Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਚੰਨੀ ਨੇ ਕਾਂਗਰਸ ਦਾ ਪ੍ਰਵਾਸੀਆਂ ਪ੍ਰਤੀ ਨਜ਼ਰੀਆ ਬਿਆਨ ਕੀਤਾ, ਕਾਂਗਰਸ ਲਈ ਪ੍ਰਵਾਸੀ ਸਿਰਫ਼ ਵੋਟ ਬੈਂਕ- ਗਿਆਨ ਚੰਦ ਗੁਪਤਾ

Web Admin

Web Admin

5 Dariya News

ਮੋਹਾਲੀ , 16 Feb 2022

Last updated on: Feb 16, 2022, 00:00 IST

ਹਰਿਆਣਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਵਾਸੀਆਂ ਲਈ ਵਰਤੇ ਗਏ ਸ਼ਬਦਾਂ ਲਈ ਸਖ਼ਤ ਅਲੋਚਨਾ ਕੀਤੀ ਹੈ।   ਸਪੀਕਰ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਜਿਸ ਤਰਾਂ ਪ੍ਰਿਯਕਾ ਗਾਂਧੀ ਦੀ ਹਾਜ਼ਰੀ ਵਿਚ ਯੂ.ਪੀ, ਬਿਹਾਰ, ਦਿੱਲੀ ਦੇ ਲੋਕਾਂ ਲਈ ''ਭਈਏ'' ਸ਼ਬਦ  ਵਰਤਣਾ ਇਨ੍ਹਾਂ ਰਾਜਾਂ ਦੇ ਵਸਨੀਕਾਂ ਦੀ ਬੇਇੱਜ਼ਤੀ ਕਰਨਾ ਹੈ। ਪੰਜਾਬੀਆਂ ਨੂੰ ਵੀ ਯੂ.ਪੀ, ਬਿਹਾਰ ਵਿਚ ਪੂਰਾ ਇੱਜ਼ਤ ਮਾਣ ਦਿਤਾ ਜਾਂਦਾ ਹੈ, ਕਿਉਂਕਿ ਉਹ ਵੀ ਭਾਰਤ ਦੇ ਨਾਗਰਿਕ ਹਨ। ਦੂਜੇ ਪਾਸੇ ਕਾਂਗਰਸ ਲੋਕਾਂ ਵਿਚ ਵੰਡੀਆਂ ਪਾ ਕੇ ਰਾਜ ਕਰਨਾ ਚਾਹੁੰਦੀ ਹੈ । ਜਦ ਕਿ  ਭਾਜਪਾ ਨੇ ਸਦਾ ਦੇਸ਼ ਦੇ ਹਰ ਨਾਗਰਿਕ ਨੂੰ ਗਲ ਨਾਲ ਲਗਾ ਕੇ ਹਰ ਵਿਅਕਤੀ ਅਤੇ ਹਰ ਰਾਜ ਦੇ ਵਿਕਾਸ ਵਿਚ ਕੋਈ ਵਿਤਕਰਾ ਨਹੀਂ ਕੀਤਾ ਹੈ।

ਸਪੀਕਰ ਗਿਆਨ ਚੰਦ ਗੁਪਤਾ ਨੇ ਕਾਂਗਰਸ ਪਾਰਟੀ ਤੇ ਵਰ੍ਹਦੇ ਹੋਏ ਕਿਹਾ ਕਿ ਅਸੀਂ ਸਭ ਭਾਰਤ ਵਾਸੀ ਹਾਂ ਜਦ ਕਿ ਕਾਂਗਰਸ ਨੇ ਸਦਾ ਸਭ ਭਾਰਤੀਆਂ ਨੂੰ ਧਰਮਾਂ, ਜਾਤਾਂ ਜਾਂ ਰਾਜਾਂ ਵਿਚ ਵੰਡਣ ਦੀ ਰਾਜਨੀਤੀ ਖੇਡੀ ਹੈ। ਚੰਨੀ ਦੇ ਇਸ ਬਿਆਨ ਨਾਲ ਇਹ ਵੀ ਸਿੱਧ ਹੋ ਗਿਆ ਹੈ ਕਿ ਕਾਂਗਰਸੀਆਂ ਅੰਦਰ ਪ੍ਰਵਾਸੀਆਂ ਲਈ ਕਿੰਨੀ ਕੁ ਇੱਜ਼ਤ ਹੈ। ਕਾਂਗਰਸ ਪਾਰਟੀਆਂ ਪ੍ਰਵਾਸੀਆਂ ਨੂੰ ਸਿਰਫ਼ ਵੋਟ ਬੈਂਕ ਸਮਝਦੀ ਹੈ। ਇਨ੍ਹਾਂ ਚੋਣਾਂ ਵਿਚ ਦੇਸ਼ ਵਿਚ ਵੰਡੀਆਂ ਪਾਉਣ ਵਾਲੀ ਕਾਂਗਰਸ ਪਾਰਟੀ ਨੂੰ ਕੋਈ ਪ੍ਰਵਾਸੀ ਵੋਟ ਨਹੀ ਪਵੇਗਾ।ਉਨ੍ਹਾਂ ਨੇ ਪ੍ਰਿਯਕਾ ਗਾਂਧੀ ਤੇ ਤਜ ਕੱਸਦੇ ਹੋਏ ਕਿਹਾ ਕਿ ਮੰਚ ਤੇ ਖੜੇ ਹੋ ਕੇ ਜੇਕਰ ਸੂਬੇ ਦਾ ਮੁੱਖ ਮੰਤਰੀ ਯੂ.ਪੀ, ਬਿਹਾਰ ਵਾਲਿਆਂ ਦੀ ਬੇਇੱਜ਼ਤੀ ਕਰਦਾ ਹੈ ਅਤੇ ਪ੍ਰਿਯਕਾ ਗਾਂਧੀ ਵੀਡਿੳ ਵਿਚ ਨਾਲ ਖੜੀ ਤਾੜੀਆਂ ਮਾਰ ਕੇ ਹੱਸ ਰਹੀ ਹੈ। ਇਸ ਤਰਾਂ  ਲੋਕਾਂ ਨੂੰ ਆਪਸ ਵਿਚ ਲੜਾ ਕੇ ਅਤੇ ਫ਼ਿਰਕਿਆਂ ਵਿਚ ਵੰਡਣ ਵਾਲੀ ਸੋਚ ਨਾਲ ਕੀ ਕਾਂਗਰਸ ਦੇਸ਼ ਦੇ ਵਿਕਾਸ ਦੀ ਗੱਲ ਕਰਦੇ ਹਨ।

 

Tags: Gian Chand Gupta , Sandeep Singh , Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD