Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਤੋਂ ਪਹਿਲਾਂ ਅਤੇ ਬਾਅਦ ’ਚ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਸਪੈਚ ਸੈਂਟਰਾਂ ’ਤੇ ਪੋਲਿੰਗ ਪਾਰਟੀਆਂ ਲਈ ਸੁਵਿਧਾਵਾਂ ਯਕੀਨੀ ਬਣਾਉਣ ਦੀ ਕੀਤੀ ਹਦਾਇਤ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 16 Feb 2022

Last updated on: Feb 16, 2022, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 7 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਅਤੇ ਸੈਕਟਰ ਅਫਸਰਾਂ ਤੋਂ ਇਲਾਵਾ ਡੀ.ਐਸ.ਪੀਜ਼ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਵੋਟਾਂ ਤੋਂ ਪਹਿਲਾਂ ਅਤੇ ਬਾਅਦ ਵਿਚ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੋਟ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਗੰਭੀਰਤਾ ਅਤੇ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇ।ਸ੍ਰੀਮਤੀ ਰਿਆਤ ਨੇ ਕਿਹਾ ਕਿ ਮਾਡਲ  ਪੋਲਿੰਗ   ਬੂਥਾਂ, ਪਿੰਕ ਬੂਥਾਂ (ਮਹਿਲਾਵਾਂ ਲਈ) ਸਮੇਤ ਜ਼ਿਲ੍ਹੇ ਦੇ 1563 ਬੂਥਾਂ ’ਤੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਪੰਜਾਬ ਵਿਧਾਨ ਸਭਾ ਚੋਣਾਂ-2022 ਦੀਆਂ 20 ਫਰਵਰੀ ਨੂੰ ਪੈ ਰਹੀਆਂ ਵੋਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਰਿਟਰਨਿੰਗ ਅਫਸਰਾਂ ਅਤੇ ਸੈਕਟਰ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ 19 ਫਰਵਰੀ ਨੂੰ  ਪੋਲਿੰਗ  ਪਾਰਟੀਆਂ ਡਿਸਪੈਚ ਸੈਂਟਰਾਂ ਤੋਂ ਰਵਾਨਾ ਕੀਤੀਆਂ ਜਾਣੀਆਂ ਹਨ, ਇਸ ਲਈ ਇਨ੍ਹਾਂ ਸੈਂਟਰਾਂ ਵਿਚ  ਪੋਲਿੰਗ   ਪਾਰਟੀਆਂ ਲਈ ਸੁਵਿਧਾਵਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਰਵਾਨਾ ਹੋਣ ਵਾਲੀਆਂ ਇਨ੍ਹਾਂ  ਪੋਲਿੰਗ   ਪਾਰਟੀਆਂ ਦੀ ਖੱਜਲ-ਖੁਆਰੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ  ਪੋਲਿੰਗ  ਪਾਰਟੀਆਂ ਅਤੇ ਈ.ਵੀ.ਐਮਜ਼ ਦੀ ਸੁਰੱਖਿਆ ਲਈ ਮੁਲਾਜ਼ਮ ਵੀ ਤਾਇਨਾਤ ਕੀਤੇ ਜਾਣ। 

ਉਨ੍ਹਾਂ ਕਿਹਾ ਕਿ  ਪੋਲਿੰਗ   ਪਾਰਟੀਆਂ ਰਵਾਨਾ ਕਰਨ ਦੌਰਾਨ ਭੀੜ ਵਰਗਾ ਮਾਹੌਲ ਨਾ ਹੋਵੇ ਅਤੇ ਸੈਂਟਰਾਂ ’ਤੇ ਟਰੇਨਿੰਗ ਦਾ ਕਾਊਂਟਰ ਵੀ ਸਥਾਪਤ ਕੀਤਾ ਜਾਵੇ, ਤਾਂ ਜੋ ਮੌਕੇ ’ਤੇ ਹੀ  ਪੋਲਿੰਗ   ਪਾਰਟੀਆਂ ਦੇ ਸ਼ੰਕਿਆਂ ਨੂੰ ਦੂਰ ਕੀਤਾ ਜਾ ਸਕੇ।ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਪੋਲਿੰਗ  ਪਾਰਟੀਆਂ ਦੇ ਬੂਥਾਂ ’ਤੇ ਪਹੁੰਚਣ ਉਪਰੰਤ ਸਬੰਧਤ ਸੈਕਟਰ ਅਫਸਰ  ਪੋਲਿੰਗ   ਬੂਥਾਂ ਦਾ ਦੌਰਾ ਕਰਕੇ 19 ਫਰਵਰੀ ਦੀ ਰਾਤ ਨੂੰ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ 18, 19 ਅਤੇ 20 ਫਰਵਰੀ ਨੂੰ ਮਾਨਯੋਗ ਭਾਰਤ ਚੋਣ ਕਮਿਸ਼ਨ ਨੂੰ ਭੇਜੀਆਂ ਜਾਣ ਵਾਲੀਆਂ ਵੱਖ-ਵੱਖ ਰਿਪੋਰਟਾਂ ਸਮੇਂ ਸਿਰ ਪੂਰੀ ਗੰਭੀਰਤਾ ਨਾਲ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਵੋਟ ਪ੍ਰਕਿਰਿਆ ਖਤਮ ਹੋਣ ਉਪਰੰਤ 21 ਫਰਵਰੀ ਨੂੰ ਅਬਜ਼ਰਵਰਾਂ ਵਲੋਂ ਪੜਤਾਲ ਵੀ ਕੀਤੀ ਜਾਵੇਗੀ। ਇਸ ਮੌਕੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਰਿਟਰਨਿੰਗ ਅਫਸਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ, ਚੱਬੇਵਾਲ ਦੇ ਰਿਟਰਨਿੰਗ ਅਫਸਰ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ, ਉੜਮੁੜ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਦਸੂਹਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਰਣਦੀਪ ਸਿੰਘ, ਮੁਕੇਰੀਆਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਕੰਵਲਜੀਤ ਸਿੰਘ, ਰਿਟਰਨਿੰਗ ਅਫਸਰ ਹੁਸ਼ਿਆਰਪੁਰ ਐਸ.ਡੀ.ਐਮ. ਸ੍ਰੀ ਸ਼ਿਵ ਰਾਜ ਸਿੰਘ ਬੱਲ, ਰਿਟਰਨਿੰਗ ਅਫ਼ਸਰ ਗੜ੍ਹਸ਼ੰਕਰ ਐਸ.ਡੀ.ਐਮ. ਸ੍ਰੀ ਅਰਵਿੰਦ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ, ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਚੋਣ ਕਾਨੂੰਨਗੋ ਦੀਪਕ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD