Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਹੋਂਦ ਨੂੰ ਖਤਰਾ ਖੜ੍ਹਾ ਹੋ ਜਾਵੇਗਾ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਬਾਦਲ ਪਰਿਵਾਰ ਨੇ ਹਮੇਸ਼ਾਂ ਹੀ ਪੰਥਕ ਸੰਸਥਾਵਾਂ ਨੂੰ ਆਪਣੇ ਨਿੱਜੀ ਰਾਜਸੀ ਹਿੱਤਾਂ ਲਈ ਵਰਤਿਆ

Tript Rajinder Singh Bajwa, Tripat Rajinder Singh Bajwa, Punjab Pradesh Congress Committee, Congress, Punjab Congress, Batala

Web Admin

Web Admin

5 Dariya News

ਫ਼ਤਹਿਗੜ੍ਹ ਚੂੜੀਆਂ , 16 Feb 2022

Last updated on: Feb 16, 2022, 00:00 IST

ਇਸ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਹਲਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਜੇ ਪੰਜਾਬੀਆਂ ਦੀ ਗਲਤੀ ਨਾਲ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਹੋਂਦ ਨੂੰ ਖਤਰਾ ਖੜ੍ਹਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਮੋਹਰਾ ਬਣਾ ਕੇ ਪੰਜਾਬ ਉੱਤੇ ਰਾਜ ਕਰਨ ਦੇ ਸੁਪਨੇ ਦੇਖ ਰਹੇ ਅਰਵਿੰਦ ਕੇਜਰੀਵਾਲ ਨੂੰ ਨਾ ਪੰਜਾਬੀ ਬੋਲਣੀ ਆਉਂਦੀ ਹੈ ਅਤੇ ਨਾ ਉਸਨੂੰ ਪੰਜਾਬੀਅਤ ਨਾਲ ਕੋਈ ਮੋਹ ਹੈ।ਸ੍ਰੀ ਬਾਜਵਾ ਨੇ ਪਿੰਡ ਕਾਲਾ ਅਫ਼ਗਾਨਾ, ਅਲੀਵਾਲ, ਵੀਲ੍ਹਾ, ਕੋਠੇ ਅਤੇ ਗੁਜਰਪੁਰਾ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਹੋਈਆਂ ਭਰਵੀਆਂ ਚੋਣ ਰੈਲੀਆਂ ਵਿੱਚ ਬੋਲਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਆਰ.ਐੱਸ.ਐੱਸ. ਦੇ ਉਸ ਦਸਤੇ ਦਾ ਮੁਖੀ ਹੈ ਜਿਸਦਾ ਮਕਸਦ ਸੂਖਮ ਚਾਲਾਂ ਰਾਹੀਂ ਘੱਟ ਗਿਣਤੀਆਂ ਦੀ ਵੱਖਰੀ ਪਛਾਣ ਅਤੇ ਸੱਭਿਆਚਾਰ ਨੂੰ ਖੋਰਾ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਸਮੇਤ ਉਨ੍ਹਾਂ ਸੂਬਿਆਂ ਵਿੱਚ ਆਪਣੀਆਂ ਸਮਾਜ ਵਿਰੋਧੀ ਨੀਤੀਆਂ ਨੂੰ ਅਰਵਿੰਦ ਕੇਜਰੀਵਾਲ ਰਾਹੀਂ ਲਾਗੂ ਕਰਨਾ ਚਾਹੁੰਦੀ ਹੈ ਜਿਹੜੇ ਸੂਬਿਆਂ ਵਿੱਚ ਉਹ ਆਪ ਸਤਾ ਵਿੱਚ ਨਹੀਂ ਆ ਸਕਦੀ। ਕਾਂਗਰਸੀ ਆਗੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਸਭ ਤੋਂ ਪਹਿਲਾਂ ਲਾਗੂ ਕਰਨਾ ਇਸ ਸਾਂਝ ਦਾ ਪੁਖਤਾ ਸਬੂਤ ਹੈ।

ਕਾਂਗਰਸੀ ਆਗੂ ਨੇ ਕਿਹਾ ਕਿ ਬਾਦਲ ਪਰਿਵਾਰ ਉੱਤੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਇਸਨੇ ਹਮੇਸ਼ਾਂ ਹੀ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀਆਂ ਪੰਥ ਦੀਆਂ ਸਿਰਮੌਰ ਸੰਸਥਾਵਾਂ ਦੇ ਪ੍ਰਭਾਵ ਅਤੇ ਸਾਧਨਾਂ ਨੂੰ ਆਪਣੀ ਨਿੱਜੀ ਅਤੇ ਸੌੜੀ ਰਾਜਨੀਤੀ ਲਈ ਵਰਤਿਆ ਹੈ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਦੀਆਂ ਨਿੱਜਪ੍ਰਸਤ ਨੀਤੀਆਂ ਦਾ ਹੀ ਸਿੱਟਾ ਹੈ ਕਿ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਰਗੀ ਪ੍ਰਮੁੱਖ ਪੰਥਕ ਸੰਸਥਾ ਭਾਰਤੀ ਜਨਤਾ ਪਾਰਟੀ ਦੇ ਕਬਜ਼ੇ ਵਿੱਚ ਚਲੀ ਗਈ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਅਤੇ ਕਈ ਪੰਥਕ ਪਰਿਵਾਰਾਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਬਾਦਲ ਪਰਿਵਾਰ ਵੱਲੋਂ ਪੰਥਕ ਸੰਸਥਾਵਾਂ ਨੂੰ ਆਪਣੀ ਜਕੜ ਵਿੱਚ ਲੈਣ ਦਾ ਹੀ ਸਿੱਟਾ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੂੰ ਕਰਾਰੀ ਹਾਰ ਦੇ ਕੇ ਬਾਦਲ ਪਰਿਵਾਰ ਨੂੰ ਸਬਕ ਸਿਖਾਉਣ।ਸ੍ਰੀ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਪੰਜਾਬ ਨੂੰ ਸੁਰੱਖਿਅਤ, ਸਰਬ-ਸਮਰੱਥ ਅਤੇ ਅਮਨ-ਸ਼ਾਂਤੀ ਵਾਲਾ ਰਾਜ ਪ੍ਰਬੰਧ ਦੇ ਸਕਦੀ ਹੈ, ਇਸ ਲਈ ਹਰ ਪੰਜਾਬੀ ਦਾ ਫਰਜ ਹੈ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਸੂਬੇ ਵਿੱਚ ਮੁੜ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਸਰਕਾਰ ਬਣਾਉਣ।

 

Tags: Tript Rajinder Singh Bajwa , Tripat Rajinder Singh Bajwa , Punjab Pradesh Congress Committee , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD