Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਕੇਜਰੀਵਾਲ ਅਤੇ ਆਪ ਦਾ ਦਿੱਲੀ ਮਾਡਲ ਨਕਲੀ, ਦਿੱਲੀ ਦੇ ਵਾਸੀ ਅੱਜ ਵੀ ਸਹੂਲਤਾਂ ਨੂੰ ਤਰਸ ਰਹੇ : ਸੰਦੀਪ ਸਿੰਘ

Web Admin

Web Admin

5 Dariya News

ਮੋਹਾਲੀ , 17 Feb 2022

Last updated on: Feb 17, 2022, 00:00 IST

ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਦਾ ਦਿੱਲੀ ਮਾਡਲ ਸਿਰਫ਼ ਝੂਠ ਦਾ ਪੁਲੰਦਾ ਹੈ । ਜਦ ਕਿ ਅਸਲੀਅਤ ਵਿਚ ਆਪ ਦੀ ਸੋਚ ਸਿਰਫ਼ ਪੰਜਾਬ ਵਿਚਲਾ ਧਨ ਲੁੱਟਣ ਤੱਕ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਵੱਲੋਂ ਮੋਹਾਲੀ ਵਿਚ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਦੇ ਹੱਕ ਵਿਚ ਚੋਣ ਪ੍ਰਚਾਰ ਦੌਰਾਨ ਕੀਤਾ । ਸੰਦੀਪ ਸਿੰਘ ਨੇ ਕਿਹਾ ਕਿ ਕੇਜਰੀਵਾਲ ਦੇ ਪੁਰਾਣੇ ਖ਼ਾਸ ਸਾਥੀ ਕੁਮਾਰ ਵਿਸ਼ਵਾਸ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਵੱਖਵਾਦੀਆਂ ਦਾ ਸਮਰਥਕ ਸੀ। ਕੁਮਾਰ ਵਿਸ਼ਵਾਸ ਨੇ ਕਿਹਾ ਹੈ ਕਿ ਕੇਜਰੀਵਾਲ ਨੇ ਉਨ੍ਹਾਂ ਨੂੰ ਇਕ ਵਾਰ ਕਿਹਾ ਸੀ ਕਿ ਉਹ ਜਾਂ ਤਾਂ ਪੰਜਾਬ ਦਾ ਮੁੱਖ ਮੰਤਰੀ ਬਣੇਗਾ ਜਾਂ ਖ਼ਾਲਿਸਤਾਨ ਦੇ ਆਜ਼ਾਦ ਦੇਸ ਦਾ ਪਹਿਲਾ ਪ੍ਰਧਾਨ ਮੰਤਰੀ ਬਣੇਗਾ। ਇਸ ਤਰਾਂ ਕੇਜਰੀਵਾਲ ਦਾ ਦੋਹਰਾ ਚਿਹਰਾ ਸਾਹਮਣੇ ਆ ਜਾਂਦਾ ਹੈ।ਸੰਦੀਪ ਸਿੰਘ ਨੇ ਕਿਹਾ ਕਿ ਲੋਕਪਾਲ ਦਾ ਮੁੱਦਾ ਬਣਾ ਕੇ ਸੱਤਾ ਵਿਚ ਆਈ ਕੇਜਰੀਵਾਲ ਦੀ ਪਾਰਟੀ ਲਈ ਹੁਣ ਲੋਕਪਾਲ ਕਿਥੇ ਹੈ, ਇਹ ਸਭ ਜਾਣਦੇ ਹਨ। ਕੇਜਰੀਵਾਲ ਦੇ ਦਿੱਲੀ ਵਿਚ ਇਕ ਹਜ਼ਾਰ ਮੁਹੱਲਾ ਕਲੀਨਿਕ ਬਣਾਉਣ ਦੀ ਗੱਲ ਕੀਤੀ ਸੀ, ਜਰਾ ਕੇਜਰੀਵਾਲ ਦੱਸਣ ਕਿ  ਉੱਥੇ ਇਕ ਹਜ਼ਾਰ ਮਹੱਲਾ ਕਲੀਨਿਕ ਬਣ ਗਏ ਹਨ। ਜੇਕਰ ਦਿੱਲੀ ਵਿਚ ਪੰਜ ਸਾਲਾਂ ਵਿਚ ਇਕ ਹਜ਼ਾਰ ਮਹੱਲਾ ਕਲੀਨਿਕ ਨਹੀਂ ਬਣ ਸਕੇ ਤਾਂ ਪੰਜਾਬ ਵਿਚ ਸੋਲ੍ਹਾਂ ਹਜ਼ਾਰ ਮਹੱਲਾ ਕਲੀਨਿਕ ਉਹ ਕਿਸ ਤਰਾਂ ਬਣਾਉਣਗੇ। ਇਸੇ ਤਰਾਂ ਕੇਜਰੀਵਾਲ ਕਹਿੰਦੇ ਹਨ ਕਿ ਪੰਜਾਬ ਦੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ, ਪਰ ਸਚਾਈ ਇਹ ਹੈ ਕਿ ਦਿੱਲੀ ਵਿਚ ਹਾਲੇ ਤੱਕ ਗੈੱਸਟ ਫਕੈਲਟੀ ਪੱਕੀ ਨਹੀ ਕੀਤੀ ਗਈ। ਸੰਦੀਪ ਸਿੰਘ ਨੇ ਕਿਹਾ ਕਿ ਕੇਜਰੀਵਾਲ ਦਿਲੀ ਦੇ ਸੋਲ੍ਹਾਂ ਹਜ਼ਾਰ ਸੁਕੇਅਰ ਕਿੱਲੋਮੀਟਰ ਦੇ ਇਲਾਕੇ ਨੂੰ ਫੈਲੀ ਗੰਦਗੀ ਨੂੰ ਵੀ ਪੰਜ ਸਾਲਾਂ ਵਿਚ ਸਾਫ਼ ਨਹੀਂ ਕਰ ਸਕੇ। 

ਅੱਜ ਵੀ ਪ੍ਰਦੂਸ਼ਣ ਲਈ ਕੋਰਟ ਵਿਚ ਪੰਜਾਬ-ਹਰਿਆਣਾ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਦੱਸ ਕੇ ਝੂਠ ਬੋਲਦੇ ਹਨ। ਫਿਰ ਪੰਜਾਬ ਦੇ ਪੰਜਾਹ ਹਜ਼ਾਰ ਸੁਕੇਅਰ ਕਿੱਲੋਮੀਟਰ ਦੇ ਇਲਾਕੇ ਲਈ ਹੁਣ ਪਾਕਿਸਤਾਨ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਕਹਿਣਾ ਸ਼ੁਰੂ ਕਰ ਦੇਣਗੇ।ਉਨ੍ਹਾਂ ਕਿਹਾ ਕਿ  ਉਦਯੋਗ ਜਗਤ, ਹੋਟਲ, ਏਅਰਪੋਰਟ ਸਮੇਤ ਹੋਰ ਸੋਮਿਆਂ ਦੇ ਟੈਕਸਾਂ ਰਾਹੀਂ ਕਮਾਈ ਵਾਲੇ ਦਿਲੀ ਸ਼ਹਿਰ ਦੀ ਕਮਾਈ ਨੂੰ ਪੰਜ ਲੱਖ ਕਰੋੜ ਦੇ ਕਰਜ਼ੇ ਥੱਲੇ ਦੱਬੇ ਖੇਤੀ ਪ੍ਰਧਾਨ ਪੰਜਾਬ ਰਾਜ ਦੀ ਕਿਸ ਤਰਾਂ ਤੁਲਨਾ ਕਰ ਸਕਦੇ ਹਨ।ਜਿੱਥੇ ਟੈਕਸ ਦੇ ਸੋਮੇ ਬਹੁਤ ਘੱਟ ਹਨ । ਸੰਦੀਪ ਸਿੰਘ ਨੇ ਪੱਤਰਕਾਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਦ ਕੇਜਰੀਵਾਲ ਸਭ ਨੂੰ ਮੁਫ਼ਤ ਸਹੂਲਤਾਂ ਦੇਣ ਦੀ ਗੱਲ ਕਰਨ ਤਾਂ ਉਨ੍ਹਾਂ ਨੂੰ ਜ਼ਰੂਰ ਪੁੱਛਣਾ ਕਿ ਇਸ ਲਈ ਉਹ ਆਮਦਨ ਦੇ ਸੋਮੇ ਕਿਥੋਂ ਲਿਆਉਣਗੇ।ਇਸੇ ਤਰਾਂ ਕਾਂਗਰਸੀ ਨੇ ਵੀ ਸਾਰਾ ਸਮਾਂ ਆਪਣੀ ਕਮਾਈ ਵਿਚ ਹੀ ਲਗਾ ਦਿਤਾ। ਕਾਂਗਰਸੀਆਂ ਨੂੰ ਪੁੱਛਣਾ ਚਾਹੀਦਾ ਹੈ ਕਿ ਸਿਰਫ਼ 111 ਗਿਆਰਾਂ ਦਿਨ ਪਹਿਲਾਂ ਬਣੇ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰੋਂ ਈ ਡੀ ਦੇ ਛਾਪੇ ਦੌਰਾਨ ਗਿਆਰਾਂ ਕਰੋੜ ਦੇ ਕਰੀਬ ਰੁਪਏ ਕਿਥੋਂ ਆਏ ।ਹਰਿਆਣਾ ਦੇ ਖੇਡ ਮੰਤਰੀ ਨੇ ਕਿਹਾ ਕਿ ਮੋਹਾਲੀ ਦੇ ਕਾਂਗਰਸੀ ਵਿਧਾਇਕ ਨੇ ਵੀ ਪੰਜ ਸਾਲ ਦਾ ਸਮਾਂ ਆਪਣੀ ਕਮਾਈ ਅਤੇ ਆਪਣੇ ਪਰਿਵਾਰ ਨੂੰ ਵੱਡੇ ਵੱਡੇ ਅਹੁਦੇ ਦਿਵਾਉਣ ਵਿਚ ਲਗਾ ਦਿਤਾ। ਜਿਸ ਤਰਾਂ ਬਲਬੀਰ ਸਿੱਧੂ ਤੇ ਲਗਾਤਾਰ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਤੇ ਕਬਜ਼ੇ ਕਰਨ ਦੇ ਇਲਜ਼ਾਮ ਲੱਗ ਰਹੇ ਸਨ ਉਨ੍ਹਾਂ ਨੂੰ ਅਸਤੀਫ਼ਾ ਦੇ ਕੇ ਪਹਿਲਾਂ ਇਨਾ ਇਲਜ਼ਾਮਾਂ ਤੋਂ ਮੁਕਤ ਹੋਣਾ ਚਾਹੀਦਾ ਸੀ। ਇਸੇ ਤਰਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਜੋ ਕਿ ਪੰਜਾਬ ਦੇ ਸਭ ਤੋਂ ਅਮੀਰ ਉਮੀਦਵਾਰ ਹਨ। ਉਨ੍ਹਾਂ ਨੂੰ ਲੋਕ ਪਹਿਲਾਂ ਹੀ ਕੌਂਸਲਰ ਦੀ ਚੋਣ ਮੌਕੇ ਹੀ ਨਕਾਰ ਚੁੱਕੇ ਹਨ। ਜਦ ਕਿ ਮੋਹਾਲੀ ਦੇ ਲੋਕ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਦੇ ਹੱਕ ਵਿਚ ਵੋਟਾਂ ਪਾਉਣ ਦਾ ਮਨ ਬਣਾ ਚੁੱਕੇ ਹਨ।ਸੰਦੀਪ ਸਿੰਘ ਨੇ ਮੋਹਾਲੀ ਦੇ ਜ਼ਮੀਨੀ ਪੱਧਰ ਦੇ ਵਿਕਾਸ ਲਈ ਭਾਜਪਾ ਨੂੰ ਜਿਤਾਉਣ ਦੀ ਅਪੀਲ ਕੀਤੀ।

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency , Gian Chand Gupta , Sandeep Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD