ ਖੋਹ ਲਈਆਂ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ’ਤੇ ਪੰਜਾਬੀਆਂ ਨਾਲ ਕੀਤਾ ਵਾਅਦਾ ਨਿਭਾਉਣ ਲਈ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ ਕਿਉਂਕਿ 2017 ਵਿਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦਿਆਂ ਵਿਚੋਂ ਇਸਨੇ ਕੋਈ ਵੀ ਵਾਅਦਾ ਨਹੀਂ ਨਿਭਾਇਆ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ, ਘਰ ਘਰ ਨੌਕਰੀ, ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਅਤੇ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਦੀ ਰਾਸ਼ੀ ਵਿਚ ਵਾਧੇ ਦਾ ਵਾਅਦਾ ਕੀਤਾ ਸੀ ਪਰ ਇਹਨਾਂ ਵਿਚੋਂ ਇਕ ਵੀ ਵਾਅਦਾ ਨਹੀਂ ਨਿਭਾਇਆ।ਸਰਦਾਰ ਬਾਦਲ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਨਿਭਾਉਣ ਦੀ ਗੱਲ ਛੱਡੋ ਕਾਂਗਰਸ ਸਰਕਾਰ ਨੇ ਚਲ ਰਹੀਆਂ ਸਕੀਮਾਂ ਜਾਂ ਤਾਂ ਬੰਦ ਕਰ ਦਿੱਤੀਆਂ ਜਾਂ ਫਿਰ ਇਹਨਾਂ ਵਿਚ ਕਟੌਤੀ ਕਰ ਦਿੱਤੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਲੱਖਾਂ ਨੀਲੇ ਕਾਰਡ ਕੱਟੇ ਦਿੱਤ ਜਿਹਨਾਂ ਦੀ ਬਦੌਲਤ ਗਰੀਬਾਂ ਨੁੰ ਸਸਤਾ ਰਾਸ਼ਨ ਮਿਲਦਾ ਸੀ। ਉਹਨਾਂ ਕਿਹਾ ਕਿ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬੰਦ ਕਰ ਦਿੱਤੀ, ਸੇਵਾ ਕੇਂਦਰ ਬੰਦ ਕਰ ਦਿੱਤੇ, ਜਿਮ ਖੋਲ੍ਹਣੇ ਬੰਦ ਕਰ ਦਿੱਤੇ ਅਤੇ ਖੇਡ ਕਿੱਟਾਂ ਵੰਡਣੀਆਂ ਬੰਦ ਕਰ ਦਿੱਤੀਆਂ ਤੇ ਵਿਸ਼ਵ ਕਬੱਡੀ ਕੱਪ ਕਰਵਾਉਣਾ ਬੰਦ ਕਰ ਦਿੱਤਾ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਚੰਨੀ ਅਸਲ ਵਿਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਖਿਲਾਫ ਕੰਮ ਕਰਦੇ ਹਨ। ਉਹਨਾਂ ਕਿਹਾ ਕਿ ਪੰਜ ਸਾਲ ਤੱਕ ਕੈਬਨਿਟ ਮੰਤਰੀ ਹੋਣ ਦੇ ਬਾਵਜੂਦ ਚੰਨੀ ਨੇ ਕਦੇ ਵੀ ਐਸ ਸੀ ਵਿਦਿਆਰਥੀਆਂ ਦੀ ਸਕਾਲਰਸ਼ਿਪ ਸਕੀਮ ਬੰਦ ਕਰ ਕੇ ਉਹਨਾਂ ਨਾਲ ਹੋਏ ਧੱਕੇ ਵਿਰੁੱਧ ਆਵਾਜ਼ ਬੁਲੰਦ ਨਹੀਂ ਕੀਤੀ। ਉਹਨਾਂ ਦੇ ਵਜ਼ਾਰਤੀ ਸਾਥੀ ਸਾਧੂ ਸਿੰਘ ਧਰਮਸੋਤ ਨੇ ਇਸ ਸਕਾਲਰਸ਼ਿਪ ਦਾ 64 ਕਰੋੜ ਰੁਪਏ ਦਾ ਘੁਟਾਲਾ ਕੀਤਾ ਸੀ। ਉਹਨਾਂ ਕਿਹਾ ਕਿ ਚੰਨੀ ਨੇ ਕਦੇ ਵੀ ਆਪਣੀ ਸਰਕਾਰ ਵੱਲੋਂ ਨੀਲੇ ਕਾਰਡ ਕੱਟਣ ਵਿਰੁੱਧ ਆਵਾਜ਼ ਬੁਲੰਦ ਨਹੀਂ ਕੀਤੀ।ਸਰਦਾਰ ਬਾਦਲ ਨੇ ਲੋਕਾਂ ਨੁੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਤੋਂ ਨਿਆਂ ਦੀ ਆਸ ਨਾ ਰੱਖਣ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕਰਨ ਦੀ ਦੋਸ਼ੀ ਹੈ। ਉਹਨਾਂ ਕਿਹਾ ਕਿ ਗਾਂਧੀ ਪਰਿਵਾਰ ਨੇ ਹੀ ਦਿੱਲੀ ਤੇ ਦੇਸ਼ ਦੇ ਹੋਰ ਭਾਗਾਂ ਵਿਚ ਸਿੱਖਾਂ ਦੇ ਕਤਲੇਆਮ ਦੇ ਹੁਕਮ ਦਿੱਤੇ। ਉਹਨਾਂ ਕਿਹਾ ਕਿ ਤੁਸੀਂ ਅਜਿਹੇ ਪਰਿਵਾਰ ਤੇ ਪਾਰਟੀ ਤੋਂ ਨਿਆਂ ਦੀ ਆਸ ਕਿਵੇਂ ਕਰ ਸਕਦੇ ਹੋ ?ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਨਾਲ ਖੜ੍ਹਦਾ ਹੈ ਤੇ ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਨਾਲ ਕੀਤੇ ਵਾਅਦੇ ਨਿਭਾਏ ਹਨ, ਉਹ ਭਾਵੇਂ ਖੇਤੀਬਾੜੀ ਲਈ ਮੁਫਤ ਬਿਜਲੀ ਦੇਣ ਦੀ ਗੱਲ ਹੋਵੇ ਜਾਂ ਫਿਰ ਪੰਜਾਬ ਨੁੰ ਬਿਜਲੀ ਸਰਪਲੱਸ ਬਣਾਉਣ ਦੀ ਗੱਲ ਹੋਵੇ। ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਬੁਢਾਪਾ ਪੈਨਸ਼ਨ 1500 ਰੁਪਏ ਤੋਂ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸ਼ਗਨ ਸਕੀਮ ਤਹਿਤ ਧੀਆਂ ਨੁੰ 75000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਗਠਜੋੜ ਸਰਕਾਰ ਬੀ ਪੀ ਐਲ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਸਹਾਇਤਾ ਦੇਵੇਗੀ, ਉਚੇਰੀ ਸਿੱਖਿਆ ਲਈ ਵਿਦਿਆਰਥੀਆਂ ਨੂੰ ਸਟੂਡੈਂਟ ਕਾਰਡ ਤਹਿਤ 10 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ, ਹਰੇਕ ਦਾ 10 ਲੱਖ ਰੁਪਏ ਦਾ ਮੈਡੀਕਲ ਬੀਮਾ ਕਰਵਾਇਆ ਜਾਵੇਗਾ, ਇਕ ਲੱਖ ਸਰਕਾਰੀਨੌਕਰੀਆਂ ਤੇ 10 ਲੱਖ ਪ੍ਰਾਈਵੇਟ ਨੌਕਰੀਆਂ ਦੀ ਸਿਰਜਣਾ ਕੀਤੀ ਜਾਵੇ,ਬੇਘਰੇ ਲੋਕਾਂ ਨੂੰ 5 ਲੱਖ ਘਰ ਬਣਾ ਕੇ ਦਿੱਤੇ ਜਾਣਗੇ ਅਤੇ ਹਰ ਹਲਕੇ ਵਿਚ 5 ਹਜ਼ਾਰ ਲੋਕਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ।

 

Tags: Sukhbir Singh Badal , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD