Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

'ਆਪ' ਦੀ ਸਰਕਾਰ ਲੋਕਾਂ ਦੇ ਘਰਾਂ ਵਿੱਚ ਪਹੰਚਾਏਗੀ ਸਰਕਾਰੀ ਸਹੂਲਤਾਂ ਅਤੇ ਸੇਵਾਵਾਂ : ਮਨੀਸ ਸਿਸੋਦੀਆ

ਪੁਲੀਸ ਪ੍ਰਸ਼ਾਸਨ 'ਚ ਸਿਆਸੀ ਦਖਲਅੰਦਾਜੀ ਬੰਦ ਕਰਕੇ ਚੰਗੇ ਪੁਲੀਸ ਅਧਿਕਾਰੀਆਂ ਨਾਲ ਖ਼ਤਮ ਕਰਾਂਗੇ ਮਾਫੀਆ ਰਾਜ: ਸਿਸੋਦੀਆ

Web Admin

Web Admin

5 Dariya News

ਅੰਮ੍ਰਿਤਸਰ , 17 Feb 2022

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਸਰਕਾਰੀ ਸਹੂਲਤਾਂ ਅਤੇ ਸੇਵਾਵਾਂ ਪ੍ਰਾਪਤ ਕਰਨ ਲਈ ਕਿਸੇ ਵਿਧਾਇਕ, ਮੰਤਰੀ ਜਾਂ ਆਗੂ ਦੇ ਘਰ ਨਹੀਂ ਜਾਣਾ ਪਵੇਗਾ, ਸਗੋਂ ਸਰਕਾਰੀ ਸਹੂਲਤਾਂ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਵਿੱਚ ਪਹੰਚਾਈਆਂ ਜਾਣਗੀਆਂ। ਸਿਸੋਦੀਆ ਨੇ ਇਹ ਦਾਅਵਾ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਰਫ਼ੰਸ ਨੂੰ ਸਬੋਧਨ ਕਰਦਿਆਂ ਕੀਤਾ ਅਤੇ ਇਸ ਸਮੇਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਜੀਵਨਜੋਤ ਕੌਰ, ਕੁੰਵਰ ਵਿਜੈ ਪ੍ਰਤਾਪ ਅਤੇ 'ਆਪ' 'ਚ ਸ਼ਾਮਲ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ ਵੀ ਹਾਜ਼ਰ ਸਨ।ਵੀਰਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨੀਸ ਸਿਸੋਦੀਆ ਨੇ ਕਿਹਾ, ''ਸਰਕਾਰੀ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਯੋਜਨਾ ਪੂਰੇ ਦੇਸ਼ ਵਿੱਚੋਂ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿੱਚ ਸ਼ੁਰੂ ਕੀਤੀ ਹੈ। ਦਿੱਲੀ ਵਿੱਚ ਸਰਕਾਰੀ ਸਹੂਲਤਾਂ ਲੈਣ ਲਈ ਲੋਕਾਂ ਨੂੰ ਨਾ ਤਾਂ ਦਫ਼ਤਰਾਂ ਵਿੱਚ ਧੱਕੇ ਖਾਣੇ ਪੈਂਦੇ ਹਨ ਅਤੇ ਨਾ ਹੀ ਕਿਸੇ ਮੰਤਰੀ, ਵਿਧਾਇਕ ਦੇ ਘਰ ਜਾਣਾ ਪੈਂਦਾ ਹੈ, ਸਗੋਂ 300 ਕਿਸਮ ਦੀਆਂ ਸਹੂਲਤਾਂ ਅਤੇ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਈਆਂ ਜਾਦੀਆਂ ਹਨ।'' ਉਨਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇੱਥੇ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਸਾਰੀਆਂ ਸਰਕਾਰੀ ਸਹੂਲਤਾਂ ਅਤੇ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ।ਪੰਜਾਬ ਵਿੱਚ ਖ਼ਰਾਬ ਹੋਈ ਕਾਨੂੰਨ ਵਿਵਸਥਾ ਦੀ ਗੱਲ ਕਰਦਿਆ ਮਨੀਸ ਸਿਸੋਦੀਆ ਨੇ ਕਿਹਾ ਕਿ ਪੰਜਾਬ ਪੁਲੀਸ ਦੇ ਸਾਰੇ ਅਧਿਕਾਰੀ ਅਤੇ ਮੁਲਾਜ਼ਮ ਚੰਗੇ ਹਨ, ਪਰ ਪੁਲੀਸ ਪ੍ਰਸ਼ਾਸਨ 'ਚ ਸਿਆਸੀ ਦਖ਼ਲਅੰਦਾਜੀ ਹੈ। ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਨਸ਼ਾ ਮਾਫੀਆ ਸਮੇਤ ਹਰ ਤਰਾਂ ਦਾ ਮਾਫੀਆ ਚਲਾਇਆ ਜਾਂਦਾ ਹੈ। ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਸਿਆਸੀ ਸਰਪ੍ਰਸਤੀ ਪ੍ਰਾਪਤ ਹੈ। ਇਸ ਕਰਕੇ ਪੁਲੀਸ ਮੁਲਾਜ਼ਮ ਮਾਫੀਆ ਰਾਜ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕਰ ਸਕਦੇ। ਉਨਾਂ ਕਿਹਾ ਕਿ ਪੰਜਾਬ ਪੁਲੀਸ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਲਈ ਸਿਆਸੀ ਆਗੂਆਂ ਵੱਲੋਂ ਪੈਸੇ ਲਏ ਜਾਂਦੇ ਹਨ ਅਤੇ ਸਿਆਸੀ ਆਗੂ ਕੁੱਝ ਭ੍ਰਿਸ਼ਟ ਪੁਲੀਸ ਅਧਿਕਾਰੀਆਂ ਦੇ ਹੱਥਾਂ 'ਚ ਕਾਨੂੰਨ ਵਿਵਸਥਾ ਸੌਂਪ ਦਿੰਦੇ ਹਨ। ਸਿਸੋਦੀਆ ਨੇ ਕਿਹਾ ਕਿ 'ਆਪ' ਦੀ ਸਰਕਾਰ ਵਿੱਚ ਪੁਲੀਸ ਪ੍ਰਸ਼ਾਸਨ ਦੇ ਕੰਮਾਂ ਵਿੱਚ ਕੋਈ ਸਿਆਸੀ ਦਖ਼ਲਅੰਦਾਜ਼ੀ ਨਹੀਂ ਹੋਵੇਗੀ ਅਤੇ ਪੈਸੇ ਲੈ ਕੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਕਰਨ ਦੀ ਵਿਵਸਥਾ ਨੂੰ ਖ਼ਤਮ ਕੀਤਾ ਜਾਵੇਗਾ।ਸਿਸੋਦੀਆ ਨੇ ਕਿਹਾ ਕਿ ਜਿਸ ਤਰੀਕੇ ਨਾਲ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਚੰਗੇ ਅਧਿਆਪਕਾਂ, ਡਾਕਟਰਾਂ ਅਤੇ ਹੋਰ ਅਧਿਕਾਰੀਆਂ ਨੂੰ ਅੱਗੇ ਕਰਕੇ ਵੱਡੇ ਸੁਧਾਰ ਕੀਤੇ ਹਨ, ਉਸੇ ਤਰੀਕੇ ਨਾਲ ਹੀ ਚੰਗੇ ਪੁਲੀਸ ਅਧਿਕਾਰੀਆਂ ਨੂੰ ਅੱਗੇ ਕਰਕੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਠੀਕ ਕੀਤੀ ਜਾਵੇਗੀ ਅਤੇ ਮਾਫੀਆ ਰਾਜ ਖ਼ਤਮ ਕੀਤਾ ਜਾਵੇਗਾ।

 

Tags: Manish Sisodia , AAP , Aam Aadmi Party , Aam Aadmi Party Punjab , AAP Punjab , Amritsar , Jeevan Jyot Kaur , Kunwar Vijay Pratap , Mayor Karamjit Singh Rintu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD