Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇਸ ਵਾਰ ਇਮਾਨਦਾਰ ਆਗੂ ਨੂੰ ਚੁਣਨਾ, ਪੰਜਾਬ ਨੂੰ ਖੁਸ਼ਹਾਲ ਬਣਾਉਣਾ: ਅਰਵਿੰਦ ਕੇਜਰੀਵਾਲ

20 ਫਰਵਰੀ ਨੂੰ ਮੌਕਾ ਹੈ ਆਪਣੇ ਬੱਚਿਆਂ ਅਤੇ ਪੰਜਾਬ ਦੀ ਕਿਸਮਤ ਬਦਲਣ ਦਾ: ਭਗਵੰਤ ਮਾਨ

Web Admin

Web Admin

5 Dariya News

ਜਲੰਧਰ , 16 Feb 2022

Last updated on: Feb 16, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜਲੰਧਰ ਦੇ ਵੱਖ ਵੱਖ ਵਿਧਾਨ ਸਭਾ ਖੇਤਰਾਂ ਵਿੱਚ ਚੋਣ ਪ੍ਰਚਾਰ ਕੀਤਾ।ਚੋਣ ਪ੍ਰਚਾਰ ਦੌਰਾਨ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਜਲੰਧਰ ਪੱਛਮੀ ਹਲਕੇ ਦੇ ਉਮੀਦਵਾਰ ਸ਼ੀਤਲ ਅੰਗੁਰਾਲ, ਜਲੰਧਰ ਕੈਂਟ ਦੇ ਉਮੀਦਵਾਰ ਅਤੇ ਸਾਬਕਾ ਖਿਡਾਰੀ ਸੁਰਿੰਦਰ ਸਿੰਘ ਸੋਢੀ, ਜਲੰਧਰ ਸੈਂਟਰਲ ਦੇ ਉਮੀਦਵਾਰ ਰਮਨ ਅਰੋੜਾ ਅਤੇ ਜਲੰਧਰ ਉਤਰੀ ਦੇ ਉਮੀਦਵਾਰ ਦਿਨੇਸ਼ ਢਾਲ ਲਈ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾ ਕੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਅਪੀਲ ਕੀਤੀ।ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ 20 ਫਰਵਰੀ ਨੂੰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਭਵਿੱਖ ਤੈਅ ਹੋਵੇਗਾ। ਇਸ ਲਈ ਸੋਚ ਸਮਝ ਕੇ ਵੋਟਾਂ  ਪਾਈਆਂ ਜਾਣ। ਇੱਕ ਵੀ ਵੋਟ ਬਰਬਾਦ ਨਾ ਕੀਤੀ ਜਾਵੇ ਅਤੇ ਇਹ ਵੋਟ ਆਮ ਆਦਮੀ ਪਾਰਟੀ ਨੂੰ ਹੀ ਪਾਈ ਜਾਵੇ।  ਕੇਜਰੀਵਾਲ ਨੇ ਕਿਹਾ ਪਹਿਲਾਂ ਪੰਜਾਬ ਦੇ ਲੋਕਾਂ ਕੋਲ ਚੰਗਾ ਅਤੇ ਇਮਾਨਦਾਰ ਵਿਕਲਪ ਨਹੀਂ ਸੀ। ਇਸ ਵਾਰ ਉਨਾਂ ਨੂੰ ਇੱਕ ਇਮਾਨਦਾਰ ਨੇਤਾ ਭਗਵੰਤ ਮਾਨ ਪੰਜਾਬ ਦੇ ਉਜਵਲ ਭਵਿੱਖ ਲਈ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਦਿੱਤਾ ਗਿਆ ਹੈ। ਇਸ ਵਾਰ ਇਮਾਨਦਾਰ ਆਗੂ ਨੂੰ ਚੁਣਨਾ, ਪੰਜਾਬ ਨੂੰ ਖੁਸ਼ਹਾਲ ਬਣਾਉਣਾ ਹੈ।

ਉਨਾਂ ਕਿਹਾ ਮੀਡੀਆ ਦੇ ਸਰਵੇ ਵਿੱਚ ਆਮ ਆਦਮੀ ਪਾਰਟੀ ਹੀ ਸਰਕਾਰ ਬਣਾ ਰਹੀ ਹੈ, ਪਰ ਉਹ 60- 65 ਸੀਟਾਂ ਹੀ ਦੇ  ਰਹੇ ਹਨ। ਪਰ ਵੋਟਰਾਂ ਨੇ ਮੀਡੀਆ ਸਰਵੇ ਫ਼ੇਲ ਕਰਨਾ ਹੈ ਅਤੇ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ ਨੂੰ 80 ਸੀਟਾਂ ਤੋਂ ਜ਼ਿਆਦਾ 'ਤੇ ਜਿਤਾਉਣਾ ਹੈ।ਇਸ ਮੌਕੇ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 20 ਫਰਵਰੀ ਨੂੰ ਉਨਾਂ ਕੋਲ ਮੌਕਾ ਹੈ ਆਪਣੇ ਬੱਚਿਆਂ ਅਤੇ ਪੰਜਾਬ ਦੀ ਕਿਸਮਤ ਬਦਲਣ ਦਾ। ਸਿੱਖਿਆ ਅਤੇ ਇਲਾਜ ਵਿਵਸਥਾ ਠੀਕ ਕਰਨ ਦਾ। ਮਾਫੀਆ ਅਤੇ ਭ੍ਰਿਸ਼ਟਾਚਾਰ ਖਤਮ ਕਰਨ ਦਾ। ਬਿਜਲੀ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਦਾ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਕਿਸਾਨਾਂ ਨੂੰ ਕਰਜ਼ੇ ਤੋਂ ਮੁੱਕਤੀ ਦਿਵਾਉਣ ਦਾ । ਇਸ ਲਈ 20 ਫਰਵਰੀ ਨੂੰ ਸਭ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇਣ ਤਾਂ ਜੋ  'ਆਪ' ਦੀ ਸਰਕਾਰ ਲੋਕਾਂ ਦੇ ਦੁੱਖ- ਸੁੱਖ ਵਿੱਚ ਸ਼ਾਮਲ ਹੋ ਸਕੇ।ਜਲੰਧਰ ਕੈਂਟ ਹਲਕੇ ਤੋਂ 'ਆਪ' ਦੇ ਉਮੀਦਵਾਰ ਅਤੇ ਸਾਬਕਾ ਕੌਮਾਂਤਰੀ ਖਿਡਾਰੀ ਸੁਰਿੰਦਰ ਸਿੰਘ ਸੋਢੀ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਲੋਕਾਂ ਨੂੰ ਕਿਹਾ ਕਿ ਜਲੰਧਰ ਦੀ ਧਰਤੀ ਨੇ ਦੇਸ਼ ਨੂੰ ਕਈ ਵੱਡੇ- ਵੱਡੇ ਖਿਡਾਰੀ ਦਿੱਤੇ ਹਨ। ਸਾਰੇ ਮਹਾਨ ਖਿਡਾਰੀਆਂ ਨੇ ਆਪਣੀ ਖੇਡ ਰਾਹੀਂ ਪੰਜਾਬ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ। ਸੁਰਿੰਦਰ ਸਿੰਘ ਸੋਢੀ ਵੀ ਲੰਮੇ ਸਮੇਂ ਤੱਕ ਦੇਸ਼ ਲਈ ਖੇਡੇ ਅਤੇ ਇਨਾਮ ਜਿੱਤ ਦੇ ਦੇਸ਼ ਤੇ ਪੰਜਾਬ ਦਾ ਨਾਂਅ ਵੱਡਾ ਕੀਤਾ। ਹੁਣ ਸੋਢੀ ਸਾਬ ਦਾ ਮਾਣ ਵਧਾਉਣ ਦਾ ਮੌਕਾ ਹੈ। ਸੁਰਿੰਦਰ ਸਿੰਘ ਸੋਢੀ ਨੂੰ ਭਾਰੀ ਗਿਣਤੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਮਾਨ ਨੇ ਕਿਹਾ ਇਸ ਵਿਧਾਨ ਸਭਾ ਹਲਕੇ ਦਾ ਨਾਂਅ ਵੀ ਰੌਸ਼ਨ ਹੋਵੇਗਾ।

 

Tags: Arvind Kejriwal , Bhagwant Mann , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD