Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੰਯੁਕਤ ਸਮਾਜ ਮੋਰਚਾ ਮੋਹਾਲੀ ਵਿੱਚ ਕਰੇਗਾ ਇਤਿਹਾਸਕ ਜਿੱਤ ਦਰਜ : ਰਵਨੀਤ ਬਰਾੜ

ਰਵਾਇਤੀ ਪਾਰਟੀਆਂ ਤੋਂ ਅੱਕੇ ਲੋਕ ਦੇਣਗੇ ਹੈਰਾਨੀਜਨਕ ਨਤੀਜੇ

Ravneet Singh Brar, Ravneet Brar, Sanyukt Samaj Morcha, SSM, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 18 Feb 2022

Last updated on: Feb 18, 2022, 00:00 IST

ਜਿਵੇਂ ਜਿਵੇਂ 20 ਫਰਵਰੀ ਦਾ ਸਮਾਂ ਨੇਡ਼ੇ ਆਉਂਦਾ ਜਾ ਰਿਹਾ ਹੈ ਉਵੇਂ ਉਵੇਂ ਚੋਣਾਂ ਵਿੱਚ ਖੜ੍ਹੇ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼ ਹੋ ਰਹੀਆਂ ਹਨ। ਇਕ ਪਾਸੇ ਜਿੱਥੇ ਰਵਾਇਤੀ ਪਾਰਟੀਆਂ ਆਪੋ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਉੱਥੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਬਰਾੜ ਨੇ ਆਪਣੀ ਜਿੱਤ ਦਾ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿਸੇ ਸੰਯੁਕਤ ਸਮਾਜ ਮੋਰਚਾ ਮੋਹਾਲੀ ਵਿੱਚੋਂ ਵੱਡੀ ਜਿੱਤ ਦਰਜ ਕਰੇਗਾ ਅਤੇ ਇਸ ਵਾਰ ਦੇ ਨਤੀਜੇ ਹੈਰਾਨੀਜਨਕ ਹੋਣਗੇ। ਬਰਾੜ ਨੇ ਦੱਸਿਆ ਕਿ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਮੀਟਿੰਗਾਂ ਅਤੇ ਡੋਰ ਟੂ ਡੋਰ ਚੋਣ ਪ੍ਰਚਾਰ ਪੂਰੀ ਤੇਜੀ ਨਾਲ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਹਲਕਾ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੋਹਾਲੀ ਸ਼ਹਿਰ ਵਿੱਚੋਂ ਪੜ੍ਹਿਆ ਲਿਖਿਆ ਤਬਕਾ ਅਤੇ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਖਾਸ ਕਰਕੇ ਕਿਸਾਨੀ ਭਾਈਚਾਰਾ ਪੂਰੀ ਤਰ੍ਹਾ ਉਨ੍ਹਾਂ ਦੇ ਸਮਰਥਨ ਵਿੱਚ ਨਾਲ ਖੜ੍ਹਾ ਹੈ।

ਬਰਾੜ ਨੇ ਨਵੇਂ ਨਵੇਂ ਆਮ ਆਦਮੀ ਪਾਰਟੀ ਵਿੱਚ ਆਏ ਕੁਲਵੰਤ ਸਿੰਘ ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਕੁਲਵੰਤ ਸਿੰਘ ਨੇ ਪੈਸੇ ਦੇ ਜ਼ੋਰ ਨਾਲ ਮੋਹਾਲੀ ਵਿੱਚ ਆਮ ਆਦਮੀ ਪਾਰਟੀ ਤੋਂ ਟਿਕਟ ਹਾਸਲ ਕੀਤੀ ਹੈ। ਮੋਹਾਲੀ ਦੇ ਲੋਕ ਸਭ ਕੁਝ ਸਮਝਦੇ ਹਨ । ਜਿਹੜਾ ਵਿਅਕਤੀ ਲੋਕ ਸਭਾ ਚੋਣਾ ਹਾਰਨ ਦੇ ਨਾਲ ਨਾਲ ਸ਼ਹਿਰ ਦਾ ਮੇਅਰ ਹੁੰਦੇ ਹੋਏ ਨਗਰ ਨਿਗਮ ਕੌਂਸਲਰ ਦੀਆਂ ਚੋਣਾਂ ਵੀ ਹਾਰ ਜਾਵੇ ਉਸ ਨੂੰ ਕੋਈ ਪਾਰਟੀ ਵਿਧਾਇਕ ਬਣਨ ਦੀ ਟਿਕਟ ਕਿਵੇਂ ਦੇ ਸਕਦੀ ਹੈ।ਉਨ੍ਹਾਂ ਕਿਹਾ ਕਿ ਇਹ ਜੱਗ ਜ਼ਾਹਰ ਹੈ ਕਿ ਕੁਲਵੰਤ ਸਿੰਘ ਨੇ ਪੈਸੇ ਦੇ ਜ਼ੋਰ ਨਾਲ ਆਮ ਆਦਮੀ ਪਾਰਟੀ ਤੋਂ ਟਿਕਟ ਖ਼ਰੀਦੀ ਅਤੇ ਬਦਲੇ ਵਿੱਚ ਇੱਕ ਵੱਡੀ ਰਕਮ ਪਾਰਟੀ ਨੂੰ ਚੰਦੇ ਦੇ ਰੂਪ ਵਿੱਚ ਦਿੱਤੀ ਹੈ।ਬਰਾੜ ਨੇ ਦਾਅਵਾ ਕੀਤਾ ਕਿ ਮੋਹਾਲੀ ਹਲਕਾ ਇਸ ਵਾਰੀ ਇਤਿਹਾਸ ਸਿਰਜੇਗਾ।ਸਮੁੱਚੇ ਪੰਜਾਬ ਵਾਂਗ ਮੋਹਾਲੀ ਦੇ ਲੋਕ ਵੀ ਰਵਾਇਤੀ ਪਾਰਟੀਆਂ ਤੋਂ ਅੱਕੇ ਹੋਏ ਹਨ ਅਤੇ ਆਪਣੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਦੇ ਹੋਏ ਇਸ ਵਾਰ ਭ੍ਰਿਸ਼ਟਾਚਾਰੀਆਂ ਨੂੰ ਸਬਕ ਸਿਖਾਉਣਗੇ।

 

Tags: Ravneet Singh Brar , Ravneet Brar , Sanyukt Samaj Morcha , SSM , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD