Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਪੰਜਾਬ ਦੇ ਲੋਕ ਇਮਾਨਦਾਰ ਅਤੇ ਕੰਮ ਕਰਨ ਵਾਲੀ ਪਾਰਟੀ ਨੂੰ ਹੀ ਵੋਟ ਪਾਉਣਗੇ : ਮਨੀਸ਼ ਸਿਸੋਦੀਆ

ਅਸੀਂ ਦਿੱਲੀ ਵਿੱਚ ਕੰਮ ਕੀਤਾ, ਪੰਜਾਬ ਵਿੱਚ ਵੀ ਚੰਗਾ ਕੰਮ ਕਰਾਂਗੇ: ਮਨੀਸ਼ ਸਿਸੋਦੀਆ

Web Admin

Web Admin

5 Dariya News

ਤਰਨਤਾਰਨ , 17 Feb 2022

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਡਾ. ਕਸ਼ਮੀਰ ਸਿੰਘ ਸੋਹਲ ਅਤੇ ਜੰਡਿਆਲਾ ਹਲਕੇ ਦੇ ਉਮੀਦਵਾਰ ਹਰਭਜਨ ਸਿੰਘ ਈਟੀਓ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ 'ਆਪ' ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

ਲੋਕਾਂ ਨੂੰ ਸੰਬੋਧਨ ਕਰਦਿਆ ਸਿਸੋਦੀਆ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਲੁੱਟ ਅਤੇ ਭ੍ਰਿਸ਼ਟਾਚਾਰ ਦੀ ਰਾਜਨੀਤੀ ਦਾ ਖਾਤਮਾ ਕਰਨਗੇ। ਲੋਕਾਂ ਨੇ ਇਮਾਨਦਾਰ ਅਤੇ ਕੰਮ ਕਰਨ ਵਾਲੀ ਪਾਰਟੀ ਨੂੰ ਵੋਟਾਂ ਪਾਉਣ ਦਾ ਮਨ ਬਣਾ ਲਿਆ ਹੈ। ਉਨਾਂ ਕਿਹਾ ਕਿ ਅਕਾਲੀ ਦਲ ਨੇ 26 ਸਾਲ ਅਤੇ ਕਾਂਗਰਸ 24 ਸਾਲ ਪੰਜਾਬ 'ਤੇ ਰਾਜ ਕੀਤਾ। ਦੋਵਾਂ ਪਾਰਟੀਆਂ ਨੇ ਵਾਰੀ ਵਾਰੀ ਪੰਜਾਬ ਦੇ ਸਾਧਨਾਂ ਨੂੰ ਲੁੱਟਿਆ ਅਤੇ ਸਰਕਾਰੀ ਖਜ਼ਾਨਾ ਖਾਲੀ ਕੀਤਾ। ਪੰਜਾਬ ਦੇ ਲੋਕ ਦੋਵਾਂ ਪਾਰਟੀਆਂ ਦੀ ਲੁੱਟ ਤੋਂ ਤੰਗ ਆ ਚੁੱਕੇ ਹਨ। ਹੁਣ ਉਹ ਇਮਾਨਦਾਰ ਰਾਜਨੀਤੀ ਨੂੰ ਮੌਕਾ ਦੇਣਾ ਚਾਹੁੰਦੇ ਹਨ। ਸਿਸੋਦੀਆ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਲੋਕਾਂ ਨੇ 'ਆਪ' ਨੂੰ ਮੌਕਾ ਦਿੱਤਾ ਤਾਂ ਦਿੱਲੀ ਦੇ ਸਰਕਾਰੀ ਸਕੂਲ ਠੀਕ ਕੀਤੇ ਗਏ, ਸਰਕਾਰੀ ਹਸਪਤਾਲਾਂ ਦੀ ਹਾਲਤ ਠੀਕ ਕਰਕੇ ਲੋਕਾਂ ਨੂੰ ਮੁਫ਼ਤ ਅਤੇ ਚੰਗਾ ਇਲਾਜ ਦਿੱਤਾ ਗਿਆ। ਆਮ ਲੋਕਾਂ ਦੇ ਬਿਜਲੀ ਦੇ ਬਿਲ ਜ਼ੀਰੋ ਕੀਤੇ ਗਏ। ਹੁਣ ਪੰਜਾਬ ਦੀ ਵਾਰੀ ਹੈ। ਪੰਜਾਬ ਵਿੱਚ ਵੀ ਸਕੂਲ ਅਤੇ ਹਸਪਤਾਲ ਚੰਗੇ ਬਣਾਏ ਜਾਣਗੇ। ਦਿੱਲੀ ਦੀ ਤਰਾਂ ਪੰਜਾਬ ਵਿੱਚ ਵੀ ਚੰਗਾ ਕੰਮ ਕਰਕੇ ਦਿਖਾਇਆ ਜਾਵੇਗਾ।

 

Tags: Manish Sisodia , AAP , Aam Aadmi Party , Aam Aadmi Party Punjab , AAP Punjab , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD