Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਹਿ ਦੋ ਹਰਫ਼ ਰਸੀਦੀ ਦੇ ਦੂਜੇ ਐਡੀਸ਼ਨ ਦਾ ਲੋਕ ਅਰਪਨ

ਪੰਜਾਬੀ ਸਭਿਆਚਾਰ ਦੇ ਨਿਰੰਤਰ ਵਿਕਾਸ ਲਈ ਸ਼ਬਦ ਸੁਰ ਸੰਗੀਤ ਤੇ ਚਿਤਰਕਾਰਾਂ ਨੂੰ ਇਕੱਠੇ ਤੁਰਨ ਦੀ ਲੋੜ : ਭੁਪਿੰਦਰ ਸਿੰਘ ਮੱਲ੍ਹੀ

Book, Ludhiana, Gurbhajan Singh Gill

Web Admin

Web Admin

5 Dariya News

ਲੁਧਿਆਣਾ , 16 Feb 2022

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਪ੍ਰਕਾਸ਼ਿਤ ਗੁਰਭਜਨ ਗਿੱਲ ਦੇ ਕਾਵਿ ਸੰਗ੍ਰਹਿ ਦੋ ਹਰਫ਼ ਰਸੀਦੀ ਦੇ ਦੂਜੇ ਐਡੀਸ਼ਨ ਨੂੰ ਲੋਕ ਅਰਪਨ ਕਰਦਿਆਂ ਉੁੱਘੇ ਸਭਿਆਚਾਰਕ ਕਾਮੇ ਤੇ ਵਿਰਾਸਤ ਫਾਉਂਡੇਸ਼ਨ ਬ੍ਰਿਟਿਸ਼ ਕੋਲੰਬੀਆ ਦੇ ਪ੍ਰਤੀਨਿਧ ਸਃ ਭੁਪਿੰਦਰ ਸਿੰਘ ਮੱਲ੍ਹੀ ਨੇ ਕਿਹਾ ਹੈ ਕਿ ਮਨੁੱਖ ਨੂੰ ਲਗਾਤਾਰ ਸੰਵੇਦਨਸ਼ੀਲ ਬਣਾਈ ਰੱਖਣ ਲਈ ਸ਼ਬਦ, ਸੁਰ ਸੰਗੀਤ ਤੇ ਚਿਤਰਕਾਰੀ ਨਾਲ ਸਬੰਧਿਤ ਕਲਾਕਾਰਾਂ ਨੂੰ ਸਿਰ ਜੋੜ ਕੇ ਤੁਰਨਾ ਚਾਹੀਦਾ ਹੈ ਤਾਂ ਜੋ ਸਰਮਾਏ ਦੀ ਅੰਨ੍ਹੀ ਦੌੜ ਸਾਨੂੰ ਪੱਥਰ ਜੂਨ ਵਿੱਚ ਨਾ ਪਾ ਦੇਵੇ। ਉਨ੍ਹਾਂ ਕਿਹਾ ਕਿ  ਸਾਹਿੱਤ ਸੰਗੀਤ ਤੇ ਨਾਟਕ ਚੇਟਕ ਨਾਲ ਸਬੰਧਿਤ ਸੰਸਥਾਵਾਂ ਤੋਂ ਬਿਨਾ ਸਾਨੂੰ ਵਿਅਕਤੀਗਤ ਪੱਧਰ ਤੇ ਵੀ ਸੰਗਠਿਤ ਕਾਫ਼ਲੇ ਬੰਨ੍ਹਣ ਦੀ ਲੋੜ ਹੈ। ਉਨ੍ਹਾਂ ਗੁਰਭਜਨ ਗਿੱਲ ਨੂੰ ਮੁਬਾਰਕ ਦਿੱਤੀ ਜਿੰਨ੍ਹਾਂ ਨੇ ਦੇਸ਼ ਬਦੇਸ਼ ਚ ਵੱਸਦੇ ਲੇਖਕਾਂ ਕਲਾਕਾਰਾਂ ਤੇ ਬੁੱਧੀਜੀਵੀਆਂ ਨੂੰ ਪੰਜਾਬ ਦੀਆਂ ਪ੍ਰਮੁੱਖ ਸੰਸਥਾਵਾਂ ਨਾਲ ਜੋੜਨ ਦੇ ਨਾਲ ਨਾਲ ਸਾਹਿੱਤਕ ਸਭਿਆਚਾਰਕ ਸਰਗਰਮੀਆਂ ਵਿੱਚ ਵੀ ਭਾਈਵਾਲ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਵਿਖੇ ਲੋਕ ਮੰਚ ਵੱਲੋਂ ਕਰਵਾਏ ਸਮਾਗਮ ਵਿੱਚ ਮੈਨੂੰ ਗ਼ਜ਼ਲ ਗੁਲਜ਼ਾਰਃ ਵਾਘਿਉਂ ਪਾਰ ਪੁਸਤਕ ਸਃ ਸੁਰਿੰਦਰ ਸਿੰਘ ਸੁੱਨੜ ਨੇ ਆਪਣੀ ਆਵਾਜ਼ ਪ੍ਰਕਾਸ਼ਨ ਵੱਲੋਂ ਭੇਂਟ ਕੀਤੀ ਜਿਸ ਚ ਪਾਕਿਸਤਾਨ ਦੇ 101 ਪੰਜਾਬੀ ਗ਼ਜ਼ਲਕਾਰਾਂ ਦਾ ਕਲਾਮ ਸ਼ਾਮਿਲ ਸੀ। ਇਸ ਕਿਤਾਬ ਦੇ ਮੁੱਖ ਬੰਦ ਤੋਂ ਮੈਨੂੰ ਪਤਾ ਲੱਗਾ ਕਿ ਨੂਰ ਮੁਹੰਮਦ ਨੂਰ ਜੀ ਦੇ ਇਸ ਮਹੱਤਵਪੂਰਨ ਕਾਰਜ ਨੂੰ ਪ੍ਰਕਾਸ਼ ਨਸੀਬ ਨਹੀਂ ਸੀ ਹੋਣਾ ਜੇਕਰ ਗੁਰਭਜਨ ਦੀ ਪ੍ਰੇਰਨਾ ਸ਼ਕਤੀ ਨਾ ਹੁੰਦੀ।

ਭੁਪਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਮੈਂ ਗੁਰਭਜਨ ਗਿੱਲ ਦੀਆਂ ਲਿਖਤਾਂ ਅਕਸਰ ਪੜ੍ਹਦਾ ਹਾਂ ਅਤੇ ਉਸ ਦੀਆਂ ਪਿਛਲੇ ਸਮੇਂ ਚ ਛਪੀਆਂ ਸੱਜਰੀਆਂ ਕਿਤਾਬਾਂ ਪੱਤੇ ਪੱਤੇ ਲਿਖੀ ਇਬਾਰਤ, ਚਰਖ਼ੜੀ, ਸੁਰਤਾਲ ਤੇ ਮੋਰਪੰਖ ਦੀਆਂ ਕਾਪੀਆਂ ਖ਼ਰੀਦ ਕੇ ਵੱਡੀ ਗਿਣਤੀ ਚ ਕੈਨੇਡਾ ਲਿਜਾ ਰਿਹਾ ਹਾਂ ਤਾਂ ਜੋ ਸ਼ਬਦ ਸਭਿਆਚਾਰ ਦਾ ਪਸਾਰ ਹੋ ਸਕੇ।ਉਨ੍ਹਾਂ ਦੱਸਿਆ ਕਿ ਜਿਵੇਂ ਡਾਃ ਪ੍ਰੇਮ ਪ੍ਰਕਾਸ਼ ਸਿੰਘ ਜੀ ਦਾ ਸਿਮਰਤੀ ਗਰੰਥ ਉਨ੍ਹਾਂ ਦੀ ਸੰਸਥਾ ਸਾਉਥ ਏਸ਼ੀਅਨ ਰੀਵੀਊ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਸੀ ਉਵੇਂ ਹੀ ਹੁਣ ਡਾਃ ਕਰਨੈਲ ਸਿੰਘ ਥਿੰਦ ਜੀ ਦੀ ਯਾਦ ਵਿੱਚ ਸਿਮਰਤੀ ਗਰੰਥ ਤਿਆਰ ਕੀਤਾ ਜਾ ਰਿਹਾ ਹੈ।ਉਨ੍ਹਾਂ ਪਿਛਲੇ ਦਿਨੀਂ ਵਿੱਛੜੇ ਮਨੁੱਖੀ ਹੱਕਾਂ ਦੇ ਰਖਵਾਲੇ ਜਸਟਿਸ ਅਜੀਤ ਸਿੰਘ ਬੈਂਸ ਨਾਲ ਸਬੰਧਿਤ ਯਾਦਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਉਹ ਉਨ੍ਹਾਂ ਨੂੰ ਅਕਾਲ ਚਲਾਣਾ ਕਰਨ ਤੋਂ ਸਿਰਫ਼ ਪੰਜ ਦਿਨ ਪਹਿਲਾਂ ਹੀ ਮਿਲ ਕੇ ਆਏ ਸਨ ਅਤੇ ਉਨ੍ਹਾਂ ਤਿੰਨ ਮਹੀਨਿਆਂ ਤੀਕ ਸੌ ਸਾਲ ਦੀ ਉਮਰ ਪੂਰੀ ਕਰ ਲੈਣੀ ਸੀ।ਗੁਰਭਜਨ ਗਿੱਲ ਨੇ ਸਃ ਭੁਪਿੰਦਰ ਸਿੰਘ ਮੱਲ੍ਹੀ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਉਨ੍ਹਾਂ ਦੀ ਗ਼ਜ਼ਲ ਪੁਸਤਕ ਦੋ ਹਰਫ਼ ਰਸੀਦੀ ਨੂੰ ਲੋਕ ਅਰਪਣ ਕਰਨ ਦਾ ਮਾਣ ਬਖ਼ਸ਼ਿਆ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਕੈਨੇਡਾ ਅਮਰੀਕਾ ਤੇ ਹੋਰ ਪਰਦੇਸੀ ਧਰਤੀਆਂ ਤੇ ਵੱਸਦੇ ਪੰਜਾਬੀਆਂ ਨੂੰ ਮਾਂ ਬੋਲੀ ਵਿਕਾਸ ਲਈ ਆਪੋ ਆਪਣੇ ਘਰਾਂ ਵਿੱਚ ਨਿੱਕੀਆਂ ਨਿੱਕੀਆਂ ਲਾਇਬਰੇਰੀਆਂ ਵਿਕਸਤ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਅਗਲੀ ਪੀੜ੍ਹੀ ਆਪਣੇ ਵਿਰਾਸਤੀ ਮਾਣ ਨਾਲ ਅੱਗੇ ਵਧ ਸਕੇ।ਇਸ ਮੌਕੇ ਸਃ ਚੰਦਨ ਸਿੰਘ ਮੱਲ੍ਹੀ ਤੇ ਸਰਬ ਅਕਾਲ ਫਾਉਂਡੇਸ਼ਨ ਕੈਨੇਡਾ ਦੇ ਭਾਰਤ ਵਿੱਚ ਪ੍ਰਤੀਨਿਧ ਗੁਰਵਿੰਦਰ ਸਿੰਘ ਨਾਮਧਾਰੀ ਵੀ ਹਾਜ਼ਰ ਸਨ।ਮੀਟਿੰਗ ਵਿੱਚ ਵਿੱਛੜੇ ਮਹਾਨ ਪੰਜਾਬੀ ਖੋਜੀ ਲੋਕਧਾਰਾ ਵਿਦਵਾਨ ਡਾਃ ਕਰਨੈਲ ਸਿੰਘ ਥਿੰਦ, ਲੋਕ ਹੱਕਾਂ ਦੇ ਪਹਿਰੇਦਾਰ ਜਸਟਿਸ ਅਜੀਤ ਸਿੰਘ ਬੈਂਸ ਤੇ ਪੰਜਾਬੀ ਆਲੋਚਕ ਤੇ ਪ੍ਰਬੁੱਧ ਅਧਿਆਪਕ ਆਗੂ ਡਾਃ ਰਜਨੀਸ਼ ਬਹਾਦਰ ਸਿੰਘ ਸੰਪਾਦਕ ਪ੍ਰਵਚਨ ਦੇ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।

 

Tags: Book , Ludhiana , Gurbhajan Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD