Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇਜਰੀਵਾਲ ਵਿਸ਼ਵਾਸ ਦੇ ਲਾਈਕ ਨਹੀਂ: ਕੇਸੀ ਸਿੰਘ ਨੇ ਮੋਹਾਲੀ ਦੇ ਵਕੀਲਾਂ ਨੂੰ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਨੂੰ ਜਿਤਾਉਣ ਦੀ ਕੀਤੀ ਅਪੀਲ

ਨਿਵੇਕਲੀ ਪਹਿਲ ਕਰਦੇ ਹੋਏ ਵੋਟਾਂ ਵਾਲੇ ਦਿਨ ਹਲਕੇ ਵਿੱਚ ਕੋਈ ਪੋਲਿੰਗ ਬੂਥ ਨਹੀਂ ਲਗਾਵੇਗਾ ਸੰਯੁਕਤ ਸਮਾਜ ਮੋਰਚਾ

Ravneet Singh Brar, Ravneet Brar, Sanyukt Samaj Morcha, SSM, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 17 Feb 2022

Last updated on: Feb 17, 2022, 00:00 IST

ਮੋਹਾਲੀ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਰਵਨੀਤ ਬਰਾੜ ਨੇ ਦੀ ਚੋਣ ਮੁਹਿੰਮ ਨੂੰ ਇਨੀਂ ਦਿਨੀਂ ਵੱਡਾ ਹੁਲਾਰਾ ਮਿਲ ਰਿਹਾ ਹੈ। ਕੁਝ ਦਿਨ ਪਹਿਲਾਂ ਕਿਸਾਨ ਅੰਦੋਲਨ ਦੇ ਸੀਨੀਅਰ ਆਗੂ ਗੁਰਨਾਮ ਸਿੰਘ ਚੜੂਨੀ, ਉਸ ਤੋਂ ਪਹਿਲਾਂ ਡਾ ਸਵੈਮਾਨ ਵੀ ਰਵਨੀਤ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਗਏ ਸਨ। ਵੀਰਵਾਰ ਨੂੰ ਕੇਸੀ ਸਿੰਘ ਜੋ ਕਿ ਸੁਨਹਿਰਾ ਪੰਜਾਬ ਪਾਰਟੀ ਦੇ ਕਨਵੀਨਰ ਹੋਣ ਦੇ ਨਾਲ ਨਾਲ ਰਿਟਾਇਰਡ ਅੰਬੈਸਡਰ ਅਤੇ ਪ੍ਰਸਿੱਧ ਬੁੱਧੀਜੀਵੀ ਵੀ ਹਨ, ਨੇ ਵੀ ਬਾਰ ਕੌਂਸਲ ਵਿਖੇ ਰਵਨੀਤ ਬਰਾੜ ਦੇ ਹੱਕ ਵਿਚ ਚੋਣ ਪ੍ਰਚਾਰ ਮੀਟਿੰਗ ਨੂੰ ਸੰਬੋਧਨ ਕੀਤਾ।ਇਸ ਮੌਕੇ ਆਪਣੇ ਸੰਬੋਧਨ ਵਿੱਚ ਕੇਸੀ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਬਹੁਤ ਨੇੜੇ ਤੋਂ ਦੇਖਿਆ ਹੈ ਅਰਵਿੰਦ ਕੇਜਰੀਵਾਲ ਵਿਸ਼ਵਾਸ ਕਰਨ ਦੇ ਲਾਇਕ ਵਿਅਕਤੀ ਨਹੀਂ ਹੈ। ਉਹ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਕੇ ਪੰਜਾਬ ਤੇ ਰਾਜ ਕਰਨਾ ਚਾਹੁੰਦਾ ਹੈ। ਇਸਦੇ ਨਾਲ ਹੀ ਉਨ੍ਹਾਂ ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਪਾਰਟੀ  ਨੂੰ ਪੂਰੀ ਤਰ੍ਹਾਂ ਮਾਫੀਆ ਰਾਜ ਦੀ ਸਰਪ੍ਰਸਤੀ ਹਾਸਲ ਹੈ ਅਤੇ ਕਾਂਗਰਸ ਪਾਰਟੀ ਨੇ ਮਾਫੀਆ ਨੂੰ ਚਲਾਉਣ ਲਈ ਹੀ ਪਿਛਲੇ ਪੰਜ ਸਾਲ ਵਿੱਚ ਕੰਮ ਕੀਤਾ ਹੈ।

ਇਸ ਮੌਕੇ ਬੋਲਦਿਆਂ ਰਵਨੀਤ ਬਰਾੜ ਨੇ ਕਿਹਾ ਕਿ ਮੋਹਾਲੀ ਹਲਕਾ ਪੰਜਾਬ ਦੇ ਸਭ ਤੋਂ ਵੱਧ ਪੜ੍ਹੇ ਲਿਖੇ ਹਲਕਿਆਂ ਵਿੱਚੋਂ ਇਕ ਹੈ। ਇਥੋਂ ਦੇ ਵੋਟਰ ਸੂਝਵਾਨ ਅਤੇ ਸਿਆਣੇ ਹਨ ਅਤੇ ਰਵਾਇਤੀ ਪਾਰਟੀਆਂ ਦੇ ਨਾਲ ਨਾਲ ਪਾਰਟੀਆਂ ਬਦਲਣ ਵਾਲੇ ਰਵਾਇਤੀ ਆਗੂਆਂ ਦੀਆਂ ਕੋਝੀਆਂ ਚਾਲਾਂ ਨੂੰ ਵੀ ਬਾਖੂਬੀ ਸਮਝਦੇ ਹਨ। ਬਰਾੜ ਨੇ ਅੱਗੇ ਕਿਹਾ ਕਿ ਮੋਰਚਾ ਰਵਾਇਤੀ ਪਾਰਟੀਆਂ ਤੋਂ ਹਟ ਕੇ ਚੋਣ ਲੜ ਰਿਹਾ ਹੈ। ਉਨ੍ਹਾਂ ਵਕੀਲ ਭਾਈਚਾਰੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੋਹਾਲੀ ਹਲਕੇ ਵਿਚ ਸੰਯੁਕਤ ਸਮਾਜ ਮੋਰਚਾ ਸਭ ਤੋਂ ਘੱਟ ਖਰਚੇ ਵਿੱਚ ਸਭ ਤੋਂ ਧਨਾਢ ਵਿਅਕਤੀਆਂ ਨਾਲ ਧਨਾਢ ਉਮੀਦਵਾਰਾਂ ਨਾਲ ਚੋਣ ਲੜ ਰਿਹਾ ਹੈਬਰਾੜ ਨੇ ਕਿਹਾ ਕਿ ਉਨ੍ਹਾਂ ਫ਼ੈਸਲਾ ਕੀਤਾ ਹੈ ਕੀ ਲੀਕ ਤੋਂ ਹਟ ਕੇ ਚੋਣਾਂ ਲੜਨ ਅਤੇ ਲੋਕਾਂ ਨੂੰ ਨਿਵੇਕਲਾ ਪ੍ਰਸ਼ਾਸਨ ਦੇਣ ਦੀ ਪਹਿਲੀ ਕੜੀ ਦੇ ਤਹਿਤ ਕੋਈ ਫਾਲਤੂ ਨਾ ਖ਼ਰਚਾ ਨਾ ਕਰਦੇ ਹੋਏ ਵੋਟਾਂ ਵਾਲੇ ਦਿਨ ਹਲਕੇ ਵਿੱਚ ਕੋਈ ਪੋਲਿੰਗ ਬੂਥ ਲਗਾਉਣ ਦੀ ਜ਼ਰੂਰਤ ਨਹੀਂ ਲਗਾਇਆ ਜਾਵੇਗਾ। ਤਾਂ ਜੋ ਲੋਕਾਂ ਦਾ ਪੈਸਾ ਫਾਲਤੂ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ।ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਅਧਿਕਾਰੀ ਵੀ ਇਸ ਗੱਲੋਂ ਹੈਰਾਨ ਹਨ ਕਿ ਇਕ ਪਾਸੇ ਬਾਕੀ ਉਮੀਦਵਾਰ ਆਪਣੇ ਖਾਤੇ ਵਿੱਚ ਪੈ ਰਹੇ ਚੋਣ ਖਰਚੇ ਨੂੰ ਲੈ ਕੇ ਹੋ ਹੱਲਾ ਮਚਾਉਂਦੇ ਹਨ ਪ੍ਰੰਤੂ ਸੰਯੁਕਤ ਸਮਾਜ ਮੋਰਚਾ ਕੋਈ ਜ਼ਿਆਦਾ ਖ਼ਰਚ ਕਰ ਹੀ ਨਹੀਂ ਰਿਹਾ। ਲੋਕ ਆਪ ਮੁਹਾਰੇ ਸੰਯੁਕਤ ਸਮਾਜ ਮੋਰਚੇ ਨਾਲ ਜੁੜ ਰਹੇ ਹਨ ਅਤੇ ਉਸ ਨੂੰ ਸਮਰਥਨ ਦੇ ਰਹੇ ਹਨ।

 

Tags: Ravneet Singh Brar , Ravneet Brar , Sanyukt Samaj Morcha , SSM , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD