Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਮੋਹਾਲੀ ਏਅਰਪੋਰਟ ਤੋਂ ਅਮਰੀਕਾ ਅਤੇ ਯੂਰਪ ਲਈ ਛੇਤੀ ਉਡਾਣਾਂ ਹੋਣਗੀਆਂ ਸ਼ੁਰੂ : ਹਰਦੀਪ ਪੁਰੀ

ਕੇਂਦਰੀ ਮੰਤਰੀ ਪੁਰੀ ਨੇ ਭਾਜਪਾ ਦੇ ਲੋਕਲ ਮੈਨੀਫੈਸਟੋ ਦੇ ਹਰ ਸੰਕਲਪ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency, Gian Chand Gupta, Sandeep Singh

Web Admin

Web Admin

5 Dariya News

ਮੋਹਾਲੀ , 17 Feb 2022

ਮੋਹਾਲੀ ਤੋਂ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਵੱਲੋਂ ਮੋਹਾਲੀ ਵਾਸੀਆਂ ਨੂੰ ਕੀਤੇ ਵਾਅਦਿਆਂ ਨੂੰ ਚੋਣਾਂ ਤੋਂ ਪਹਿਲਾਂ ਹੀ ਬੂਰ ਲੱਗਣਾ ਸ਼ੁਰੂ ਹੋ ਗਿਆ, ਜਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਮੋਹਾਲੀ ਤੋਂ ਉੱਤਰੀ ਅਮਰੀਕਾ ਅਤੇ ਯੂਰਪ ਲਈ ਛੇਤੀ ਹੀ ਉਡਾਣਾਂ ਸ਼ੁਰੂ ਕਰਨ ਦੀ ਗੱਲ ਕਹੀ। ਜ਼ਿਕਰਯੋਗ ਹੈ ਕਿ ਕੇਂਦਰੀ ਹਵਾਈ ਬਾਜੀ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਹਰਦੀਪ ਸਿੰਘ ਪੁਰੀ ਮੋਹਾਲੀ ਤੋਂ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਦੇ ਹੱਕ ਵਿਚ ਫ਼ੇਜ਼ ਨੌਂ ਵਿਚ ਚੋਣ ਪ੍ਰਚਾਰ ਕਰਨ ਆਏ ਸਨ। ਇਸ ਤੋਂ ਬਾਅਦ ਵੀ ਦੇਰ ਰਾਤ ਤੱਕ ਹਰਦੀਪ ਪੁਰੀ ਨੇ ਹੋਰਨਾਂ ਇਲਾਕਿਆਂ ਵਿਚ ਵੀ ਚੋਣ ਮੀਟਿੰਗਾਂ ਕੀਤੀਆ।ਫ਼ੇਜ਼ ਨੌਂ ਵਿਚ ਰੱਖੀ ਗਈ ਇਸ ਚੋਣ ਰੈਲੀ ਵਿਚ ਹਰਿਆਣਾ ਦੇ ਸਪੀਕਰ ਗਿਆਨ ਚੰਦ ਗੁਪਤਾ, ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਸਮੇਤ ਹੋਰ ਭਾਜਪਾ ਲੀਡਰ ਅਤੇ ਵੱਡੀ ਸੰਖਿਆ ਵਿਚ ਮੋਹਾਲੀ ਦੇ ਨਿਵਾਸੀ ਪਹੁੰਚੇ ਹੋਏ ਸਨ।  ਸੰਜੀਵ ਵਸ਼ਿਸ਼ਟ ਨੇ ਸਭ ਦਾ ਧੰਨਵਾਦ ਕਰਦੇ ਹੋਏ ਕੇਂਦਰੀ ਮੰਤਰੀ ਪੁਰੀ ਤੋਂ ਮੰਗ ਕੀਤੀ ਕਿ ਮੋਹਾਲੀ ਵਿਚ ਬੇਸ਼ੱਕ ਅੰਤਰ ਰਾਸ਼ਟਰੀ ਉਡਾਣਾਂ ਸ਼ੁਰੂ ਹੋ ਚੁੱਕੀਆਂ ਹਨ ਪਰ ਅੱਜ ਤੱਕ ਸਿਰਫ਼ ਇਕ ਹੀ ਅੰਤਰ ਰਾਸ਼ਟਰੀ ਉਡਾਣ ਚਲਾਈ ਜਾ ਰਹੀ ਹੈ। ਲੋਕਾਂ ਵਿਚ ਉੱਤਰੀ ਅਮਰੀਕਾ ਅਤੇ ਯੂਰਪ ਲਈ ਉਡਾਣਾਂ ਸ਼ੁਰੂ ਕਰਨ ਦੀ ਭਾਰੀ ਮੰਗ ਹੈ ਜਿਸ ਨੂੰ ਸ਼ੁਰੂ ਕੀਤਾ ਜਾਵੇ। ਇਸ ਤੋਂ ਪਹਿਲਾਂ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਵਸ਼ਿਸ਼ਟ ਦੇ ਉਪਰਾਲੇ ਸਦਕੇ ਹੀ ਮੋਹਾਲੀ ਤੋਂ ਦੁਬਈ ਲਈ ਪਹਿਲੀ ਅੰਤਰਰਾਸ਼ਟਰੀ ਉਡਾਣ ਸ਼ੁਰੂ ਹੋਈ ਸੀ।

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਵੱਲੋਂ ਲੋਕ ਭਲਾਈ ਲਈ ਚੁੱਕੀ ਗਈ ਉੱਤਰੀ ਅਮਰੀਕਾ ਅਤੇ ਯੂਰਪ ਦੇ ਦੇਸ਼ਾਂ ਲਈ ਉਡਾਣਾਂ ਦੀ ਮੰਗ ਚੋਣਾਂ ਤੋਂ ਬਾਅਦ ਪਹਿਲ ਦੇ ਆਧਾਰ ਤੇ ਹੱਲ ਕਰਵਾਈ ਜਾਵੇਗੀ । ਇਸ ਲਈ ਉਨ੍ਹਾਂ ਨੂੰ ਜਾਂ ਕਿਸੇ ਵੀ ਹੋਰ ਭਾਜਪਾ ਆਗੂ ਨੂੰ ਕੋਈ ਮੰਗ ਪੱਤਰ ਦੇਣ ਦੀ ਲੋੜ ਨਹੀ ਹੋਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਦਾ ਇਹ ਹੀ ਸਭ ਤੋਂ ਵੱਡਾ ਫ਼ਾਇਦਾ ਹੈ ਕਿ  ਭਾਜਪਾ ਲੋਕਾਂ ਦੀ ਲੋੜ ਨੂੰ ਮੁੱਖ ਰੱਖ ਕੇ ਕੰਮ ਕਰਦੀ ਹੈ। ਜੇਕਰ ਪੰਜਾਬ ਵਿਚ ਭਾਜਪਾ ਦੀ ਡਬਲ ਇੰਜਨ ਵਾਲੀ ਸਰਕਾਰ ਆਉਂਦੀ ਹੈ ਤਾਂ ਪੰਜਾਬ ਵਾਸੀਆਂ ਦੇ ਸਾਰੀਆਂ ਮੁਸ਼ਕਲਾਂ ਦਾ ਹੱਲ ਆਪਣੇ ਆਪ ਹੋ ਜਾਵੇਗਾ। ਹਰਦੀਪ ਪੁਰੀ ਨੇ ਕਿਹਾ ਕਿ ਭਾਜਪਾ ਸਰਕਾਰ ਬਣਨ ਤੇ ਸੰਜੀਵ ਵਸ਼ਿਸ਼ਟ ਵੱਲੋਂ ਦਿਤੇ ਗਏ ਇੱਕੀ ਸੂਤਰੀ ਮੈਨੀਫੈਸਟੋ ਦੇ ਇਕ ਇਕ ਸੰਕਲਪ ਨੂੰ ਪੂਰਾ ਕੀਤਾ ਜਾਵੇਗਾ।ਕੇਂਦਰੀ ਮੰਤਰੀ ਪੁਰੀ ਨੇ ਕਿਹਾ ਕਿ ਅੱਜ ਪੰਜਾਬ ਨੂੰ ਵਿਕਾਸ ਦੀ ਲੋੜ ਹੈ। ਕੇਵਲ ਐਨ.ਡੀ.ਏ ਸਰਕਾਰ ਹੀ ਪੰਜਾਬ ਨੂੰ ਡਬਲ ਇੰਜਨ ਵਜੋਂ ਵਿਕਸਤ ਕਰ ਸਕਦੀ ਹੈ। ਇਸ ਦੇ ਲਈ ਰੋਡਮੈਪ ਵੀ ਤਿਆਰ ਕੀਤਾ ਗਿਆ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਿਰ 2.81 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਜੇਕਰ ਦੁਬਾਰਾ ਗਲਤ ਸਰਕਾਰ ਬਣੀ ਤਾਂ ਪੰਜਾਬ ਵਿਚ ਕੋਈ ਨਿਵੇਸ਼ ਨਹੀਂ ਕਰੇਗਾ। ਭਾਜਪਾ ਸੱਤਾ 'ਚ ਆਉਣ 'ਤੇ ਵਾਈਟ ਪੇਪਰ ਲਿਆਵੇਗੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਭ ਤੋਂ ਪਹਿਲਾਂ ਪੰਜਾਬ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾਵੇ। ਕੇਂਦਰ ਸਰਕਾਰ ਨੇ ਇੱਕ ਲੱਖ ਕਰੋੜ ਰੁਪਏ ਦਾ ਪੈਕੇਜ ਤਿਆਰ ਕੀਤਾ ਹੈ।ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਉਦਯੋਗਿਕ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ , ਜਿਸ ਨਾਲ ਪੰਜਾਬ ਦੀ ਆਮਦਨ ਵਿਚ ਵਾਧਾ ਹੋਵੇਗਾ। ਖੇਤੀ ਨੂੰ ਹੋਰ ਖ਼ੁਸ਼ਹਾਲ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ। ਕੁੱਝ ਸਮਾਂ ਤਾਂ ਲੱਗੇਗਾ ਪਰ ਗੱਠਜੋੜ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ ਕਰਵਾ ਦੇਵੇਗੀ।ਹਰਦੀਪ ਪੁਰੀ ਨੇ ਪੰਜਾਬ ਦੀ ਆਰਥਿਕ ਅਤੇ ਰਾਜਨੀਤਿਕ ਹਾਲਤ ਤੇ ਚਰਚਾ ਕਰਦੇ ਹੋਏ ਕਿਹਾ ਕਿ ਪੰਜਾਬ ਇੱਕ ਖ਼ਾਸ ਮੁਸ਼ਕਿਲ ਦੇ ਦੌਰਾ ਵਿਚੋਂ ਗੁਜ਼ਰ ਰਿਹਾ ਹੈ। 

ਇੱਥੇ ਲੰਮੇ ਸਮੇਂ ਤੋਂ ਸਿਆਸੀ ਸੰਜੀਦਗੀ ਅਤੇ ਗੰਭੀਰ ਮੁੱਦਿਆਂ 'ਤੇ ਵਿਚਾਰ ਨਹੀਂ ਕੀਤਾ ਜਾ ਰਿਹਾ ਹੈ। ਕਾਂਗਰਸ ਅਤੇ ਦੂਜੀਆਂ ਪਾਰਟੀਆਂ ਸਿਰਫ਼ ਆਪਣਾ ਫ਼ਾਇਦਾ ਵੇਖ ਰਹੀਆਂ ਹਨ। ਜਿਸ ਦਾ ਨਤੀਜਾ ਦੇਸ਼ ਦਾ ਇਕ ਨੰਬਰ ਸੂਬਾ ਪੰਜਾਬ ਹੁਣ 14ਵੇਂ ਨੰਬਰ 'ਤੇ ਆ ਗਿਆ ਹੈ। ਪੰਜਾਬ ਵਿਚ ਇਸ ਸਮੇਂ ਖ਼ਾਨਾ-ਜੰਗੀ ਵਰਗੀ ਸਥਿਤੀ ਬਣੀ ਹੋਈ ਹੈ।ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ਾਂ ਵਿਚ ਜਾ ਰਹੇ ਹਨ। ਪੰਜਾਬ ਵਾਸੀਆਂ ਨੂੰ  ਰੁਜ਼ਗਾਰ ਦੇਣ ਅਤੇ ਸੂਬੇ ਵਿਚ ਅਮਨ ਕਾਨੂੰਨ ਬਣਾਈ ਰੱਖਣ ਦੀ ਕੋਈ ਸੋਚ ਨਜ਼ਰ ਨਹੀ ਆ ਰਹੀ ਹੈ।ਉਨ੍ਹਾਂ ਕਿਹਾ ਕਿ  ਜਦੋਂ ਕਿਸੇ ਵੀ ਸੂਬੇ ਵਿਚ ਲੈਂਡ ਮਾਫ਼ੀਆ, ਰੇਤ ਮਾਫ਼ੀਆ, ਵਸੂਲੀ ਮਾਫ਼ੀਆ ਰਾਜ ਕਰਨ ਲੱਗ ਪੈਂਦਾ ਹੈ । ਅਮਨ-ਕਾਨੂੰਨ ਦੀ ਸਥਿਤੀ ਮਾੜੀ  ਹੁੰਦਾ ਹੈ ਤਾਂ ਸਭ ਤੋਂ ਪਹਿਲਾਂ ਉਦਯੋਗ ਉਸ ਸੂਬੇ ਨੂੰ ਛੱਡ ਕੇ ਦੂਜੇ ਰਾਜਾਂ ਵਿਚ ਚਲੇ ਜਾਂਦੇ ਹਨ ।ਸਾਡੇ ਕੋਲ ਕਾਨੂੰਨ ਅਤੇ ਵਿਵਸਥਾ, ਦੇਸ ਅਤੇ ਰਾਜ ਦੀ ਸੁਰੱਖਿਆ ਲਈ ਇੱਕ ਰੋਡਮੈਪ ਹੈ। ਸਾਡੀ ਪਹਿਲ ਹੋਵੇਗੀ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਰਕਾਰ ਲਿਆ ਕੇ ਉਦਯੋਗਾਂ ਲਈ ਵਧੀਆ ਮਾਹੌਲ ਸਿਰਜਿਆ ਜਾਵੇ ਅਤੇ ਨਿਵੇਸ਼ ਲਿਆਂਦਾ ਜਾਵੇ।ਕੇਂਦਰੀ ਮੰਤਰੀ ਪੁਰੀ ਨੇ ਕਿਹਾ ਕਿ ਮੋਹਾਲੀ ਪੰਜਾਬ ਦਾ ਬਿਹਤਰੀਨ ਕਮਾਊ ਸੂਬਾ ਬਣ ਸਕਦਾ ਹੈ। ਬਸ ਜ਼ਰੂਰਤ ਹੈ ਇਸ ਲਈ ਰਾਜਨੀਤਕ ਇੱਛਾ ਤਿਆਰ ਕੀਤੀ ਜਾਵੇ। ਭਾਜਪਾ ਪੰਜਾਬ ਨੂੰ ਫਿਰ ਦੁਬਾਰਾ ਦੇਸ਼ ਦਾ ਤਾਜ ਬਣਾ ਕੇ ਇਕ ਨਵੇਂ ਪੰਜਾਬ ਦੀ ਸਿਰਜਣਾ ਦੀ ਸੋਚ ਰੱਖਦੀ ਹੈ। ਉਨ੍ਹਾਂ ਕਾਂਗਰਸੀ, ਆਮ ਆਦਮੀ ਪਾਰਟੀ ਅਤੇ ਬਾਕੀ ਪਾਰਟੀਆਂ ਪੰਜਾਬ ਵਿਚ ਉਦਯੋਗ ਅਤੇ ਤਰੱਕੀ ਲਿਆਉਣ ਦੀ ਗੱਲ ਕਰਦੇ ਹਨ। ਜਦ ਕਿ ਕਿਸੇ ਕੋਲ ਵੀ ਇਸ ਸਬੰਧੀ ਰੋਡ ਮੈਪ ਨਹੀਂ ਹੈ।ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜਿਸ ਕੋਲ ਅਗਲੇ ਪੰਜ ਸਾਲਾਂ ਵਿਚ ਪੰਜਾਬ ਦੀ ਆਰਥਿਕ ਸਥਿਤੀ ਸੁਧਾਰਨ ਦੀ ਸੁਧਾਰਨ ਦੀ ਪਾਲਿਸੀ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਪੁਰੀ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਮਾਡਲ ਨੂੰ ਸਿਰਫ਼ ਇਕ ਦਿਖਾਵਾ ਮਾਡਲ ਦੱਸਿਆਂ।ਇਸ ਚੋਣ ਰੈਲੀ ਵਿਚ ਜਿੱਥੇ ਮੋਹਾਲੀ ਦੇ ਨਿਵਾਸੀਆਂ ਨੇ ਭਾਜਪਾ ਉਮੀਦਵਾਰ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਜਿਤਾਉਣ ਦਾ ਵਾਅਦਾ ਕੀਤਾ ਉੱਥੇ ਹੀ ਭਾਜਪਾ ਵਰਕਰਾਂ ਨੇ ਕੇਂਦਰੀ ਪੁਰੀ ਵੱਲੋਂ ਮੋਹਾਲੀ ਦੇ ਵਿਕਾਸ ਲਈ ਨਿੱਜੀ ਦਿਲਚਸਪੀ ਲੈਣ ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਭਾਜਪਾ ਲੀਡਰ ਸੁਖਜਿੰਦਰ ਸਿੰਘ ਗੋਲਡੀ, ਲਖਵਿੰਦਰ ਕੌਰ ਗਰਚਾ, ਸੁੰਦਰ ਲਾਲ ਅਗਰਵਾਲ, ਅਮਨਜੋਤ ਕੌਰ ਰਾਮੂਵਾਲੀਆ, ਜੱਸੀ ਜਸਰਾਜ ਸਮੇਤ ਹੋਰ ਕਈ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency , Gian Chand Gupta , Sandeep Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD