Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇਸ ਵਾਰ ਪੰਜਾਬ ਅਤੇ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਵੋਟ ਪਾਉਣੀ ਹੈ: ਜਰਨੈਲ ਸਿੰਘ

Web Admin

Web Admin

5 Dariya News

ਨਵਾਂਸਹਿਰ , 16 Feb 2022

Last updated on: Feb 16, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਵਿਧਾਨ ਸਭਾ ਹਲਕਾ ਨਵਾਂਸਹਿਰ ਵਿੱਚ ਪਾਰਟੀ ਦੇ ਉਮੀਦਵਾਰ ਲਲਿਤ ਮੋਹਨ (ਬੱਲੂ ਪਾਠਕ) ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨਾਂ ਇਲਾਕੇ ਦੇ ਬਾਜਾਰਾਂ ਵਿੱਚ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਅਤੇ 'ਆਪ' ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।ਬੁੱਧਵਾਰ ਨੂੰ ਜਰਨੈਲ ਸਿੰਘ ਨੇ ਹਲਕਾ ਨਵਾਂਸਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਾਰਟੀ ਦੇ ਉਮੀਦਵਾਰ ਲਲਿਤ ਮੋਹਨ (ਬੱਲੂ ਪਾਠਕ) ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ 'ਆਪ' ਆਗੂ ਨੇ ਕਿਹਾ ਕਿ ਲਲਿਤ ਮੋਹਨ ਨੂੰ ਦਿੱਤੀ ਗਈ ਤੁਹਾਡੀ ਇੱਕ ਇੱਕ ਵੋਟ ਭਗਵੰਤ ਮਾਨ ਨੂੰ ਜਾਵੇਗੀ। ਇਸ ਦੌਰਾਨ ਲੋਕਾਂ ਨੇ ਜਰਨੈਲ ਸਿੰਘ ਨੂੰ ਨਾ ਸਿਰਫ ਮਦਦ ਦਾ ਭਰੋਸਾ ਦਿੱਤਾ, ਸਗੋਂ 'ਆਪ' ਦੇ ਉਮੀਦਵਾਰ ਨੂੰ ਵੱਡੇ ਫ਼ਰਕ ਨਾਲ ਵਿਧਾਨ ਸਭਾ 'ਚ ਭੇਜਣ ਦਾ ਵਾਅਦਾ ਵੀ ਕੀਤਾ ਤਾਂ ਜੋ ਪੰਜਾਬ 'ਚ 'ਆਪ' ਦੀ ਇਮਾਨਦਾਰ ਅਤੇ ਸਥਿਰ ਸਰਕਾਰ ਬਣਾਈ ਜਾ ਸਕੇ।

ਜਰਨੈਲ ਸਿੰਘ ਨੇ ਕਿਹਾ ਕਿ ਦਹਾਕਿਆਂ ਤੋਂ ਪੰਜਾਬ ਵਿੱਚ ਅਕਾਲੀ ਅਤੇ ਕਾਂਗਰਸ ਨੇ ਰਾਜ ਕੀਤਾ। ਦੋਵਾਂ ਪਾਰਟੀਆਂ ਨੇ ਰਲ ਮਿਲ ਕੇ ਪੰਜਾਬ ਨੂੰ ਲੁੱਟਿਆ ਅਤੇ ਸਰਕਾਰੀ ਖਜਾਨਾ ਖਾਲੀ ਕੀਤਾ। ਇਸ ਵਾਰ ਅਸੀਂ ਸਾਰਿਆਂ ਨੇ ਪੰਜਾਬ ਨੂੰ ਬਦਲਣ ਲਈ ਆਮ ਆਦਮੀ ਪਾਰਟੀ ਨੂੰ ਜਿਤਾਉਣਾ ਹੈ ਅਤੇ ਝਾੜੂ ਦਾ ਬਟਨ ਦਬਾਉਣਾ ਹੈ। ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਅਤੇ 20 ਫਰਵਰੀ ਨੂੰਪੰਜਾਬ ਦੇ ਲੋਕਾਂ ਦੇ ਭਵਿੱਖ ਦਾ ਫੈਸਲਾ ਹੋਵੇਗਾ, ਇਸ ਲਈ ਇਸ ਵਾਰ ਬਹੁਤ ਹੀ ਸੋਚ ਸਮਝ ਕੇ ਵੋਟ ਪਾਉਣੀ ਹੈ। ਇਸ ਵਾਰ ਆਪਣੇ, ਆਪਣੇ ਬੱਚਿਆਂ ਅਤੇ ਪੰਜਾਬ ਦੇ ਚੰਗੇ ਭਵਿੱਖ ਲਈ ਵੋਟ ਪਾਉਣੀ ਹੈ। 20 ਫਰਵਰੀ ਦੀ ਸਵੇਰ ਵੇਲੇ ਝਾੜੂ ਵਾਲਾ ਬਟਨ ਯਾਦ ਕਰ ਲੈਣਾ ਹੈ। ਇਸ ਵਾਰ ਕੋਈ ਗਲਤੀ ਨਹੀਂ ਕਰਨੀ। 20 ਫਰਵਰੀ ਤੱਕ ਤੁਸੀਂ ਸਾਡਾ ਸਾਥ ਦਿਓ, ਉਸ ਤੋਂ ਬਾਅਦ ਅਸੀਂ ਹਰ ਸੁੱਖ-ਦੁੱਖ ਵਿੱਚ ਤੁਹਾਡਾ ਸਾਥ ਦੇਵਾਂਗੇ। ਜਰਨੈਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਰੇ ਰਿਸਤੇਦਾਰਾਂ ਅਤੇ ਨਜਦੀਕੀਆਂ ਨੂੰ ਫੋਨ ਕਰਕੇ ਕਹਿਣ ਕਿ ਇਸ ਵਾਰ ਪੰਜਾਬ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਦੇਣੀ ਹੈ।ਇਸ ਮੌਕੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਭਰੋਸਾ ਦਿੰਦਿਆਂ ਜਰਨੈਲ ਸਿੰਘ ਨੇ ਕਿਹਾ ਕਿ 'ਆਪ' ਸਰਕਾਰ 'ਰੇਡ ਰਾਜ' ਅਤੇ ਰਿਸਵਤਖੋਰੀ ਨੂੰ ਪੂਰੀ ਤਰਾਂ ਖਤਮ ਕਰੇਗੀ। 10 ਮਾਰਚ ਤੋਂ ਬਾਅਦ ਕਿਸੇ ਵੀ ਦੁਕਾਨਦਾਰ ਅਤੇ ਵਪਾਰੀ ਨੂੰ ਵਿਧਾਇਕ-ਮੰਤਰੀ ਅਤੇ ਅਫ਼ਸਰ ਤੰਗ ਨਹੀਂ ਕਰਨਗੇ।

 

 

Tags: Jarnail Singh , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD