Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਸਾਜ਼ਿਸ਼ ਤਹਿਤ ਸਾਰੀਆਂ ਬੇਈਮਾਨ ਪਾਰਟੀਆਂ ਰਲ ਕੇ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਚਾਹੁੰਦੀਆਂ ਹਨ-ਰਾਘਵ ਚੱਢਾ

ਹਰ ਚੋਣ ਤੋਂ ਪਹਿਲਾਂ ਬੇਈਮਾਨ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦੀਆਂ ਹਨ-ਰਾਘਵ ਚੱਢਾ

Web Admin

Web Admin

5 Dariya News

ਚੰਡੀਗੜ੍ਹ , 17 Feb 2022

ਪਿਛਲੇ ਕੁਝ ਦਿਨਾਂ ਤੋਂ ਕਾਂਗਰਸ-ਅਕਾਲੀ ਅਤੇ ਭਾਜਪਾ ਦੇ ਵੱਡੇ ਨੇਤਾਵਾਂ ਵੱਲੋਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਦਿੱਤੇ ਜਾ ਰਹੇ ਬਿਆਨਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਹਮਲਾਵਰ ਹੋ ਗਈ। ਵੀਰਵਾਰ ਨੂੰ ਪਾਰਟੀ ਹੈੱਡਕੁਆਰਟਰ 'ਚ ਪ੍ਰੈੱਸ ਕਾਨਫਰੰਸ ਕਰਕੇ 'ਆਪ' ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸਾਰੀਆਂ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਿਆ। ਚੱਢਾ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਤੋਂ ਰੋਕਣ ਲਈ ਇੱਕਜੁੱਟ ਹੋ ਗਈਆਂ ਹਨ। ਸਾਜ਼ਿਸ਼ ਦੇ ਤਹਿਤ ਕਾਂਗਰਸ, ਭਾਜਪਾ ਅਤੇ ਅਕਾਲੀ ਨੇਤਾ ਅਰਵਿੰਦ ਕੇਜਰੀਵਾਲ ਨੂੰ ਬਦਨਾਮ ਕਰਨ ਲਈ ਲਗਾਤਾਰ ਝੂਠੇ ਬਿਆਨ ਦੇ ਰਹੇ ਹਨ।ਰਾਘਵ ਚੱਢਾ ਨੇ ਕਿਹਾ ਕਿ ਦਿੱਲੀ ਚੋਣਾਂ ਵੇਲੇ ਵੀ ਵਿਰੋਧੀ ਪਾਰਟੀਆਂ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨਕਸਲੀ ਹੈ, ਅੱਤਵਾਦੀ ਹੈ। ਪਰ ਦਿੱਲੀ ਦੇ ਲੋਕਾਂ ਨੇ ਭਾਜਪਾ ਨੂੰ ਕਰਾਰਾ ਜਵਾਬ ਦਿੱਤਾ। ਦਿੱਲੀ ਦੀ ਜਨਤਾ  ਨੇ ਦੱਸਿਆ ਕਿ ਕੇਜਰੀਵਾਲ ਅੱਤਵਾਦੀ ਨਹੀਂ ਸਗੋਂ ਰਾਸ਼ਟਰਵਾਦੀ ਹੈ। ਕੇਜਰੀਵਾਲ ਸਾਡਾ ਬੇਟਾ, ਸਾਡਾ ਭਾਈ ਹੈ। ਚੱਢਾ ਨੇ ਕਿਹਾ ਕਿ ਜਿਸ ਅਰਵਿੰਦ ਕੇਜਰੀਵਾਲ ਨੂੰ ਕਾਂਗਰਸ ਭਾਜਪਾ ਅੱਤਵਾਦੀ ਆਖਦੀ ਹੈ, ਉਸਨੇ (ਕੇਜਰੀਵਾਲ) ਦਿੱਲੀ ਵਿੱਚ ਵਰਲਡ ਕਲਾਸ ਸਕੂਲ ਬਣਵਾਏ, ਆਮ ਲੋਕਾਂ ਦੀ ਸਿਹਤ ਲਈ ਚੰਗੇ ਹਸਪਤਾਲ ਬਣਾਏ, ਜਿਸ ਵਿੱਚ ਅੱਜ ਲੱਖਾਂ ਰੁਪਏ ਦਾ ਇਲਾਜ ਮੁਫ਼ਤ ਹੁੰਦਾ ਹੈ। ਔਰਤਾਂ ਲਈ ਬੱਸਾਂ ਵਿੱਚ ਸਫਰ ਮੁਫਤ ਕੀਤਾ ਅਤੇ ਬਜ਼ੁਰਗਾਂ ਲਈ ਤੀਰਥ ਯਾਤਰਾ ਮੁਫਤ ਕੀਤੀ ਅਤੇ ਸਾਰੇ ਸੂਬਿਆਂ ਤੋਂ ਵੱਧ ਪੈਨਸ਼ਨ ਦਿੱਤੀ। ਹਰ ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਡੋਰ ਸਟੈਪ  ਡਿਲੀਵਰੀ ਸਕੀਮ ਤਹਿਤ ਸਾਰੇ ਲੋਕਾਂ ਦੇ ਘਰ ਰਾਸ਼ਨ ਅਤੇ ਸਰਕਾਰੀ ਸੇਵਾਵਾਂ ਪਹੁੰਚਾਈਆਂ।

ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਕਾਂਗਰਸ ਨੂੰ ਜਦੋਂ ਅਰਵਿੰਦ ਕੇਜਰੀਵਾਲ ਦੇ ਖਿਲਾਫ ਕੋਈ ਸਬੂਤ ਨਹੀਂ ਲੱਭਿਆ ਤਾਂ ਉਹ ਸਾਜ਼ਿਸ਼ ਦੇ ਤਹਿਤ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਲਈ ਅਜਿਹੀਆਂ ਕੋਝੀਆਂ ਹਰਕਤਾਂ ਕਰ ਰਹੇ ਹਨ। ਪਰ ਪੰਜਾਬ ਦੇ ਲੋਕ ਇਨ੍ਹਾਂ ਦੇ ਪ੍ਰਾਪੇਗੰਡੇ ਤੋਂ ਪ੍ਰਭਾਵਿਤ ਨਹੀਂ ਹੋਣ ਵਾਲੇ। ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਇਸ ਵਾਰ ਇਨ੍ਹਾਂ ਬੇਈਮਾਨ ਅਤੇ ਭ੍ਰਿਸ਼ਟਾਚਾਰੀ ਪਾਰਟੀਆਂ ਤੋਂ ਖਹਿੜਾ ਛੁਡਾਉਣਾ ਹੈ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੂੰ ਇੱਕ ਮੌਕਾ ਦੇਣ ਹੈ।ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਅਕਾਲੀ ਅਤੇ ਭਾਜਪਾ ਨੂੰ ਡਰ ਹੈ ਕਿ ਜਦੋਂ ਦਿੱਲੀ ਦੇ ਲੋਕਾਂ ਨੇ 2015 ਵਿੱਚ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਤਾਂ ਉਨ੍ਹਾਂ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਦੀ ਰਾਜਨੀਤੀ ਦਾ ਦਿੱਲੀ ਵਿੱਚ ਅੰਤ ਹੋ ਗਿਆ। ਜੇਕਰ ਪੰਜਾਬ 'ਚ ਵੀ 'ਆਪ' ਦੀ ਸਰਕਾਰ ਬਣ ਗਈ ਤਾਂ ਇਨ੍ਹਾਂ ਦੀਆਂ ਸਿਆਸੀ ਦੁਕਾਨਾਂ ਹਮੇਸ਼ਾ ਲਈ ਬੰਦ ਹੋ ਜਾਣਗੀਆਂ।ਰਾਘਵ ਚੱਢਾ ਨੇ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਵੀ ਇਨ੍ਹਾਂ ਪਾਰਟੀਆਂ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕਈ ਸਾਜ਼ਿਸ਼ਾਂ ਘੜੀਆਂ ਸਨ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਈ ਗਈ। ਚੋਣਾਂ ਤੋਂ ਠੀਕ ਪਹਿਲਾਂ 2017 ਵਿੱਚ ਮੌੜ ਵਿੱਚ ਬੰਬ ਧਮਾਕਾ ਹੋਇਆ, ਜਿਸ ਦੇ ਪੀੜਤਾਂ ਨੂੰ ਅੱਜ ਤੱਕ ਇਨਸਾਫ਼ ਨਹੀਂ ਮਿਲਿਆ। ਬੇਅਦਬੀ ਕਾਂਡ ਦੀ ਜਾਂਚ ਦੇ ਵੀ ਦੋਸ਼ੀ ਫੜੇ ਨਹੀਂ ਗਏ। ਕਿਉਂਕਿ ਉਨ੍ਹਾਂ ਦਾ ਮਨੋਰਥ ਇਨ੍ਹਾਂ ਮੁੱਦਿਆਂ ਦਾ ਚੋਣਾਵੀ ਲਾਹਾ ਲੈਣਾ ਸੀ। ਹੁਣ ਫਿਰ ਇਹ ਲੋਕ ਭੱਦੇ ਬਿਆਨ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ, ਚਰਨਜੀਤ ਸਿੰਘ ਚੰਨੀ ਅਤੇ ਪ੍ਰਿਅੰਕਾ ਗਾਂਧੀ ਦੇ ਚੱਕਰ ਵਿੱਚ ਇਸ ਵਾਰ ਪੰਜਾਬ ਦੀ ਜਨਤਾ ਨਹੀਂ ਆਉਣ  ਵਾਲੀ। ਇਸ ਵਾਰ ਪੰਜਾਬ ਦੇ ਲੋਕ ਮਿਲ ਕੇ ਉਨ੍ਹਾਂ ਦੇ ਸਾਰੇ ਪ੍ਰਾਪੇਗੰਡੇ ਨੂੰ ਫੇਲ ਕਰ ਦੇਣਗੇ।

 ਕੁਮਾਰ ਵਿਸ਼ਵਾਸ ਦੇ ਬਿਆਨ 'ਤੇ ਪਲਟਵਾਰ ਕਰਦਿਆਂ ਚੱਢਾ ਨੇ ਸਵਾਲ ਕੀਤਾ ਕਿ ਜੇਕਰ ਉਨ੍ਹਾਂ ਕੋਲ ਅਜਿਹੀ ਕੋਈ ਜਾਣਕਾਰੀ ਸੀ ਤਾਂ ਉਹ 2017 ਤੋਂ ਲੈ ਕੇ ਅੱਜ ਤੱਕ ਚੁੱਪ ਕਿਉਂ ਰਹੇ? ਉਨ੍ਹਾਂ ਨੂੰ ਚੋਣਾਂ ਤੋਂ ਇੱਕ ਦਿਨ ਪਹਿਲਾਂ ਹੀ ਉਸ ਨੂੰ ਇਹਨਾਂ ਗੱਲਾਂ ਦੀ ਯਾਦ ਕਿਉਂ ਆਈ? ਜੇਕਰ ਉਨ੍ਹਾਂ ਕੋਲ ਕੇਜਰੀਵਾਲ ਦੇ ਖਿਲਾਫ ਅੱਤਵਾਦ ਨਾਲ ਜੁੜੇ ਕੋਈ ਸਬੂਤ ਸਨ ਤਾਂ ਉਨ੍ਹਾਂ ਨੇ ਇਸਦੀ ਸੂਚਨਾ ਸੁਰੱਖਿਆ ਅਤੇ ਜਾਂਚ ਏਜੰਸੀਆਂ ਨੂੰ ਕਿਉਂ ਨਹੀਂ ਦਿੱਤੀ? ਕੀ ਉਹ ਵੀ ਇਸ ਵਿੱਚ ਸ਼ਾਮਲ ਸਨ, ਇਸੇ ਲਈ ਇੰਨੇ ਦਿਨਾਂ ਤੱਕ ਚੁੱਪ ਰਹੇ? ਚੱਢਾ ਨੇ ਕਿਹਾ ਕਿ ਕੁਮਾਰ ਵਿਸ਼ਵਾਸ ਅਨੁਸਾਰ ਇਹ ਗੱਲ 2016 ਦੀ ਹੈ ਤਾਂ ਉਹ 2018 ਤੱਕ ਪਾਰਟੀ ਵਿੱਚ ਕਿਉਂ ਸਨ, ਪਾਰਟੀ ਛੱਡੀ ਕਿਉਂ ਨਹੀਂ। ਦਰਅਸਲ ਕੁਮਾਰ ਵਿਸ਼ਵਾਸ ਨੂੰ ਰਾਜ ਸਭਾ ਦੀ ਸੀਟ ਨਹੀਂ ਮਿਲੀ, ਇਸੇ ਲਈ ਉਹ ਚੋਣਾਂ ਦੇ ਸਮੇਂ ਕੇਜਰੀਵਾਲ ਖਿਲਾਫ ਇਸ ਤਰ੍ਹਾਂ ਦੀਆਂ ਫਰਜੀ ਖਬਰਾਂ ਫੈਲਾ ਰਹੇ ਹਨ। ਉਨ੍ਹਾਂ ਭਾਜਪਾ-ਕਾਂਗਰਸ 'ਤੇ ਨਿਊਜ਼ ਚੈਨਲਾਂ ਅਤੇ ਅਖਬਾਰਾਂ 'ਤੇ ਆਮ ਆਦਮੀ ਪਾਰਟੀ ਖਿਲਾਫ ਖਬਰਾਂ ਚਲਾਉਣ ਲਈ ਦਬਾਅ ਬਣਾਉਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਦੋਵੇਂ ਪਾਰਟੀਆਂ ਦੇ ਨੇਤਾ ਸਾਡੇ ਖਿਲਾਫ ਖਬਰਾਂ ਚਲਾਉਣ ਲਈ ਅਖਬਾਰਾਂ ਅਤੇ ਨਿਊਜ਼ ਚੈਨਲਾਂ ਦੇ ਸੰਪਾਦਕਾਂ 'ਤੇ ਦਬਾਅ ਬਣਾ ਰਹੇ ਹਨ ਅਤੇ ਜੇਕਰ ਨਹੀਂ ਚੱਲ ਰਹੇ ਤਾਂ ਸੱਤਾ ਦਾ ਡਰ ਦਿਖਾ ਰਹੇ ਹਨ। ।ਰਾਘਵ ਚੱਢਾ ਨੇ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਅਗਲੇ 72 ਘੰਟਿਆਂ ਵਿੱਚ ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਰਾਹੀਂ ਤੁਹਾਨੂੰ ਬਹੁਤ ਸਾਰੇ ਫੇਕ ਮੈਸੇਜ (ਫਰਜ਼ੀ ਸੰਦੇਸ਼) ਅਤੇ ਵੀਡੀਓ ਮਿਲਣਗੇ। ਤੁਹਾਨੂੰ ਇਹਨਾਂ ਝੂਠੀਆਂ ਖਬਰਾਂ ਤੋਂ ਗੁੰਮਰਾਹ ਨਹੀਂ ਹੋਣਾ ਹੈ। ਪੂਰੀ ਤਰ੍ਹਾਂ ਸਾਵਧਾਨ ਰਹਿਣਾ ਹੈ।

 

Tags: Raghav Chadha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD