Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਾਕਿਸਤਾਨ ਨਾਲ ਓਹਨਾਂ ਦੀ ਕੋਈ ਰੰਜਿਸ਼ ਨਹੀਂ

Web Admin

Web Admin

5 Dariya News

ਮਲੇਰਕੋਟਲਾ , 16 Feb 2022

ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਉਹ ਪਾਕਿਸਤਾਨ ਦੇ ਲੋਕਾਂ ਦੇ ਖਿਲਾਫ ਨਹੀਂ ਹਨ, ਸਗੋਂ ਪਾਕਿਸਤਾਨ ਦੇ ਸ਼ਾਸਕਾਂ ਅਤੇ ਫੌਜ ਦੇ ਖਿਲਾਫ ਹਨ ਜੋ ਹਮੇਸ਼ਾ ਤੋਂ ਭਾਰਤ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਰਹੇ ਹਨ ਅਤੇ ਸਰਹੱਦਾਂ 'ਤੇ ਭਾਰਤੀ ਜਵਾਨਾਂ ਨੂੰ ਮਾਰਦੇ ਰਹੇ ਹਨ।ਅੱਜ ਇੱਥੇ ਮਲੇਰਕੋਟਲਾ ਤੋਂ ਅਤੇ ਅਮਰਗੜ੍ਹ ਤੋਂ ਪਾਰਟੀ ਉਮੀਦਵਾਰਾਂ ਸ੍ਰੀਮਤੀ ਫਰਜ਼ਾਨਾ ਆਲਮ ਅਤੇ ਸਰਦਾਰ ਅਲੀ ਦੇ ਸਮਰਥਨ ਵਿੱਚ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਚੋਣਾਂ ਪੰਜਾਬ ਦੇ ਭਵਿੱਖ ਦਾ ਫੈਸਲਾ ਕਰਨ ਗਈਆਂ ਕਿਉਂਕਿ ਪੰਜਾਬ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਜਿਸਨੂੰ ਸਿਰਫ ਓਹਨਾਂ ਦੀ ਡਬਲ ਇੰਜਣ ਸਰਕਾਰ ਹੀ ਹੱਲ ਕਰ ਸਕਦੀ ਹੈ।ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਪਟਿਆਲੇ ਦੀ 40 ਫੀਸਦੀ ਆਬਾਦੀ ਮੁਸਲਿਮ ਸੀ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਪਾਕਿਸਤਾਨ ਚਲੇ ਗਏ ਸਨ ਅਤੇ ਜਦੋਂ ਉਹ ਮੁੱਖ ਮੰਤਰੀ ਵਜੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਪਾਕਿਸਤਾਨ ਗਏ ਸਨ ਤਾਂ ਲੋਕਾਂ ਵੱਲੋਂ ਉਨ੍ਹਾਂ ਦਾ ਬਹੁਤ ਸਨਮਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਾਲੇ ਚੰਗੇ ਸਬੰਧਾਂ ਦੀ ਪੁਰਜ਼ੋਰ ਹਮਾਇਤ ਕਰਦੇ ਹਨ ਪਰ ਪਾਕਿਸਤਾਨੀ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਦੀ ਫੌਜ ਭਾਰਤ ਪ੍ਰਤੀ ਬਹੁਤ ਜ਼ਿਆਦਾ ਨਫ਼ਰਤ ਫੈਲਾ ਰਹੀ ਹੈ, ਜੋ ਕਿ ਅਸਵੀਕਾਰਨਯੋਗ ਹੈ।

ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੀ ਚੋਣ 'ਤੇ ਭਗਵੰਤ ਮਾਨ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇੱਕ ਚੰਗਾ ਅਭਿਨੇਤਾ ਹੈ ਜੋ ਲੋਕਾਂ ਦਾ ਚੰਗਾ ਮਨੋਰੰਜਨ ਕਰਦਾ ਹੈ ਅਤੇ ਟੈਲੀਵਿਜ਼ਨ 'ਤੇ ਲੋਕਾਂ ਨੂੰ ਹਸਾਉਂਦਾ ਹੈ ਪਰ ਸਰਕਾਰ ਚਲਾਉਣਾ ਮਨੋਰੰਜਨ ਕਰਨ ਨਾਲੋਂ ਵਧੇਰੇ ਗੰਭੀਰ ਕੰਮ ਹੈ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਨੂੰ ਇੱਕ ਸੰਜੀਦਾ ਅਤੇ ਸਮਝਦਾਰ ਲੀਡਰਸ਼ਿਪ ਦੀ ਲੋੜ ਹੈ, ਜੋ ਨਾ ਸਿਰਫ਼ ਸੂਬੇ ਦੀ ਸੁਰੱਖਿਆ ਦਾ ਧਿਆਨ ਰੱਖ ਸਕੇ, ਸਗੋਂ ਪੰਜਾਬ ਨੂੰ ਅਨੇਕਾਂ ਸਮੱਸਿਆਵਾਂ ਵਿੱਚੋਂ ਵੀ ਬਾਹਰ ਕੱਢ ਸਕੇ।ਸਾਬਕਾ ਮੁੱਖ ਮੰਤਰੀ ਨੇ ਰਾਹੁਲ ਗਾਂਧੀ ਦੇ ਮੁੱਖ ਮੰਤਰੀ ਅਹੁਦੇ ਲਈ ਇੱਕ "ਗਰੀਬ" ਉਮੀਦਵਾਰ ਨਾਮਜ਼ਦ ਕਰਨ ਦੇ ਦਾਅਵੇ ਦੀ ਖਿੱਲੀ ਉਡਾਈ। ਉਨ੍ਹਾਂ ਕਿਹਾ ਕਿ ਚੰਨੀ ਸੈਂਕੜੇ ਕਰੋੜਾਂ ਦੀ ਜਾਇਦਾਦ ਦੇ ਮਾਲਕ ਹਨ ਅਤੇ ਚੋਣਾਂ ਲੜਨ ਵਾਲੇ ਸਭ ਤੋਂ ਅਮੀਰ ਉਮੀਦਵਾਰਾਂ ਵਿੱਚੋਂ ਇੱਕ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਗਰੀਬ ਹੋਣਾ ਕਿਸੇ ਨੂੰ ਮੁੱਖ ਮੰਤਰੀ ਬਣਨ ਦੇ ਯੋਗ ਨਹੀਂ ਬਣਾ ਸਕਦਾ।ਲੋਕਾਂ ਨੂੰ ਚੰਗੇ ਭਵਿੱਖ ਲਈ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰਾਂ ਨੂੰ ਚੁਣਨ ਦੀ ਅਪੀਲ ਕਰਦਿਆਂ ਉਨ੍ਹਾਂ ਯਾਦ ਦਿਵਾਇਆ ਕਿ ਉਨ੍ਹਾਂ ਨੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੇ ਨਾਲ-ਨਾਲ ਇੱਥੇ ਮੈਡੀਕਲ ਕਾਲਜ ਬਣਾਉਣ ਦਾ ਵੀ ਐਲਾਨ ਕੀਤਾ ਸੀ। ਉਨ੍ਹਾਂ ਸੂਬੇ ਵਿੱਚ ਭਾਜਪਾ-ਪੀ.ਐਲ.ਸੀ.-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸਰਕਾਰ ਬਣਨ ’ਤੇ ਸ਼ਹਿਰ ਵਿੱਚ ਯੂਨੀਵਰਸਿਟੀ ਸਥਾਪਤ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਸਥਾਨਕ ਲੋਕਾਂ ਦੀਆਂ ਮੰਗਾਂ ਦਾ ਹੁੰਗਾਰਾ ਭਰਦੇ ਹੋਏ ਮਲੇਰਕੋਟਲਾ ਨੂੰ ਨਗਰ ਨਿਗਮ ਬਣਾਉਣ ਦਾ ਵਾਅਦਾ ਵੀ ਕੀਤਾ ਤਾਂ ਜੋ ਇੱਥੇ ਆਮ ਨਾਗਰਿਕ ਸਹੂਲਤਾਂ ਵਿੱਚ ਸੁਧਾਰ ਕੀਤਾ ਜਾ ਸਕੇ।

 

Tags: Captain Amarinder Singh , Amarinder Singh , Punjab Lok Congress , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD