Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦ ਗ੍ਰੇਟ ਖੱਲੀ ਦੇ ਰੋਡ ਸ਼ੋਅ ’ਚ ਉਮੜਿਆ ਜਨ ਸੈਲਾਬ

ਫਤਹਿ ਬਾਜਵਾ ਦੇ ਲਈ ਕੀਤਾ ਚੋਣ ਪ੍ਰਚਾਰ

Fateh Jang Singh Bajwa, Bharatiya Janata Party, BJP, BJP Punjab, Batala

Web Admin

Web Admin

5 Dariya News

ਬਟਾਲਾ , 18 Feb 2022

Last updated on: Feb 18, 2022, 00:00 IST

ਅੱਜ ਪ੍ਰਸਿੱਧ ਰੈਸਲਰ ਦ ਗ੍ਰੇਟ ਖੱਲੀ ਵਲੋਂ ਬਟਾਲਾ ’ਚ ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੇ ਸਮਰਥਨ ’ਚ ਇਕ ਰੋਡ ਸ਼ੋਅ ਕੱਢਿਆ ਗਿਆ ਜਿਸ ਵਿਚ ਨੌਜਵਾਨਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਬਟਾਲਾ ਦੀ ਜਨਤਾ ਨੇ ਜਨ ਸੈਲਾਬ ਦੇ ਰੂਪ ’ਚ ਖੱਲੀ ਦਾ ਵੱਖ-ਵੱਖ ਥਾਵਾਂ ’ਤੇ ਖੱਲੀ ਦਾ ਸਵਾਗਤ ਕੀਤਾ। ਇਸ ਰੋਡ ਸ਼ੋਅ ਨੇ ਜਿਥੇ ਫਤਹਿਜੰਗ ਸਿੰਘ ਬਾਜਵਾ ਦੇ ਹੱਕ ’ਚ ਹਵਾ ਬਣਾਉਣ ’ਚ ਕੋਈ ਕਸਰ ਨਹੀਂ ਛੱਡੀ, ਉੱਥੇ ਭਾਜਪਾ ਹਾਈਕਮਾਂਡ ਵਲੋਂ ਲਗਾਤਾਰ ਫਤਹਿ ਬਾਜਵਾ ਦਾ ਜੋਰਦਾਰ ਸਮਰਥਨ ਕਰਨ ਨਾਲ ਫਤਹਿ ਬਾਜਵਾ ਦੀ ਬਟਾਲਾ ’ਚ ਪਕੜ ਕਾਫੀ ਮਜ਼ਬੂਤ ਹੋ ਚੁੱਕੀ ਹੈ  ਜਿਸ ਨਾਲ ਆਮ ਲੋਕਾਂ ’ਚ ਇਹ ਚਰਚਾ ਹੈ ਕਿ ਇਸ ਵਾਰ ਫਤਹਿਜੰਗ ਸਿੰਘ ਬਾਜਵਾ ਭਾਜਪਾ ਦੇ ਉਮੀਦਵਾਰ ਦੇ ਰੂਪ ’ਚ ਭਾਰੀ ਉਲਟ ਫੇਰ ਕਰ ਦੇਣਗੇ। 

ਇਸ ਮੌਕੇ ਗੱਲਬਾਤ ਕਰਦੇ ਹੋਏ ਗ੍ਰੇਟ ਖੱਲੀ ਨੇ ਦੱਸਿਆ ਕਿ ਜੋ ਪਿਆਰ ਅਤੇ ਸਤਿਕਾਰ ਬਟਾਲਾ ਦੀ ਜਨਤਾ ਵਲੋਂ ਅੱਜ ਉਨ੍ਹਾਂ ਨੂੰ ਦਿੱਤਾ ਗਿਆ ਹੈ, ਉਹ ਉਸਨੂੰ ਕਦੇ ਵੀ ਨਹੀਂ ਭੁੱਲਣਗੇ। ਉਨ੍ਹਾ ਬਟਾਲਾ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਬਟਾਲਾ ਵਾਸੀ ਵੱਡੀ ਗਿਣਤੀ ’ਚ ਭਾਜਪਾ ਦੇ ਹੱਕ ’ਚ ਵੋਟਿੰਗ ਕਰਕੇ ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਨੂੰ ਜੇਤੂ ਬਣਾਉਣ ਤਾਂ ਜੋ ਉਹ ਬਟਾਲਾ ਦੇ ਵਿਕਾਸ ’ਚ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਗੱਲਬਾਤ ਕਰਦੇ ਹੋਏ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਬਟਾਲਾ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਹੀ ਇਸ ਚੋਣ ’ਚ ਜੇਤੂ ਬਣਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਬਟਾਲਾ ਦੇ ਹਰ ਵਾਰਡ ਅਤੇ ਹਰ ਗਲੀ ਦੇ ਨਾਲ ਪਿੰਡਾਂ ’ਚ ਵੀ ਚੋਣ ਪ੍ਰਚਾਰ ਕੀਤਾ ਹੈ ਅਤੇ ਵੱਡੀ ਗਿਣਤੀ ’ਚ ਬਟਾਲਾ ਵਾਸੀ ਉਨ੍ਹਾਂ ਦੇ ਨਾਲ ਜੁੜੇ ਹਨ। ਉਨ੍ਹਾਂ ਉਮੀਦ ਜਾਹਿਰ ਕੀਤੀ ਕਿ 20 ਫਰਵਰੀ ਨੂੰ ਲੋਕ ਭਾਜਪਾ ਦੇ ਹੱਕ ’ਚ ਵੋਟਿੰਗ ਕਰਦੇ ਹੋਏ ਭਾਜਪਾ ਨੂੰ ਹੀ ਜਿਤਾਉਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਅਰਜੁਨ ਬਾਜਵਾ ਅਤੇ ਵੱਡੀ ਗਿਣਤੀ ’ਚ ਭਾਜਪਾ ਵਰਕਰ ਵੀ ਮੌਜੂਦ ਸਨ। 

 

Tags: Fateh Jang Singh Bajwa , Bharatiya Janata Party , BJP , BJP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD