Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਜਪਾ ਦੀ ਸਰਕਾਰ ਬਣਨ ’ਤੇ ਪਿੰਡਾਂ ਦੀ ਬਦਲੀ ਜਾਵੇਗੀ ਨੁਹਾਰ : ਫਤਹਿਜੰਗ ਸਿੰਘ ਬਾਜਵਾ

ਪਿੰਡ ਬਹਿਲੂਵਾਲ ’ਚ ਦਰਜਨ ਪਰਿਵਾਰ ਫਤਹਿ ਬਾਜਵਾ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ

Fateh Jang Singh Bajwa, Bharatiya Janata Party, BJP, BJP Punjab, Batala

Web Admin

Web Admin

5 Dariya News

ਬਟਾਲਾ , 17 Feb 2022

Last updated on: Feb 17, 2022, 00:00 IST

ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿਮ ਨੂੰ ਅੱਜ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਪਿੰਡ ਬਹਿਲੂਵਾਲ ’ਚ ਦਰਜਨ ਦੇ ਕਰੀਬ ਪਰਿਵਾਰਾਂ ਨੇ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਕਬੂਲਦਿਆਂ ਹੋਇਆ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਭਾਜਪਾ ’ਚ ਸ਼ਾਮਲ ਹੋਣ ਵਾਲੇ ਮੱਖਣ ਸਿੰਘ, ਜਗਦੇਵ ਸਿੰਘ, ਨਿਰਮਲ ਸਿੰਘ, ਇੰਦਰ ਮਸੀਹ, ਬੰਕਾ ਮਸੀਹ ਆਦਿ ਸਮੇਤ ਹੋਰ ਪਰਿਵਾਰਾਂ ਦਾ ਫਤਹਿਜੰਗ ਸਿੰਘ ਬਾਜਵਾ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਬਹਿਲੂਵਾਲ ’ਚ ਦਰਜਨ ਦੇ ਕਰੀਬ ਪਰਿਵਾਰ ਭਾਜਪਾ ’ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ’ਤੇ ਲਿਆ ਸਕਦੀ ਹੈ। ਉਨ੍ਹਾਂ ਕਿਹਾ ਜਿਸ ਤਰ੍ਹਾਂ ਭਾਜਪਾ ਨੂੰ ਹਲਕਾ ਵਾਸੀਆਂ ਵਲੋਂ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ, ਉਸ ਨਾਲ ਇਹ ਸਾਫ ਹੋ ਚੁੱਕਾ ਹੈ ਕਿ ਇਸ ਵਾਰ ਹਲਕਾ ਵਾਸੀ ਭਾਜਪਾ ਨੂੰ ਵੱਡੀ ਲੀਡ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਜੋ ਐਲਾਨ ਕੀਤੇ ਗਏ ਹਨ, ਉਨ੍ਹਾਂ ਨੂੰ ਸਰਕਾਰ ਬਣਨ ’ਤੇ ਇਨ ਬਿਨ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਹਲਕੇ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਕੇ ਇਨ੍ਹਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਪਿੰਡਾਂ ਦੇ ਲੋਕਾਂ ਨੂੰ ਵੀ ਸ਼ਹਿਰਾਂ ਵਾਂਗ ਸਾਰੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਫਤਹਿਜੰਗ ਸਿੰਘ ਬਾਜਵਾ ਨੇ ਭਾਜਪਾ ਨੂੰ ਸਮਰਥਨ ਦੇਣ ਵਾਲੇ ਪਰਿਵਾਰਾਂ ਦਾ ਧੰਨਵਾਦ ਕੀਤਾ। 

 

Tags: Fateh Jang Singh Bajwa , Bharatiya Janata Party , BJP , BJP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD