Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਠਾਠਾਂ ਮਾਰਦਾ ਇਕੱਠ ਹੀ ਕਾਂਗਰਸ ਦੀ ਜਿੱਤ ਦਾ ਪ੍ਰਤੀਕ : ਓ:ਪੀ ਸੋਨੀ

ਕਟੜਾ ਭਾਈ ਸੰਤ ਸਿੰਘ ਵਿਖੇ ਵਿਸ਼ਾਲ ਚੋਣ ਰੈਲੀ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 18 Feb 2022

Last updated on: Feb 18, 2022, 00:00 IST

ਕਾਂਗਰਸ ਸਰਕਾਰ ਆਪਣੇ ਵਿਕਾਸ ਕਾਰਜਾਂ ਤੇ ਅਧਾਰ ਤੇ ਮੁੜ ਆਪਣੀ ਸਰਕਾਰ ਬਣਾਏਗੀ ਅਤੇ ਵਿਰੋਧੀਆਂ ਨੂੰ ਮੂੰਹ ਦੀ ਖਾਣੀ ਪਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓ:ਪੀ ਸੋਨੀ ਨੇ ਅੱਜ ਕਟੜਾ ਭਾਈ ਸੰਤ ਸਿੰਘ ਵਿਖੇ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਠਾਠਾਂ ਮਾਰਦਾ ਇਕੱਠ ਹੀ ਉਨਾਂ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਕਾਂਗਰਸ ਹੀ ਇਕ ਅਜਿਹੀ ਪਾਰਟੀ ਹੈ ਜੋ ਧਰਮ ਨਿਰਪੱਖਤਾ ਦੇ ਸਿਧਾਂਤ ਤੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸੰਵਿਧਾਨ ਅਨੁਸਾਰ ਦੇਸ਼ ਨੂੰ ਚਲਾਉਣ ਵਿੱਚ ਯਕੀਨ ਰੱਖਦੀ ਹੈ ਅਤੇ ਅੱਜਕੱਲ ਦੀਆਂ ਵਿਰੋਧੀ ਪਾਰਟੀਆਂ ਸੰਵਿਧਾਨ ਦੇ ਉਲਟ ਆਪਣਾ ਕੰਮ ਕਰ ਰਹੀਆਂ ਹਨ ਜਿਸ ਨੂੰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।ਸ੍ਰੀ ਸੋਨੀ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਬਾਰੇ ਕਿਹਾ ਕਿ ਉਨ੍ਹਾਂ ਵੱਲੋਂ 95 ਫੀਸਦੀ ਤੋਂ ਜਿਆਦਾ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦਾ ਕੋਈ ਵੀ ਵਾਰਡ ਵਿਕਾਸ ਪੱਖੋਂ ਸੱਖਣਾ ਨਹੀਂ ਰਹਿਣ ਦਿੱਤਾ ਤੇ ਮੈਂ ਅੱਜ ਤੁਹਾਡੇ ਕੋਲੋਂ ਇਲਾਕੇ ਵਿੱਚ ਕੀਤੇ ਵਿਕਾਸ ਕਾਰਜਾਂ ਦੇ ਅਧਾਰ ਤੇ ਹੀ ਵੋਟ ਮੰਗਣ ਲਈ ਆਇਆ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਮੁੜ ਸੱਤਾ ਵਿੱਚ ਆਵੇਗੀ ਅਤੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਿਆਂ ਕਰੇਗੀ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹੀ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਦੇ ਕੰਮ ਕੀਤੇ ਹਨ ਚਾਹੇ ਉਹ ਬਿਜਲੀ ਦੀਆਂ ਦਰਾਂ ਨੂੰ ਘਟਾਉਣਾ, ਪੈਨਸ਼ਨਾਂ ਵਿੱਚ ਵਾਧਾ, ਮੁਫ਼ਤ ਬੱਸ ਸਹੂਲਤ, ਪੁਰਾਣੇ ਬਿਜਲੀ ਬਕਾਏ ਮੁਆਫ, ਪਾਣੀ ਦੇ ਮੁਆਫ, ਸਕੂਲੀ ਬੱਚਿਆਂ ਨੂੰ ਪੜ੍ਹਾਈ ਲਈ ਮੋਬਾਇਲ ਫੋਨ ਦੇਣਾ, ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਦਾ ਦਰਜਾ ਦੇਣ ਤੋਂ ਇਲਾਵਾ ਕਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਰਾਸ਼ਨ ਦੀ ਵੰਡ ਅਤੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰਨਾ ਰਿਹਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਦਿੱਲੀ ਤੋਂ ਵੀ ਲੋਕ ਆਪਣਾ ਇਲਾਜ ਕਰਵਾਉਣ ਲਈ ਪੰਜਾਬ ਆਉਂਦੇ ਰਹੇ ਹਨ।ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਜਿਲ੍ਹਾਂ ਕਾਂਗਰਸ ਦੇ ਪ੍ਰਧਾਨ ਸ੍ਰੀ ਅਸ਼ਵਨੀ ਕੁਮਾਰ ਪੱਪੂ ਨੇ ਕਿਹਾ ਕਿ ਸ੍ਰੀ ਓਮ ਪ੍ਰਕਾਸ਼ ਸੋਨੀ ਇਸ ਵਾਰ ਸਿਕਸਰ ਮਾਰਨਗੇ ਅਤੇ ਲਗਾਤਾਰ 6ਵੀਂ ਵਾਰ ਵੱਡੇ ਬਹੁਮੱਤ ਨਾਲ ਆਪਣੀ ਜਿੱਤ ਦਰਜ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸ਼ਹਿਰ ਦੀਆਂ 5 ਸੀਟਾਂ ਤੇ ਜਿੱਤ ਪ੍ਰਾਪਤ ਕਰੇਗੀ।ਇਸ ਮੌਕੇ ਡਿਪਟੀ ਮੇਅਰ ਯੂਨਿਸ ਕੁਮਾਰ, ਕੌਂਸਲਰ ਵਿਕਾਸ ਸੋਨੀ, ਚੇਅਰਮੈਨ ਅਰੁਣ ਪੱਪਲ, ਚੇਅਰਮੈਨ ਮਹੇਸ਼ ਖੰਨਾ, ਕੌਂਸਲਰ ਰਾਜਬੀਰ ਕੌਰ, ਗੁਰਦੇਵ ਸਿੰਘ ਦਾਰਾ, ਇਕਬਾਲ ਸਿੰਘ ਸ਼ੈਰੀ, ਸੁਨੀਲ ਕੁਮਾਰ ਕਾਉਂਟੀ, ਸ੍ਰੀ ਸੁਰਿੰਦਰ ਕੁਮਾਰ ਛਿੰਦਾ, ਪਰਮਜੀਤ ਸਿੰਘ ਚੋਪੜਾ, ਤਾਹਿਰ ਸ਼ਾਹ, ਸਰਬਜੀਤ ਸਿੰਘ ਲਾਟੀ, ਲਖਵਿੰਦਰ ਸਿੰਘ, ਗੋਰਾ ਸਰਪੰਚ, ਵਿੱਕੀ ਦੱਤਾ, ਇੰਦਰ ਖੰਨਾ, ਸੰਜੈ ਸ਼ਰਮਾ, ਪਿਆਰਾ ਲਾਲ ਸੇਠ, ਸਮੀਰ ਜੈਨ, ਵਿਕਾਸ ਮਿਸ਼ਰਾ, ਵਿਸ਼ਾਲ ਗਿੱਲ, ਰਮਨ ਬਾਬਾ, ਅਸ਼ੋਕ ਲੱਧੜ, ਸੋਨੂੰ ਪਹਿਲਵਾਨ ਤੋਂ ਇਲਾਵਾ ਠਾਠਾਂ ਮਾਰਦਾ ਇਕੱਠ ਹਾਜਰ ਸੀ। 

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD